PUNJABMAILUSA.COM

ਮੋਦੀ ਨੇ ਕੀਤਾ ਦੇਸ਼ ਦੀ ਸਭ ਤੋਂ ਵੱਡੀ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ

ਮੋਦੀ ਨੇ ਕੀਤਾ ਦੇਸ਼ ਦੀ ਸਭ ਤੋਂ ਵੱਡੀ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ

ਮੋਦੀ ਨੇ ਕੀਤਾ ਦੇਸ਼ ਦੀ ਸਭ ਤੋਂ ਵੱਡੀ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ
April 02
19:42 2017

Narendra Modi visits Chenani-Nashri Tunnel
ਸ੍ਰੀਨਗਰ, 2 ਅਪ੍ਰੈਲ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਦੋਂ ‘ਕੁਰਾਹੇ’ ਪਏ ਕਸ਼ਮੀਰੀ ਨੌਜਵਾਨਾਂ ਨੂੰ ਖ਼ੂਨ-ਖਰਾਬੇ ਦਾ ਰਾਹ ਛੱਡਣ ਦਾ ਸੁਨੇਹਾ ਦੇ ਰਹੇ ਸਨ ਤਾਂ ਪੁਰਾਣੇ ਸ੍ਰੀਨਗਰ ਦੇ ਨੌਹੱਟਾ ਇਲਾਕੇ ਵਿੱਚ ਹੋਏ ਇਕ ਗ੍ਰੇਨੇਡ ਹਮਲੇ ਵਿੱਚ ਪੁਲੀਸ ਦਾ ਇਕ ਸਿਪਾਹੀ ਮਾਰਿਆ ਗਿਆ ਅਤੇ 15 ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਦੇਸ਼ ਦੀ ਸਭ ਤੋਂ ਵੱਡੀ ਚੇਨਾਨੀ-ਨਾਸ਼ਰੀ ਸੁਰੰਗ ਦੇ ਉਦਘਾਟਨ ਲਈ ਇੱਥੇ ਪੁੱਜੇ ਸ੍ਰੀ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਵੱਖਵਾਦੀ ਗਰੁੱਪਾਂ ਨੇ ਹੜਤਾਲ ਦਾ ਸੱਦਾ ਦਿੱਤਾ ਸੀ, ਜਿਸ ਕਾਰਨ ਵਾਦੀ ਵਿੱਚ ਆਮ ਜਨ-ਜੀਵਨ ਪ੍ਰਭਾਵਤ ਹੋਇਆ।
ਇਸ ਤੋਂ ਪਹਿਲਾਂ ਕਸ਼ਮੀਰ ਦੇ ਕੁਰਾਹੇ ਪਏ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 40 ਸਾਲਾਂ ਦੇ ਖ਼ੂਨ-ਖਰਾਬੇ ਦਾ ਕਿਸੇ ਨੂੰ ਕੋਈ ਲਾਭ ਨਹੀਂ ਹੋਇਆ ਅਤੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਤੇ ਖ਼ੁਸ਼ਹਾਲੀ ਲਈ ਅਤਿਵਾਦ ਦੀ ਥਾਂ ਸੈਰ-ਸਪਾਟੇ ਨੂੰ ਚੁਣਨਾ ਚਾਹੀਦਾ ਹੈ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਾਅਰੇ ‘ਕਸ਼ਮੀਰੀਅਤ, ਜਮਹੂਰੀਅਤ, ਇਨਸਾਨੀਅਤ’ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ‘ਮੁੱਖ ਨਾਅਰੇ’ ਦੀ ਵਰਤੋਂ ਰਾਜ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਉਤੇ ਲੈ ਜਾਣ ਲਈ ਹੋ ਸਕਦੀ ਹੈ ਅਤੇ ਕੋਈ ਵੀ ਅੜਿੱਕਾ ਸਾਡਾ ਰਾਹ ਨਹੀਂ ਰੋਕ ਸਕਦਾ।
ਇੱਥੇ ਦੇਸ਼ ਦੀ ਸਭ ਤੋਂ ਵੱਡੀ ਸੜਕੀ ਸੁਰੰਗ ਦਾ ਉਦਘਾਟਨ ਕਰਨ ਲਈ ਸੰਖੇਪ ਦੌਰੇ ਉਤੇ ਪੁੱਜੇ ਪ੍ਰਧਾਨ ਮੰਤਰੀ ਨੇ ਇਸ ਮੌਕੇ ਦੀ ਵਰਤੋਂ ਵਾਦੀ ਵਿੱਚ ਪਥਰਾਅ ਕਰਨ ਵਾਲਿਆਂ ਨੂੰ ਨਸੀਹਤ ਦੇਣ ਲਈ ਕੀਤੀ। ਉਨ੍ਹਾਂ ਕਿਹਾ ਕਿ ਪੱਥਰਾਂ ਨੂੰ ਬੁਨਿਆਦੀ ਢਾਂਚਾ ਬਣਾਉਣ ਲਈ ਬਿਹਤਰ ਤਰੀਕੇ ਨਾਲ ਵਰਤਿਆ ਜਾ ਸਕਦਾ ਹੈ। ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਕਸ਼ਮੀਰੀ ਨੌਜਵਾਨ ਸੂਫੀ ਸੱਭਿਆਚਾਰ ਦੀ ਬਹੁਮੁੱਲੀ ਰਵਾਇਤ ਨੂੰ ਨਜ਼ਰਅੰਦਾਜ਼ ਕਰਨਗੇ ਤਾਂ ਉਹ ਆਪਣਾ ਵਰਤਮਾਨ ਗਵਾ ਦੇਣਗੇ ਅਤੇ ਭਵਿੱਖ ਨੂੰ ਹਨੇਰੇ ਵਿੱਚ ਸੁੱਟ ਦੇਣਗੇ।
