PUNJABMAILUSA.COM

‘ਮਜ਼ਦੂਰ, ਮਾਂ ਅਤੇ ਕਵਿਤਾ’ ਨੂੰ ਸਮਰਪਿਤ ਰਹੀ ਕਾਫ਼ਲੇ ਦੀ ਮਈ 2017 ਮਿਲਣੀ

‘ਮਜ਼ਦੂਰ, ਮਾਂ ਅਤੇ ਕਵਿਤਾ’ ਨੂੰ ਸਮਰਪਿਤ ਰਹੀ ਕਾਫ਼ਲੇ ਦੀ ਮਈ 2017 ਮਿਲਣੀ

‘ਮਜ਼ਦੂਰ, ਮਾਂ ਅਤੇ ਕਵਿਤਾ’ ਨੂੰ ਸਮਰਪਿਤ ਰਹੀ ਕਾਫ਼ਲੇ ਦੀ ਮਈ 2017 ਮਿਲਣੀ
June 06
07:05 2017


ਬਰੈਂਪਟਨ, 6 ਜੂਨ (ਪੰਜਾਬ ਮੇਲ)-‘ਪੰਜਾਬੀ ਕਲਮਾਂ ਦਾ ਕਾਫ਼ਲਾ’ ਦੀ ਮਹੀਨੇਵਾਰ ਮੀਟਿੰਗ 27 ਮਈ, 2017 ਨੂੰ ਹਰ ਵਾਰ ਦੀ ਤਰ੍ਹਾਂ ਮਹੀਨੇ ਦੇ ਅਖੀਰਲੇ ਸਨਿਚਰਵਾਰ ਬਰੈਮਲੀ ਸਿਟੀ ਸੈਂਟਰ ਦੀ ਲਾਇਬ੍ਰੇਰੀ ਦੇ ਮੀਟਿੰਗ ਹਾਲ ਵਿੱਚ ਹੋਈ। ਇਹ ਮਿਲਣੀ ਸਮੁੱਚੇ ਤੌਰ ਤੇ ‘ਮਜ਼ਦੂਰ, ਮਾਂ ਅਤੇ ਕਵਿਤਾ’ ਨੂੰ ਸਮਰਪਿਤ ਰਹੀ।
ਪ੍ਰੋਗ੍ਰਾਮ ਸੰਚਾਲਕ, ਉਂਕਾਰਪ੍ਰੀਤ ਹੁਰਾਂ ਨੇ ਆਉਣ ਵਾਲੇ ਸਾਲ ਦੇ ਵਿਸ਼ੇਸ਼ ਪ੍ਰੋਗ੍ਰਾਮਾਂ ਬਾਰੇ ਯੋਜਨਾ ਸਾਂਝੀ ਕੀਤੀ, ਜਿਸ ਵਿੱਚ ਵਿਸ਼ੇਸ਼ ਕਹਾਣੀ, ਕਵਿਤਾ, ਨਾਟਕਾਂ, ਅਤੇ ਵਾਰਤਿਕ ਦੇ ਸਮਾਗਮ ਕੀਤੇ ਜਾਣਗੇ। ਉਪਰੰਤ ਕਾਫ਼ਲੇ ਦੇ ਮੀਡੀਆ ਸੰਚਾਲਕ ਬ੍ਰਜਿੰਦਰ ਗੁਲਾਟੀ ਜੀ ਨੇ ਮਈ ਮਹੀਨੇ ਦਾ ਖ਼ਾਸ ਫ਼ੀਚਰ ‘ਲੇਬਰ ਡੇਅ, ਮਦਰਜ਼ ਡੇਅ ਅਤੇ ਪ੍ਰੋਫੈਸਰ ਮੋਹਨ ਸਿੰਘ’ ਸਾਂਝਾ ਕੀਤਾ।
ਬ੍ਰਜਿੰਦਰ ਨੇ ਪ੍ਰੋਫੈਸਰ ਮੋਹਨ ਸਿੰਘ ਦੀ ਇੱਕ ਕਵਿਤਾ ਦੀਆਂ ਕੁਝ ਪੰਕਤੀਆਂ ਨਾਲ ਗੱਲ ਸ਼ੁਰੂ ਕਰਦਿਆਂ 19ਵੀਂ ਸਦੀ ਦੇ ਆਖਰੀ ਦਹਾਕਿਆਂ ਵਿੱਚ ਕਿਰਤੀਆਂ ਵੱਲੋਂ ਕੀਤੇ ਸੰਘਰਸ਼ ਬਾਰੇ ਵਿਸਥਾਰ ਨਾਲ ਦੱਸਿਆ। ਕਿਵੇਂ ਉਸ ਸਮੇਂ ਕਾਮਿਆਂ ਤੋਂ 10-16 ਘੰਟੇ ਕੰਮ ਲਿਆ ਜਾਂਦਾ ਸੀ, ਕੰਮ ਦੇ ਹਾਲਾਤ ਵੀ ਬਹੁਤ ਮਾੜੇ ਹੁੰਦੇ ਸਨ ਜਿਸ ਕਾਰਨ ਕਈ ਕਿਰਤੀ ਆਪਣੀਆਂ ਜਾਨਾਂ ਗੁਆ ਚੁੱਕੇ ਸਨ। 