PUNJABMAILUSA.COM

ਮੋਦੀ ਨੇ ਬਠਿੰਡਾ ’ਚ ਏਮਜ਼ ਦਾ ਨੀਂਹ ਪੱਥਰ ਰੱਖਿਆ

ਮੋਦੀ ਨੇ ਬਠਿੰਡਾ ’ਚ ਏਮਜ਼ ਦਾ ਨੀਂਹ ਪੱਥਰ ਰੱਖਿਆ

ਮੋਦੀ ਨੇ ਬਠਿੰਡਾ ’ਚ ਏਮਜ਼ ਦਾ ਨੀਂਹ ਪੱਥਰ ਰੱਖਿਆ
November 26
04:37 2016

* ਬਾਦਲ ਨੇ ਐਸ.ਵਾਈ.ਐਲ. ਦਾ ਨਾ ਕੀਤਾ ਜ਼ਿਕਰ
modi-in-punjabਬਠਿੰਡਾ/ ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ (ਪੰਜਾਬ ਮੇਲ)– ਅੱਜ ਬਠਿੰਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 925 ਕਰੋੜ ਰੁਪਏ ਨਾਲ ਬਣਨ ਵਾਲੇ ਏਮਜ਼ ਦਾ ਨੀਂਹ ਪੱਥਰ ਰੱਖਦਿਆਂ ਨਸੀਹਤ ਦਿੱਤੀ ਕਿ ਪਾਣੀਆਂ ਦੇ ਮਾਮਲੇ ਮਿਲ ਬੈਠ ਕੇ ਨਜਿੱਠੇ ਜਾਣ। ਉਨ੍ਹਾਂ ਨੇ ਸਿੰਧ ਜਲ ਸੰਧੀ ਦੀ ਗੱਲ ਕਰਦਿਆਂ ਇਹ ਨਸੀਹਤ ਦਿੱਤੀ ਪਰ ਸਤਲੁਜ ਯਮਨਾ ਨਹਿਰ ਦਾ ਸਿੱਧੇ ਤੌਰ ’ਤੇ ਕੋਈ ਜ਼ਿਕਰ ਨਾ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਸਿੰਧ ਜਲ ਸੰਧੀ ਤਹਿਤ ਦਰਿਆਵਾਂ ਦੇ ਪਾਣੀ ਦਾ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਨੂੰ ਫਾਇਦਾ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਪਾਣੀ ਪਾਕਿਸਤਾਨ ਵਿੱਚ ਅਜਾਈਂ ਜਾ ਰਿਹਾ ਹੈ। ਉਧਰ ਪਾਣੀਆਂ ਲਈ ਕੁਰਬਾਨੀ ਦੇਣ ਦੀ ਗੱਲ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਐਸਵਾਈਐਲ ਦਾ ਜ਼ਿਕਰ ਵੀ ਨਾ ਕੀਤਾ। ਕਿਸਾਨਾਂ ਦੀ ਕਰੋੜਾਂ ਰੁਪਏ ਦੀ ਅਦਾਇਗੀ, ਗੁਜਰਾਤ ਦੇ ਪੰਜਾਬੀ ਕਿਸਾਨਾਂ ਅਤੇ ਕੇਂਦਰ ਨਾਲ ਜੁੜੇ ਹੋਰ ਮਸਲੇ ਉਠਾਉਣ ਦੀ ਥਾਂ ਬਾਦਲਾਂ ਨੇ ਪ੍ਰਧਾਨ ਮੰਤਰੀ ਦਾ ਗੁਣਗਾਣ ਹੀ ਕੀਤਾ। ਬਾਦਲ ’ਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਸਬੰਧੀ ਸੂਬਾਈ ਸਮਾਗਮ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਨਾਲ ਖੂ਼ਨ ਦਾ ਰਿਸ਼ਤਾ ਹੈ ਕਿਉਂਕਿ ਪੰਜ ਪਿਆਰਿਆਂ ਵਿੱਚੋਂ ਇਕ ਗੁਜਰਾਤ ਦਾ ਸੀ। ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਭਰ ਤੋਂ ਤਖ਼ਤ ਪਟਨਾ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ।
