PUNJABMAILUSA.COM

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

 Breaking News

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ
September 18
11:14 2019

-ਅਮਰੀਕੀ ਅੱਲ੍ਹੜ ਨੂੰ ਹੋ ਸਕਦੀ ਹੈ 10 ਸਾਲ ਤੱਕ ਦੀ ਸਜ਼ਾ
ਵਾਸ਼ਿੰਗਟਨ, (ਪੰਜਾਬ ਮੇਲ)- ਅਮਰੀਕੀ ਸੂਬੇ ਓਕਲਾਹੋਮਾ ‘ਚ ਇਕ ਅੱਲ੍ਹੜ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੇ ਕੋਲੋਂ ਇਕ ਰਾਈਫਲ ਵੀ ਬਰਾਮਦ ਹੋਈ ਹੈ, ਕਿਉਂਕਿ ਉਸ ਨੇ ਧਮਕੀ ਦਿੱਤੀ ਸੀ ਕਿ ਉਸ ਮਜ਼ੇ ਲਈ 400 ਲੋਕਾਂ ਦਾ ਕਤਲ ਕਰੇਗੀ, ਜਿਨ੍ਹਾਂ ‘ਚੋਂ ਕੁਝ ਉਸ ਦੇ ਹਾਈ ਸਕੂਲ ਦੇ ਲੋਕ ਹਨ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
18 ਸਾਲਾ ਐਲੇਕਸਸ ਵਿਲਸਨ ‘ਤੇ ਅੱਤਵਾਦੀ ਗਤੀਵਿਧੀ ਦਾ ਦੋਸ਼ ਲਾਇਆ ਗਿਆ ਹੈ ਤੇ ਦਸਤਾਵੇਜ਼ਾਂ ਮੁਤਾਬਕ ਉਸ ਨੂੰ 2.5 ਲੱਖ ਦੇ ਬਾਂਡ ‘ਤੇ ਸਥਾਨਕ ਜੇਲ੍ਹ ‘ਚ ਰੱਖਿਆ ਗਿਆ ਹੈ। ਰਿਪੋਰਟ ‘ਚ ਪਿਟਸਬਰਗ ਕਾਊਂਟੀ ਸ਼ੈਰਿਫ ਦਫਤਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅੱਲ੍ਹੜ ਨੇ ਆਪਣੀ ਇਕ ਦੋਸਤ ਨੂੰ ਦੱਸਿਆ ਕਿ ਉਸ ਨੇ ਇਕ ਸੈਮੀ-ਆਟੋਮੈਟਿਕ ਏਕੇ-47 ਖਰੀਦੀ ਹੈ। ਅੱਲ੍ਹੜ ਦੇ ਹੀ ਦੋ ਹੋਰ ਸਹਿ-ਕਰਮਚਾਰੀਆਂ ਨੇ ਦੱਸਿਆ ਕਿ ਵਿਲਸਨ ਨੇ ਉਨ੍ਹਾਂ ਨੂੰ ਆਪਣੀਆਂ ਰਾਈਫਲ ਦੇ ਨਾਲ ਤਸਵੀਰਾਂ ਦਿਖਾਈਆਂ ਹਨ ਤੇ ਉਸ ਨੇ ਕਿਹਾ ਕਿ ਹੈ ਕਿ ਉਸ ਦੇ ਹਾਈ ਸਕੂਲ ‘ਚ ਕੁਝ ਲੋਕ ਹਨ, ਜਿਨ੍ਹਾਂ ਨੂੰ ਉਹ ਉਸ ਰਾਈਫਲ ਨਾਲ ਢੇਰ ਕਰਨਾ ਚਾਹੁੰਦੀ ਹੈ।
ਵਿਲਸਨ ਨੂੰ ਪੁਲਿਸ ਵਲੋਂ ਉਸ ਦੇ ਘਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਤੇ ਉਸ ਨੇ ਅਧਿਕਾਰੀਆਂ ਨੂੰ ਦਲੀਲ ਦਿੱਤੀ ਕਿ ਉਹ ਸਿਰਫ ਆਪਣੇ ਸਹਿ-ਕਰਮਚਾਰੀਆਂ ਨੂੰ ਇਹ ਸਮਝਾਉਣਾ ਚਾਹੁੰਦੀ ਸੀ ਕਿ ਹਥਿਆਰਾਂ ਤੋਂ ਡਰਨ ਦੀ ਲੋੜ ਨਹੀਂ ਪਰ ਉਹ ਅਧਿਕਾਰੀਆਂ ਨੂੰ ਇਹ ਦੱਸਣ ‘ਚ ਅਸਫਲ ਰਹੀ ਕਿ ਉਸ ਨੇ ਲੋਕਾਂ ਨੂੰ ਮਾਰਨ ਦੀ ਧਮਕੀ ਕਿਉਂ ਦਿੱਤੀ। ਵਿਲਸਨ ਨੇ ਕਿਹਾ ਕਿ ਉਸ ਨੂੰ ਸਕੂਲ ਵੇਲੇ ਬਹੁਤ ਤੰਗ ਕੀਤਾ ਗਿਆ ਸੀ ਤੇ ਉਸ ਵੇਲੇ ਉਹ ਇਸ ਨੂੰ ਨਜ਼ਰਅੰਦਾਜ਼ ਕਰਦੀ ਰਹੀ। ਪੁਲਿਸ ਨੇ ਲੜਕੀ ਦੇ ਕਮਰੇ ‘ਚੋਂ ਰਾਈਫਲ ਤੇ 6 ਹਾਈ ਸਪੀਡ ਮੈਗਜ਼ੀਨਾਂ ਬਰਾਮਦ ਕੀਤੀਆਂ। ਪੁਲਿਸ ਨੂੰ ਉਸ ਦੇ ਕਮਰੇ ‘ਚੋਂ ਇਕ ਸ਼ਾਟਗਨ ਵੀ ਮਿਲੀ।
ਸਥਾਨਕ ਮੀਡੀਆ ‘ਚ ਦਿੱਤੀ ਜਾਣਕਾਰੀ ‘ਚ ਦੱਸਿਆ ਗਿਆ ਹੈ ਕਿ ਵਿਲਸਨ ਹਾਈ ਸਕੂਲ ਦੇ ਸ਼ੁਰੂਆਤੀ ਸਾਲਾਂ ‘ਚ ਹੀ ਸਕੂਲ ‘ਚੋਂ ਕੱਢੀ ਗਈ ਸੀ। ਜਾਂਚਕਰਤਾਵਾਂ ਨੇ ਦੱਸਿਆ ਕਿ ਲੜਕੀ ਆਪਣੇ ਹਾਈ ਸਕੂਲ ‘ਚ ਇਕ ਸਵਾਸਤਿਕ ਸਿੰਬਲ ਵਾਲਾ ਚਾਕੂ ਲੈ ਕੇ ਦਾਖਲ ਹੋਈ ਸੀ, ਜਿਸ ਤੋਂ ਬਾਅਦ ਉਸ ਨੂੰ ਸਕੂਲੋਂ ਕੱਢ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਿਲਸਨ ਨੂੰ ਇਸ ਜੁਰਮ ‘ਚ 10 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article