PUNJABMAILUSA.COM

ਮੌੜ ਮੰਡੀ ਬੰਬ ਕਾਂਡ : ਪੁਲਸ ਨੇ ਕੀਤਾ ਅਹਿਮ ਸੁਰਾਗ ਮਿਲਣ ਦਾ ਦਾਅਵਾ

ਮੌੜ ਮੰਡੀ ਬੰਬ ਕਾਂਡ : ਪੁਲਸ ਨੇ ਕੀਤਾ ਅਹਿਮ ਸੁਰਾਗ ਮਿਲਣ ਦਾ ਦਾਅਵਾ

ਮੌੜ ਮੰਡੀ ਬੰਬ ਕਾਂਡ : ਪੁਲਸ ਨੇ ਕੀਤਾ ਅਹਿਮ ਸੁਰਾਗ ਮਿਲਣ ਦਾ ਦਾਅਵਾ
March 04
09:03 2018

ਤਲਵੰਡੀ ਸਾਬੋ, 4 ਮਾਰਚ (ਪੰਜਾਬ ਮੇਲ)-ਵਿਧਾਨ ਸਭਾ ਚੋਣਾਂ ਮੌਕੇ ਹਲਕਾ ਮੌੜ ਮੰਡੀ ਵਿਖੇ ਕਾਂਗਰਸੀ ਉਮੀਦਵਾਰ ਦੀ ਜਨ ਸਭਾ ਦੌਰਾਨ ਹੋਏ ਬੰਬ ਕਾਂਡ ਦੇ ਮਾਮਲੇ ‘ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਪੁਲਸ ਨੇ ਮਾਮਲੇ ਨਾਲ ਸਬੰਧਤ ਚਾਰ ਵਿਅਕਤੀਆਂ ਨੂੰ ਤਲਵੰਡੀ ਸਾਬੋ ਅਦਾਲਤ ਵਿਚ ਪੇਸ਼ ਕਰਨ ਉਪਰੰਤ ਇਸ ਮਾਮਲੇ ਵਿਚ ਅਹਿਮ ਸੁਰਾਗ ਮਿਲਣ ਦਾ ਦਾਅਵਾ ਕਰਦਿਆਂ ਮਾਮਲੇ ਨੂੰ ਜਲਦੀ ਹੱਲ ਕਰ ਲੈਣ ਦੀ ਗੱਲ ਕਹੀ। ਇੱਥੇ ਦੱਸਣਾ ਬਣਦਾ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ 31 ਜਨਵਰੀ ਦੀ ਸ਼ਾਮ ਨੂੰ ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਕਾਂਗਰਸ ਦੇ ਉਮੀਦਵਾਰ ਹਰਮੰਦਰ ਸਿੰਘ ਜੱਸੀ ਦੀ ਜਨ ਸਭਾ ਨੇੜੇ ਵੱਡਾ ਬਲਾਸਟ ਹੋ ਗਿਆ ਸੀ, ਜਿਸ ਦੌਰਾਨ 4 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਸੀ ਜਦੋਂ ਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ‘ਚੋਂ ਅੱਜ ਵੀ ਕਈ ਗੰਭੀਰ ਜ਼ਖਮਾਂ ਨੂੰ ਝੱਲ ਰਹੇ ਹਨ। ਕਾਂਗਰਸੀ ਉਮੀਦਵਾਰ ਹਰਮੰਦਰ ਸਿੰਘ ਜੱਸੀ ਜੋ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਵੀ ਹਨ ਅਤੇ ਜਿਨ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਜ਼ੈੱਡ ਸੁਰੱਖਿਆ ਮਿਲੀ ਹੋਈ ਹੈ ਵੀ ਉਕਤ ਹਮਲੇ ‘ਚ ਵਾਲ-ਵਾਲ ਬਚੇ ਸਨ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਭਾਵੇਂ ਕਿ ਬੰਬ ਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਸਪੈਸ਼ਲ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ ਪਰ ਪਿਛਲੇ ਕਾਫੀ ਸਮੇਂ ਤੋਂ ਉਕਤ ਮਾਮਲੇ ਵਿਚ ਕੋਈ ਵੱਡਾ ਸੁਰਾਗ ਨਾ ਮਿਲਣ ਦੇ ਕਾਰਨ ਉਕਤ ਜਾਂਚ ਰੁਕਣ ਦੀ ਕਗਾਰ ‘ਤੇ ਪੁੱਜ ਚੁੱਕੀ ਸੀ ਪਰ ਅੱਜ ਇਹ ਮਾਮਲਾ ਉਸ ਸਮੇਂ ਫਿਰ ਸੁਰਖੀਆਂ ਵਿਚ ਆ ਗਿਆ ਜਦੋਂ ਸਪੈਸ਼ਲ ਜਾਂਚ ਟੀਮ ਨੇ ਤਲਵੰਡੀ ਸਾਬੋ ਦੀ ਮਾਣਯੋਗ ਅਦਾਲਤ ਵਿਚ ਜੱਜ ਗੁਰਦਰਸ਼ਨ ਸਿੰਘ ਕੋਲ ਚਾਰ ਗਵਾਹਾਂ ਨੂੰ ਪੇਸ਼ ਕਰ ਦਿੱਤਾ। ਉਕਤ ਗਵਾਹਾਂ ਨੇ ਜੱਜ ਸਾਹਿਬ ਅੱਗੇ ਆਪਣੇ ਬਿਆਨ ਦਰਜ ਕਰਵਾਏ। ਗਵਾਹਾਂ ਦੀ ਪੇਸ਼ੀ ਦੇ ਮੱਦੇਨਜ਼ਰ ਪੁਲਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ ਤੇ ਅਦਾਲਤੀ ਕੰਪਲੈਕਸ ਵਿਚ ਬਠਿੰਡਾ ਦੇ ਸਾਬਕਾ ਐੱਸ. ਐੱਸ. ਪੀ. ਤੇ ਜਾਂਚ ਟੀਮ ਦੇ ਅਫਸਰ ਸਵਪਨ ਸ਼ਰਮਾ ਭਾਰੀ ਫੋਰਸ ਸਮੇਤ ਹਾਜ਼ਰ ਸਨ। ਅਦਾਲਤੀ ਕੰਪਲੈਕਸ ਵਿਚ ਦੋ-ਤਿੰਨ ਥਾਣਿਆਂ ਦੀ ਪੁਲਸ ਤਾਇਨਾਤ ਕੀਤੀ ਹੋਈ ਸੀ। ਪੁਲਸ ਨੇ ਗਵਾਹਾਂ ਦੀ ਪਛਾਣ ਨੂੰ ਗੁਪਤ ਰੱਖਦਿਆਂ ਮੀਡੀਆ ਕਰਮਚਾਰੀਆਂ ਨੂੰ ਇਨ੍ਹਾਂ ਦੇ ਨੇੜੇ ਨਾ ਢੁਕਣ ਦਿੱਤਾ। ਉਨ੍ਹਾਂ ਨੂੰ ਬਾਅਦ ‘ਚ ਮੀਡੀਆ ਨੂੰ ਝਕਾਨੀ ਦੇ ਕੇ ਪਿਛਲੇ ਦਰਵਾਜਿਓਂ ਕੱਢਣ ਵਿਚ ਪੁਲਸ ਕਾਮਯਾਬ ਰਹੀ ਪਰ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਂਚ ਟੀਮ ਅਧਿਕਾਰੀ ਤੇ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਜਾਂਚ ਟੀਮ ਇਸ ਮਸਲੇ ਨੂੰ ਲੈ ਕੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਸਿਰਸਾ ਆਦਿ ਇਲਾਕਿਆਂ ‘ਚ ਤਫਤੀਸ਼ ਕਰ ਚੁੱਕੀ ਹੈ ਤੇ ਹੁਣ ਜਾ ਕੇ ਉਨ੍ਹਾਂ ਨੂੰ ਬਹੁਤ ਅਹਿਮ ਸਬੂਤ ਹੱਥ ਲੱਗੇ ਹਨ।
ਉਨ੍ਹਾਂ ਕਿਹਾ ਕਿ ਅਦਾਲਤ ਵਿਚ ਪੇਸ਼ ਕੀਤੇ ਉਕਤ ਚਾਰਾਂ ਵਿਅਕਤੀਆਂ ਦੀ ਗਵਾਹੀ ਮੌੜ ਬੰਬ ਕਾਂਡ ਨੂੰ ਹੱਲ ਕਰਨ ਵਿਚ ਸਹਾਈ ਹੋਵੇਗੀ ਤੇ ਇਨ੍ਹਾਂ ਤੋਂ ਪੁੱਛਗਿੱਛ ਦੌਰਾਨ ਬਹੁਤ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਟੀਮ ਉਕਤ ਮਾਮਲੇ ਨੂੰ ਪੂਰੀ ਤਰ੍ਹਾਂ ਹੱਲ ਕਰਨ ਦੇ ਬਹੁਤ ਨੇੜੇ ਪੁੱਜ ਗਈ ਹੈ ਤੇ ਜਲਦੀ ਹੀ ਸਾਰੇ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਸ. ਖੱਟੜਾ ਨੇ ਉਕਤ ਮਾਮਲੇ ਵਿਚ ਕਿਸੇ ਸਿਆਸੀ ਆਗੂ ਜਾਂ ਡੇਰਾ ਸਿਰਸਾ ਦੀ ਸ਼ਮੂਲੀਅਤ ਸਬੰਧੀ ਸਵਾਲ ਤੋਂ ਟਾਲਾ ਵੱਟਦਿਆਂ ਕਿਹਾ ਕਿ ਜਲਦੀ ਹੀ ਸਭ ਕੁਝ ਸਾਹਮਣੇ ਆ ਜਾਵੇਗਾ। ਪੁਲਸ ਅਧਿਕਾਰੀਆਂ ਨੇ ਮਾਮਲੇ ਦਾ ਜਲਦੀ ਹੱਲ ਹੋਣ ਦਾ ਦਾਅਵਾ ਕਰਦੇ ਹੋਏ ਵੱਡੇ ਖੁਲਾਸੇ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਅਦਾਲਤ ਵਿਚ ਪੇਸ਼ ਕੀਤੇ ਚਾਰਾਂ ਵਿਅਕਤੀਆਂ ਦੀ ਸ਼ਨਾਖਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article