ਬਠਿੰਡਾ ਵਿੱਚ ਪ੍ਰਧਾਨ ਮੰਤਰੀ ਨੇ ਜਨਤਕ ਇਕੱਠ ਵਿੱਚ ‘ਕਿਸਾਨ ਤੇ ਜਵਾਨ’ ਨੂੰ ਪ੍ਰਮੁੱਖਤਾ ਨਾਲ ਉਭਾਰਿਆ। ਉਨ੍ਹਾਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਮਿਲ ਜਾਵੇ ਤਾਂ ਉਹ ਮਿੱਟੀ ’ਚੋਂ ਸੋਨਾ ਪੈਦਾ ਕਰ ਦਿੰਦੇ ਹਨ। ਉਨ੍ਹਾਂ ਪਾਕਿਸਤਾਨ ਨੂੰ ਆਖਿਆ ਕਿ ਉਹ ਭਾਰਤ ਨਾਲ ਲੜਨ ਦੀ ਥਾਂ ਕਾਲੇ ਧਨ, ਗਰੀਬੀ ਅਤੇ ਜਾਅਲੀ ਕਰੰਸੀ ਖ਼ਿਲਾਫ਼ ਲੜੇ। ਉਨ੍ਹਾਂ ਕਿਹਾ ਕਿ ਭਾਰਤ ਨੇ ਸਰਜੀਕਲ ਸਟ੍ਰਾਈਕ ਨਾਲ ਆਪਣਾ ਦਮ ਖ਼ਮ ਦਿਖਾ ਦਿੱਤਾ ਹੈ ਅਤੇ ਪਾਕਿਸਤਾਨ ਨੂੰ ਹੁਣ ਕਾਲੇ ਧਨ ਅਤੇ ਜਾਅਲੀ ਨੋਟਾਂ ਖ਼ਿਲਾਫ਼ ਲੜਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਲਾ ਧਨ ਭਾਰਤ ਨੂੰ ਸਿਊਂਕ ਵਾਂਗ ਖਾ ਰਿਹਾ ਹੈ, ਜਿਸ ਦੇ ਟਾਕਰੇ ਲਈ ਨੋਟਬੰਦੀ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਕਾਲਾ ਧਨ ਰੋਕਣ ਲਈ ਮੋਬਾਈਲ ਐਪ ਤਕਨਾਲੋਜੀ ਦਾ ਸਹਾਰਾ ਲੈਣ ਲਈ ਕਿਹਾ। ਪ੍ਰਧਾਨ ਮੰਤਰੀ ਦੇ ਪੁੱਜਣ ਤੋਂ ਪਹਿਲਾਂ ਪੰਡਾਲ ਵਿੱਚ ਖਾਲੀ ਕੁਰਸੀਆਂ ਨੇ ਲੀਡਰਸ਼ਿਪ ਨੂੰ ਪ੍ਰੇਸ਼ਾਨ ਕਰ ਦਿੱਤਾ ਸੀ। ਸਟੇਜ ਸੰਚਾਲਕ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵਾਰ ਵਾਰ ਕੁਰਸੀਆਂ ਭਰਨ ਲਈ ਹੇਠਲੇ ਲੀਡਰਾਂ ਨੂੰ ਹਦਾਇਤਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਦੀ ਸਮੱਸਿਆ ਦਾ ਹੱਲ ਤਾਂ ਦੱਸਿਆ ਪਰ ਮੁੱਖ ਮੰਤਰੀ ਵੱਲੋਂ ਉਠਾਈ ਮੰਗ ਵੱਲ ਕੋਈ ਗੌਰ ਨਾ ਕੀਤਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਦੀ ਪਿੱਠ ਥਾਪੜੀ ਅਤੇ ਸਟੇਜ ਤੋਂ ਐਲਾਨ ਕੀਤਾ ਕਿ ਦਿੱਲੀ ਦਿਲੋਂ ਪੰਜਾਬ ਦੇ ਨਾਲ ਹੈ ਅਤੇ ਨਵਾਂ ਪੰਜਾਬ ਉਸਾਰਨ ਵਿੱਚ ਕੇਂਦਰੀ ਸਹਿਯੋਗ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article