ਪ੍ਰਧਾਨ ਮੰਤਰੀ ਨੇ ਗੁੱਝੇ ਢੰਗ ਨਾਲ ਪਾਕਿਸਤਾਨੀ ਸ਼ਾਸਕਾਂ ਉਤੇ ਚੋਟ ਕਰਦਿਆਂ ਕਿਹਾ ਕਿ ਉੁਹ ਆਪਣੀ ਹੀ ਸੰਭਾਲ ਨਹੀਂ ਕਰ ਸਕਦੇ। ਰਾਜਪਾਲ ਐਨ.ਐਨ. ਵੋਹਰਾ, ਮੁੱਖ ਮੰਤਰੀ ਮਹਿਬੂਬਾ ਮੁਫਤੀ ਅਤੇ ਕੁੱਝ ਕੇਂਦਰੀ ਤੇ ਰਾਜ ਮੰਤਰੀਆਂ ਦੀ ਸ਼ਮੂਲੀਅਤ ਵਾਲੇ ਇਸ ਸਮਾਰੋਹ ਦੌਰਾਨ ਸ੍ਰੀ ਮੋਦੀ ਨੇ ਜੰਮੂ ਕਸ਼ਮੀਰ ਦੇ ਵਿਕਾਸ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ‘‘ਮੈਂ ਕਸ਼ਮੀਰ ਵਾਦੀ ਦੇ ਕੁਰਾਹੇ ਪਏ ਨੌਜਵਾਨਾਂ ਨੂੰ ਪੱਥਰ ਦੀ ਤਾਕਤ ਦੱਸਣਾ ਚਾਹੁੰਦਾ ਹੈ। ਇਕ ਪਾਸੇ ਕੁਝ ਕੁਰਾਹੇ ਪਏ ਨੌਜਵਾਨ ਪੱਥਰ ਵਰ੍ਹਾ ਰਹੇ ਹਨ, ਦੂਜੇ ਪਾਸੇ ਕਸ਼ਮੀਰ ਦੇ ਕੁਝ ਨੌਜਵਾਨ ਪੱਥਰ ਰਾਹੀਂ ਬੁਨਿਆਦੀ ਢਾਂਚੇ ਦੇ ਨਕਸ਼ ਘੜ ਰਹੇ ਹਨ।’’
ਪ੍ਰਧਾਨ ਮੰਤਰੀ ਨੇ ਮਹਿਬੂਬਾ ਮੁਫ਼ਤੀ ਤੇ ਉਨ੍ਹਾਂ ਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਕ ਸਾਲ ਪਹਿਲਾਂ ਦਿੱਤੇ 80 ਹਜ਼ਾਰ ਕਰੋੜ ਦੇ ਪੈਕੇਜ ਵਿੱਚੋਂ ਅੱਧੇ ਤੋਂ ਵੱਧ ਨੂੰ ਥੋੜ੍ਹੇ ਸਮੇਂ ਵਿੱਚ ਖਰਚ ਦਿੱਤਾ ਗਿਆ, ਜਦੋਂ ਕਿ ਪਹਿਲਾਂ ਪੈਕੇਜ ਸਿਰਫ਼ ਕਾਗਜ਼ਾਂ ਵਿੱਚ ਹੀ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਰਾਜ ਵਿੱਚ ਪ੍ਰਤੀ ਵਿਅਕਤੀ ਆਮਦਨ ਵਿੱਚ ਮੋਹਰੀ ਸੂਬਾ ਬਣਨ ਦੀ ਸਮਰੱਥਾ ਹੈ ਅਤੇ ਲੋਕਾਂ ਨੂੰ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣਾ ਚਾਹੀਦਾ ਹੈ। ਨੌਂ ਕਿਲੋਮੀਟਰ ਲੰਮੀ ਚੇਨਾਨੀ-ਨਾਸ਼ਰੀ ਸੁਰੰਗ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਕਸ਼ਮੀਰ ਵਾਦੀ ਵਿੱਚ ਸੈਰ-ਸਪਾਟਾ ਨਵੀਆਂ ਉਚਾਈਆਂ ਛੋਹੇਗਾ।
ਇਸ ਦੌਰਾਨ ਸ੍ਰੀਨਗਰ ਦੇ ਨੌਹੱਟਾ ਇਲਾਕੇ ਵਿੱਚ ਗੰਜਬਖ਼ਸ਼ ਪਾਰਕ ਵਿੱਚ ਪੁਲੀਸ ਪਾਰਟੀ ਉਤੇ ਅਤਿਵਾਦੀਆਂ ਨੇ ਗ੍ਰੇਨੇਡ ਸੁੱਟਿਆ, ਜਿਸ ਕਾਰਨ ਇਕ ਸਿਪਾਹੀ ਮਾਰਿਆ ਗਿਆ ਅਤੇ 15 ਜ਼ਖ਼ਮੀ ਹੋ ਗਏ। ਵੱਖਵਾਦੀਆਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਕਾਰਨ ਵਾਦੀ ਵਿੱਚ ਜਨ ਜੀਵਨ ਪ੍ਰਭਾਵਤ ਹੋਇਆ। ਇਸ ਕਾਰਨ ਸ੍ਰੀਨਗਰ ਵਿੱਚ ਦੁਕਾਨਾਂ, ਵਪਾਰਕ ਅਦਾਰੇ ਅਤੇ ਪੈਟਰੋਲ ਪੰਪ ਬੰਦ ਰਹੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article