PUNJABMAILUSA.COM

ਮੋਦੀ ਸਰਕਾਰ ਵੱਲੋਂ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਸਮੀਖਿਆ ਕਰਨ ਦਾ ਫੈਸਲਾ

ਮੋਦੀ ਸਰਕਾਰ ਵੱਲੋਂ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਸਮੀਖਿਆ ਕਰਨ ਦਾ ਫੈਸਲਾ

ਮੋਦੀ ਸਰਕਾਰ ਵੱਲੋਂ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਸਮੀਖਿਆ ਕਰਨ ਦਾ ਫੈਸਲਾ
February 10
10:23 2016

modi
ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਮੋਦੀ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਸਮੀਖਿਆ ਕਰਨ ਦਾ ਫੈਸਲਾ ਲਿਆ ਹੈ। ਇਹ ਫੈਸਲਾ ਉਨ੍ਹਾਂ ਰਿਪੋਰਟਾਂ ਦੇ ਆਉਣ ਤੋਂ ਬਾਅਦ ਲਿਆ ਗਿਆ ਹੈ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਗਲਤ ਪਛਾਣ ਦੇ ਚੱਲਦਿਆਂ ਕਈ ਵਿਦੇਸ਼ੀ ਸਿੱਖਾਂ ਨੂੰ ਜਾਂ ਤਾਂ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਜਾਂ ਫਿਰ ਉਨ੍ਹਾਂ ਨੂੰ ਭਾਰਤੀ ਹਵਾਈ ਅੱਡੇ ਉੱਤੇ ਡਿਪੋਰਟ ਕਰ ਦਿੱਤਾ ਗਿਆ। ਉੱਧਰ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅਮਰੀਕਾ ਅਤੇ ਕੈਨੇਡਾ ਸਮੇਤ ਦੁਨੀਆ ਭਰ ਦੀਆਂ ਅੰਬੈਸੀਆਂ ਨੂੰ ਸਥਾਨਕ ਕਾਲੀਆਂ ਸੂਚੀਆਂ ਨੂੰ ਛੋਟੀਆਂ ਕਰਨ ਲਈ ਕਿਹਾ ਹੈ, ਜਦੋਂਕਿ ਕੇਂਦਰੀ ਏਜੰਸੀਆਂ ਵੱਲੋਂ ਤਿਆਰ ਕਾਲੀ ਸੂਚੀ ਵੀ ਜਲਦ ਹੀ ਛੋਟੀ ਕੀਤੀ ਜਾ ਰਹੀ ਹੈ।
ਕੇਂਦਰ ਸਰਕਾਰ ਦੇ ਉੱਚ ਪੱਧਰੀ ਸੂਤਰਾਂ ਨੇ ਦੱਸਿਆ ਕਿ ਵੱਖ-ਵੱਖ ਸੁਰੱਖਿਆ ਏਜੰਸੀਆਂ ਕੋਲ ਮੌਜੂਦ ਕਈ ਕਾਲੀਆਂ ਸੂਚੀਆਂ ਨਾਲ ਭੰਬਲਭੂਸੇ ਦੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਸਰਕਾਰ ਨੂੰ ਵੀ ਕਈ ਸਮਿਆਂ ਉੱਤੇ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰੀ ਏਜੰਸੀਆਂ ਕੋਲ ਉਪਲੱਬਧ ਵੱਖ-ਵੱਖ ਕਾਲੀਆਂ ਸੂਚੀਆਂ ਵਿਚ ਸ਼ਾਮਲ ਨਾਵਾਂ ਦੀ ਮੁੜ ਸਮੀਖਿਆ ਕੀਤੀ ਜਾਵੇ। ਗ੍ਰਹਿ ਮੰਤਰਾਲਾ ਕਾਲੀ ਸੂਚੀ ਤਿਆਰ ਕਰਨ ਅਤੇ ਬਰਕਰਾਰ ਰੱਖਣ ਲਈ ਨੋਡਲ ਏਜੰਸੀ ਹੈ। ਉਨ੍ਹਾਂ ਦੱਸਿਆ ਕਿ ਕਾਲੀ ਸੂਚੀ ਦੀ ਸਮੀਖਿਆ ਪਿਛਲੇ ਲੰਬੇ ਸਮੇਂ ਤੋਂ ਲਟਕੀ ਪਈ ਹੈ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਕਿਉਂਕਿ ਅਸੀਂ ਪਹਿਲਾਂ ਵੀ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦੀ ਕਾਲੀ ਸੂਚੀ ਛੋਟੀ ਕਰ ਚੁੱਕੇ ਹਾਂ, ਇਸ ਲਈ ਬੇਹੱਦ ਸਾਵਧਾਨੀ ਨਾਲ ਇਸ ਵਿਚ ਲੋੜੀਂਦੀਆਂ ਤਬਦੀਲੀਆਂ ਕਰਨੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਛੇਤੀ ਹੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਅਧੀਨ ਆਉਂਦੀ ਇਮੀਗ੍ਰੇਸ਼ਨ ਡਿਵੀਜਨ ਤੋਂ ਇਲਾਵਾ ਅਮਰੀਕਾ, ਕਨੈਡਾ, ਬਰਤਾਨੀਆ ਸਮੇਤ ਕੁਝ ਹੋਰਨਾਂ ਦੇਸ਼ਾਂ ਵਿਚ ਭਾਰਤੀ ਅੰਬੈਸੀਆਂ ਕੋਲ ਵੱਖਰੀਆਂ ਕਾਲੀਆਂ ਸੂਚੀਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਾਲੀਆਂ ਸੂਚੀਆਂ ਦੇ ਚੱਲਦਿਆਂ ਭਾਰਤ ਸਰਕਾਰ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਮਿਸਾਲ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਾਲ ਜੂਨ ਮਹੀਨੇ ਵਿਚ ਇਕ ਵਿਦੇਸ਼ੀ ਨਾਗਰਿਕ ਨੂੰ ਭਾਰਤੀ ਅੰਬੈਸੀ ਨੇ ਵੀਜ਼ਾ ਦਿੱਤਾ ਸੀ ਪਰ ਉਸ ਨੂੰ ਭਾਰਤੀ ਹਵਾਈ ਅੱਡੇ ਉੱਤੇ ਪਹੁੰਚਣ ਤੋਂ ਤੁਰੰਤ ਬਾਅਦ ਡਿਪੋਰਟ ਕਰ ਦਿੱਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article