PUNJABMAILUSA.COM

ਮੋਦੀ ਸਰਕਾਰ ਗ਼ੈਰ ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਏਜੰਟਾਂ ਬਾਰੇ ਚਿੰਤਤ

ਮੋਦੀ ਸਰਕਾਰ ਗ਼ੈਰ ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਏਜੰਟਾਂ ਬਾਰੇ ਚਿੰਤਤ

ਮੋਦੀ ਸਰਕਾਰ ਗ਼ੈਰ ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਏਜੰਟਾਂ ਬਾਰੇ ਚਿੰਤਤ
July 28
10:15 2018

ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਫਰਜ਼ੀ ਏਜੰਟਾਂ ਨੂੰ ਨੱਥ ਨਾ ਪਾਏ ਜਾਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ 39 ਭਾਰਤੀਆਂ ਨੂੰ ਮਨੁੱਖੀ ਤਸਕਰੀ ਜ਼ਰੀਏ ਇਰਾਕ ਭੇਜਣ ਵਾਲਾ ਏਜੰਟ ਅਜੇ ਵੀ ਆਪਣਾ ਧੰਦਾ ਚਲਾ ਰਿਹਾ ਹੈ। ਇਸ ਏਜੰਟ ਨੇ 39 ਭਾਰਤੀਆਂ ਨੂੰ ਇਰਾਕ ਭੇਜਿਆ ਸੀ, ਜਿਨ੍ਹਾਂ ਨੂੰ ਉੱਥੇ ਆਈਐਸਆਈਐਸ ਨੇ ਅਗਵਾ ਕਰ ਕਤਲ ਕਰ ਦਿੱਤਾ ਸੀ। ਵਿਦੇਸ਼ ਮੰਤਰੀ ਨੇ ਰਾਜ ਮਹਿਲਾ ਕਮਿਸ਼ਨਾਂ ਨੂੰ ਅਜਿਹੇ ਏਜੰਟਾਂ ਖ਼ਿਲਾਫ਼ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਹੈ। ਇਰਾਕ ਵਿੱਚ ਮਾਰੇ ਗਏ ਪੰਜਾਬੀਆਂ ਦੇ ਵਾਰਸਾਂ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਨੂੰ ਵਿਦੇਸ਼ ਭੇਜਣ ਵਾਲੇ ਏਜੰਟਾਂ ਦੇ ਪਤੇ ਤਾਂ ਦੂਰ ਨਾਂਅ ਬਾਰੇ ਵੀ ਜਾਣਕਾਰੀ ਨਹੀਂ ਸੀ। ਪੀੜਤ ਪਰਿਵਾਰਾਂ ਵਿੱਚੋਂ ਇੱਕ ਔਰਤ ਦਾ ਕਹਿਣਾ ਹੈ ਕਿ ਮੈਨੂੰ ਏਜੰਟ ਬਾਰੇ ਕੁਝ ਨਹੀਂ ਪਤਾ ਸਿਰਫ ਇਹ ਪਤਾ ਹੈ ਕਿ ਉਹ ਚੰਡੀਗੜ੍ਹ ਦਾ ਹੈ। ਉਸ ਨੇ ਕਿਹਾ ਕਿ ਉਸ ਨੇ ਕੋਸ਼ਿਸ਼ ਵੀ ਨਹੀਂ ਕੀਤੀ ਕਿ ਏਜੰਟ ਕੌਣ ਹੈ, ਸਿਰਫ ਇਹੋ ਚਿੰਤਾ ਸੀ ਕਿ ਉਸ ਦਾ ਪਤੀ ਸਹੀ ਸਲਾਮਤ ਆ ਜਾਵੇ ਜਾਂ ਉਸ ਦੇ ਜ਼ਿੰਦਾ ਜਾ ਮਾਰੇ ਜਾਣ ਜਾਣ ਦਾ ਸੱਚ ਹੀ ਪਤਾ ਲੱਗ ਜਾਵੇ। ਵਿਦੇਸ਼ ਮੰਤਰੀ ਨੇ ਮਾਰਚ ਵਿੱਚ ਸੰਸਦ ਨੂੰ ਦੱਸਿਆ ਸੀ ਕਿ ਤਿੰਨ ਸਾਲ ਪਹਿਲਾਂ ਮੋਸੂਲ ਵਿੱਚ ਅੱਤਵਾਦੀ ਸੰਗਠਨ ਵੱਲੋਂ ਬੰਧਕ ਬਣਾਏ 39 ਭਾਰਤੀਆਂ ਦੀ ਮੌਤ ਹੋ ਚੁੱਕੀ ਹੈ। ਰਾਜ ਮਹਿਲਾ ਕਮਿਸ਼ਨਾਂ ਦੇ ਇੱਕ ਕੌਮੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਪੀਲ ਕੀਤੀ ਸੀ ਕਿ ਕਮਿਸ਼ਨ ਦੇਸ਼ ਭਰ ਵਿੱਚ ਚੱਲ ਰਹੇ ਅਜਿਹੇ ਏਜੰਟਾਂ ਦੇ ਗੈਰ ਕਾਨੂੰਨੀ ਨੈੱਟਵਰਕ ਖ਼ਿਲਾਫ਼ ਮੁਹਿੰਮ ਸ਼ੁਰੂ ਕਰਨ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਜਿਸ ਏਜੰਟ ਦੀ ਵਜ੍ਹਾ ਕਰਕੇ 39 ਭਾਰਤੀਆਂ ਦੀ ਜਾਨ ਗਈ, ਉਹ ਅਜੇ ਵੀ ਲੋਕਾਂ ਨੂੰ ਵਿਦੇਸ਼ ਭੇਜ ਰਿਹਾ ਹੈ। ਸਵਰਾਜ ਨੇ ਕਿਹਾ ਕਿ ਮਨੁੱਖੀ ਤਸਕਰੀ ਰੋਧੀ ਬਿੱਲ ਪਾਸ ਹੋਣਾ ਇੱਕ ਬਹੁਤ ਵਧੀਆ ਉਪਰਾਲਾ ਹੈ ਪਰ ਜਦੋਂ ਤਕ ਅਜਿਹੇ ਨਾਜਾਇਜ਼ ਏਜੰਟਾਂ ਦੇ ਨੈੱਟਵਰਕ ਖ਼ਤਮ ਨਹੀਂ ਹੋਣਗੇ, ਉਦੋਂ ਤਕ ਇਸ ਦਾ ਅਸਰ ਨਹੀਂ ਦਿਖੇਗਾ। ਉਨ੍ਹਾਂ ਦੱਸਿਆ ਕਿ ਮੁੰਬਈ ਤੋਂ ਨੌਜਵਾਨਾਂ ਦੀ ਤਸਕਰੀ ਹੋ ਰਹੀ ਹੈ, ਜਿਨ੍ਹਾਂ ਨੂੰ ਇਹ ਕਹਿ ਕੇ ਵਿਦੇਸ਼ ਭੇਜਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਚਾਲਕ ਦਲ ਦੇ ਮੈਂਬਰ ਵਜੋਂ ਵੱਖ-ਵੱਖ ਵਪਾਰਕ ਜਹਾਜ਼ਾਂ ’ਤੇ ਭੇਜਿਆ ਜਾ ਰਿਹਾ ਹੈ। ਪਰ ਹਕੀਕਤ ਵਿੱਚ ਉਨ੍ਹਾਂ ਨੂੰ ਮਨੁੱਖੀ ਤਸਕਰੀ ਦੇ ਇਰਾਦੇ ਨਾਲ ਭੇਜਿਆ ਜਾਂਦਾ ਹੈ। ਜਦੋਂ ਇਨ੍ਹਾਂ ਨੌਜਵਾਨਾਂ ਨੂੰ ਹੋਰ ਦੇਸ਼ਾਂ ਵਿੱਚ ਗ੍ਰਿਫਤਾਰ ਕਰ ਲਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਛੁਡਾਉਣ ਵਿੱਚ ਬਹੁਤ ਮੁਸ਼ਕਲ ਆਉਂਦੀ ਹੈ। ਸਵਰਾਜ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰ ਤੋਂ ਮਾਨਤਾ ਪ੍ਰਾਪਤ ਏਜੰਟਾਂ ਜ਼ਰੀਏ ਹੀ ਵਿਦੇਸ਼ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਟਾਂ ਜ਼ਰੀਏ ਵਿਦੇਸ਼ ਗਏ ਲੋਕਾਂ ਦੇ ਬਾਰੇ ਮੰਤਰਾਲੇ ਕੋਲ ਪੂਰੀ ਜਾਣਕਾਰੀ ਹੁੰਦੀ ਹੈ ਤੇ ਇਹ ਵੀ ਪਤਾ ਹੁੰਦਾ ਹੈ ਕਿ ਉਹ ਕਿਸ ਕੋਲ ਜਾ ਕੇ ਨੌਕਰੀ ਕਰਨਗੇ ਤੇ ਕਿਸੇ ਤਰ੍ਹਾਂ ਦੀ ਵੀ ਅਣਸੁਖਾਵੀਂ ਘਟਨਾ ਵਾਪਰਨ ‘ਤੇ ਉਨ੍ਹਾਂ ਤਕ ਪਹੁੰਚ ਕਰਨੀ ਸੌਖੀ ਹੁੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article