PUNJABMAILUSA.COM

ਮੋਦੀ ਵੱਲੋਂ ਗਊ ਹੱਤਿਆ ਦੇ ਨਾਂ ‘ਤੇ ਫਿਰਕੂ ਹਿੰਸਾ ਨਾਲ ਨਜਿੱਠਣ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ

ਮੋਦੀ ਵੱਲੋਂ ਗਊ ਹੱਤਿਆ ਦੇ ਨਾਂ ‘ਤੇ ਫਿਰਕੂ ਹਿੰਸਾ ਨਾਲ ਨਜਿੱਠਣ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ

ਮੋਦੀ ਵੱਲੋਂ ਗਊ ਹੱਤਿਆ ਦੇ ਨਾਂ ‘ਤੇ ਫਿਰਕੂ ਹਿੰਸਾ ਨਾਲ ਨਜਿੱਠਣ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ
July 17
02:29 2017

ਨਵੀਂ ਦਿੱਲੀ, 16 ਜੁਲਾਈ (ਪੰਜਾਬ ਮੇਲ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਮੌਨਸੂਨ ਸੈਸ਼ਨ ਤੋਂ ਪਹਿਲੀ ਸ਼ਾਮ ਨੂੰ ਸਰਬ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਮਨ ਕਾਨੂੰਨ ਨੂੰ ਬਰਕਰਾਰ ਰੱਖਣਾ ਸੂਬਾ ਸਰਕਾਰਾਂ ਦੀ ਜਿੰਮੇਵਾਰੀ ਹੈ। ਸਾਨੂੰ ਗਊ ਰੱਖਿਆਂ ਦੇ ਨਾਂ ਉੱਤੇ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਰੋਕਣ ਲਈ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਗਊ ਹੱਤਿਆ ਦੇ ਨਾਂ ਉੱਤੇ ਹੁੰਦੀ ਫਿਰਕੂ ਹਿੰਸਾ ਨਾਲ ਨਜਿੱਠਣ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਾਰੀਆਂ ਰਾਜਸੀ ਪਾਰਟੀਆਂ ਨੂੰ ਗਊ ਰੱਖਿਆ ਦੇ ਨਾਂ ਉੱਤੇ ਕੀਤੀ ਜਾ ਰਹੀ ਗੁੰਡਾਗਰਦੀ ਦੀ ਨਿਖੇਧੀ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਰਾਜਸੀ ਰੰਗਤ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਸ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ,‘ ਗਊ ਹੱਤਿਆ ਦੇ ਨਾਂ ਉੱਤੇ ਕੀਤੀ ਜਾ ਰਹੀ ਗੁੰਡਾਗਰਦੀ ਦੇ ਦੋਸ਼ੀਆਂ ਵਿਰੁੱਧ ਸੂਬਾ ਸਰਕਾਰਾਂ ਸਖ਼ਤ ਕਾਰਵਾਈ ਕਰਨ।’ ਉਨ੍ਹਾਂ ਸਰਬ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਊ ਨੂੰ ਮਾਂ ਦੀ ਤਰ੍ਹਾਂ ਸਨਮਾਨ ਦਿੱਤਾ ਜਾਂਦਾ ਹੈ, ਇਸ ਕਰਕੇ ਇਹ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ। ਪਰ ਸਾਨੂੰ ਸਮਝਣਾ ਚਾਹੀਦਾ ਹੈ ਕਿ ਗਊ ਰੱਖਿਆ ਲਈ ਕਾਨੂੰਨ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨਾ ਇਸ ਦਾ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁੱਝ ਸਮਾਜ ਵਿਰੋਧੀ ਅਨਸਰ ਗਊ ਰੱਖਿਆ ਨੂੰ ਅਰਾਜਕਤਾ ਫੈਲਾਉਣ ਲਈ ਇੱਕ ਹਥਿਆਰ ਵਜੋਂ ਵਰਤ ਰਹੇ ਹਨ। ਕੁੱਝ ਲੋਕ ਜੋ ਸਮਾਜ ਦੀ ਸਾਂਝ ਨੂੰ ਤੋੜਨਾ ਚਾਹੁੰਦੇ ਹਨ , ਉਹ ਵੀ ਇਸ ਤੋਂ ਲਾਹਾ ਲੈਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਦੇਸ਼ ਦਾ ਅਕਸ ਖ਼ਰਾਬ ਹੁੰਦਾ ਹੈ।
ਪ੍ਰਧਾਨ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਵੀ ਵਿਰੋਧੀ ਧਿਰਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਤਿ੍ਣਾਮੂਲ ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ ਉੱਤੇ ਟੇਢੇ ਢੰਗ ਦੇ ਨਾਲ ਹੱਲਾ ਬੋਲਦਿਆਂ ਕਿਹਾ ਕਿ ਜੋ ਲੋਕ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਨੂੰ ਰਾਜਸੀ ਸਾਜਿਸ਼ ਦੱਸਦੇ ਹਨ, ਵਿਰੁੱਧ ਰਾਜਸੀ ਪਾਰਟੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਇਸ ਦੌਰਾਨ ਮੀਟਿੰਗ ਤੋੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਸਦੀ ਮਾਮਲਿਆਂ ਦੇ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਹੈ ਕਿ ਭਾਰਤ ਛੱਡੋ ਅੰਦੋਲਨ ਦੀ 9 ਅਗਸਤ ਨੂੰ 75 ਵੀਂ ਵਰ੍ਹੇਗੰਢ ਆ ਰਹੀ ਹੈ। ਸਾਰੀਆਂ ਪਾਰਟੀਆਂ ਨੂੰ ਇਸ ਨੂੰ ਮਨਾਉਣਾ ਚਾਹੀਦਾ ਹੈ। ਮੋਦੀ ਨੇ ਕਿਹਾ ਹੈ ਕਿ ਲੋਕਤੰਤਰੀ ਸੰਸਥਾਵਾਂ ਨੂੰ ਬਚਾਉਣ ਸੰਸਦ ਦੀ ਕਾਰਵਾਈ ਨਿਰਵਿਘਨ ਚਲਾਉਣੀ ਜ਼ਰੂਰੀ ਹੈ। ਉਨ੍ਹਾਂ ਜੀਐੱਸਟੀ ਨੂੰ ਲਾਗੂ ਕਰਨ ਲਈ ਸੂਬਾ ਸਰਕਾਰਾਂ ਦਾ ਧੰਨਵਾਦ ਵੀ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article