1 ਮਈ 1880 ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਕਾਮੇ ਸ਼ਿਕਾਗੋ ਦੀ ਹੇਅਮਾਰਕਿਟ ਵਿੱਚ ਇਕੱਠੇ ਹੋਏ ਅਤੇ ਕੰਮ ਲਈ 8 ਘੰਟੇ ਮੁਕੱਰਰ ਕੀਤੇ ਜਾਣ ਦੀ ਮੰਗ ਰੱਖੀ। ਇਸ ਇਕੱਠ ਵਿੱਚ ਕਿਸੇ ਸ਼ਰਾਰਤੀ ਅਨਸਰ ਨੇ ਪੁਲਿਸ ਵੱਲ ਬੰਬ ਸੁੱਟ ਦਿੱਤਾ ਜਿਸ ਕਾਰਨ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਨਾਲ ਬਹੁਤ ਲੋਕ ਜ਼ਖ਼ਮੀ ਹੋਏ ਤੇ ਕੁਝ ਮਰ ਵੀ ਗਏ। ਔਰਤਾਂ ਨੇ ਵੀ ਸੰਘਰਸ਼ ਵਿੱਚ ਪੂਰਾ ਸਾਥ ਦਿੱਤਾ।
ਔਰਤ ਉਹ ਵਰਕਰ ਹੈ ਜਿਸ ਦੀ ਕਿਰਤ ਦਾ ਆਮ ਤੌਰ ’ਤੇ ਮੁੱਲ ਨਹੀਂ ਪਾਇਆ ਜਾਂਦਾ, ਇੱਥੋਂ ਤੱਕ ਕਿ ਘਰ ਬੈਠੀ ਮਾਂ ਦੀ ਕਿਰਤ ਨੂੰ ਅਣਗੌਲਿਆ ਜਾਂਦਾ ਰਿਹਾ ਹੈ। ਬ੍ਰਜਿੰਦਰ ਨੇ ਮਦਰਜ਼ ਡੇਅ ਬਾਰੇ ਗੱਲ ਕਰਦਿਆਂ ਦੱਸਿਆ ਕਿ ਅੱਜ ਦੇ ਮਦਰਜ਼ ਡੇਅ ਨੂੰ ਸ਼ੁਰੂ ਕਰਨ ਵਾਸਤੇ ਇੱਕ ਸੋਸ਼ਲ ਵਰਕਰ, ਐਨ.ਮੇਰੀ. ਜਾਰਵਿਸ ਨੇ ਆਵਾਜ਼ ਉਠਾਈ ਸੀ। ਉਸ ਵੱਲੋਂ ਸ਼ੁਰੂ ਕੀਤੀ ਮਦਰਜ਼ ਡੇਅ ਕਲੱਬ ਟੀ.ਬੀ. ਨਾਲ ਜੂਝਦੀਆਂ ਮਾਵਾਂ ਦੀ ਸੇਵਾ ਕਰਦੀ ਸੀ। ਐਨਾ ਦੀ ਮੌਤ ਤੋਂ ਬਾਅਦ, ਉਸ ਦੀ ਬੇਟੀ ਐਨਾ ਜਾਰਵਿਸ ਨੇ ਮਾਂਵਾਂ ਨੂੰ ਸ਼ੁਕਰੀਆ ਕਹਿਣ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਯਾਦ ਕਰਨ ਲਈ ਇਹ ਦਿਨ ਮਿੱਥਿਆ ਜਿਸ ਨੂੰ 1914 ਵਿੱਚ ਅਮੈਰਿਕਨ ਪ੍ਰੈਜ਼ੀਡੈਂਟ ਵੁੱਡਰੋਅ ਵਿਲਸਨ ਨੇ ਸਰਕਾਰੀ ਤੌਰ ਤੇ ਮਨਾਉਣ ਦੀ ਹਾਮੀ ਭਰੀ। ਪਰ ਬਾਅਦ ਵਿੱਚ ਮਦਰਜ਼ ਡੇਅ ਕਮਰਸ਼ੀਅਲ ਹੋ ਜਾਣ ’ਤੇ ਐਨਾ ਨੂੰ ਨਿਰਾਸ਼ਾ ਹੋਈ ਤੇ ਉਸ ਨੇ ਆਵਾਜ਼ ਉਠਾਈ ਕਿ ਇਸ ਨੂੰ ਵਪਾਰ ਨਾ ਬਣਾਇਆ ਜਾਵੇ ਪਰ ਕੋਈ ਖ਼ਾਸ ਅਸਰ ਨਾ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article