ਮੌਸਮ ਵਿਭਾਗ ਵੱਲੋਂ ਪੰਜਾਬ ‘ਚ 3 ਦਿਨਾਂ ਤੱਕ ਮੌਸਮ ਖਰਾਬ ਰਹਿਣ ਦਾ ਅਨੁਮਾਨ

May 12
16:28
2018
ਜਲੰਧਰ, 12 ਮਈ (ਪੰਜਾਬ ਮੇਲ)- ਪਿਛਲੇ 3-4 ਦਿਨਾਂ ਤੋਂ ਪੈ ਰਹੀ ਤੇਜ਼ ਅਤੇ ਹੁੰਮਸ ਭਰੀ ਗਰਮੀ ਤੋਂ ਬਾਅਦ ਸ਼ੁੱਕਰਵਾਰ ਦੁਪਹਿਰ ਬਾਅਦ 4 ਵਜੇ ਕਾਲੇ ਬੱਦਲ ਛਾ ਗਏ। ਇਸ ਤੋਂ ਬਾਅਦ ਕਈ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਵੀ ਹੋਈ। ਮੌਸਮ ਦੇ ਮਿਜਾਜ਼ ਬਦਲਣ ਦੇ ਨਾਲ ਹੀ ਜਿੱਥੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਉਥੇ ਹੀ ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ 3 ਦਿਨਾਂ ਤੱਕ ਮੌਸਮ ਖਰਾਬ ਰਹਿਣ ਬਾਰੇ ਦੱਸਿਆ ਗਿਆ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਅਤੇ ਹਨ੍ਹੇਰੀ ਦੇ ਨਾਲ-ਨਾਲ ਬਰਸਾਤ ਦੀ ਵੀ ਸੰਭਾਵਨਾ ਬਣੀ ਹੋਈ ਹੈ।