PUNJABMAILUSA.COM

ਮੰਗਲਵਾਰ ਤੋਂ ਉਨਟਾਰੀਓ ਦੇ ਕਾਲਜ ਵਿਦਿਆਰਥੀ ਲਾ ਸਕਣਗੇ ਕਲਾਸਾਂ

 Breaking News

ਮੰਗਲਵਾਰ ਤੋਂ ਉਨਟਾਰੀਓ ਦੇ ਕਾਲਜ ਵਿਦਿਆਰਥੀ ਲਾ ਸਕਣਗੇ ਕਲਾਸਾਂ

ਮੰਗਲਵਾਰ ਤੋਂ ਉਨਟਾਰੀਓ ਦੇ ਕਾਲਜ ਵਿਦਿਆਰਥੀ ਲਾ ਸਕਣਗੇ ਕਲਾਸਾਂ
November 20
08:18 2017

ਅਧਿਆਪਕਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਬਿਲ ਨੂੰ ਪ੍ਰਵਾਨਗੀ, ਲਿਬਰਲ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਕੀਤੀ ਬਿਲ-178 ਦੀ ਹਮਾਇਤ
ਟੋਰਾਂਟੋ, 20 ਨਵੰਬਰ (ਪੰਜਾਬ ਮੇਲ)-ਉਨਟਾਰੀਓ ਵਿਚ ਕਾਲਜ ਅਧਿਆਪਕਾਂ ਦੀ ਹੜਤਾਲ ਮੰਗਲਵਾਰ ਤੱਕ ਖ਼ਤਮ ਹੋ ਸਕਦੀ ਹੈ ਜਿਸ ਨਾਲ ਚੱਕੀ ਦੇ ਪੁੜਾਂ ਵਿਚ ਫਸੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨਟਾਰੀਓ ਵਿਧਾਨ ਸਭਾ ਨੇ ਹੜਤਾਲ ਖ਼ਤਮ ਕਰਵਾਉਣ ਨਾਲ ਸਬੰਧਤ ਬਿਲ ਨੂੰ ਪਾਸ ਕਰ ਦਿਤਾ। ਵੀਕ ਐਂਡ ਦੇ ਬਾਵਜੂਦ ਵਿਧਾਨ ਸਭਾ ਦੀ ਬੈਠਕ ਹੋਈ ਅਤੇ ਲਿਬਰਲ ਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਵਿਧਾਇਕਾਂ ਦੀ ਮਦਦ ਨਾਲ ਬਿਲ-178 ਨੂੰ ਪਾਸ ਕਰ ਦਿਤਾ ਗਿਆ। ਬਿਲ ਨੂੰ ਲੈਫ਼ਟੀਨੈਂਟ ਗਵਰਨਰ ਦੀ ਪ੍ਰਵਾਨਗੀ ਲਈ ਭੇਜਿਆ ਜਾ ਰਿਹੈ ਅਤੇ ਇਕ-ਦੋ ਦਿਨ ਵਿਚ ਇਹ ਦਸਤਖ਼ਤਾਂ ਨਾਲ ਵਾਪਸ ਆ ਜਾਵੇਗਾ। ਇਸ ਮਗਰੋਂ ਕਾਲਜਾਂ ਦੇ ਅਧਿਆਪਕ ਅਤੇ ਇੰਸਟ੍ਰਕਟਰ ਹੜਤਾਲ ‘ਤੇ ਕਾਇਮ ਰਹਿਣ ਦੇ ਹੱਕਦਾਰ ਨਹੀਂ ਰਹਿ ਜਾਣਗੇ। ਵਿਧਾਨ ਸਭਾ ਵਿਚ ਵਿਦਿਆਰਥੀਆਂ ਦੀ ਤਰਸਯੋਗ ਹਾਲਤ ਦਾ ਜ਼ਿਕਰ ਕਰਦਿਆਂ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਦੇ ਵਿਧਾਇਕ ਲੌਰਨ ਕੋਅ ਨੇ ਕਿਹਾ ਕਿ ਪਿਛਲੇ ਪੰਜ ਹਫ਼ਤੇ ਦੌਰਾਨ ਵਿਦਿਆਰਥੀਆਂ ਨੂੰ ਅਣਕਿਆਸੇ ਹਾਲਾਤ ਵਿਚੋਂ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆ ਨੂੰ ਸਮਝ ਹੀ ਨਹੀਂ ਆ ਰਹੀ ਸੀ ਕਿ ਉਹ ਕਿਧਰ ਜਾਣ ਜਦਕਿ ਕਾਲਜ ਅਧਿਆਪਕ ਤੇ ਪ੍ਰਬੰਧਕ ਆਪੋ ਆਪਣੇ ਸਟੈਂਡ ‘ਤੇ ਅੜੇ ਹੋਏ ਸਨ। ਐਨ.ਡੀ.ਪੀ. ਤੋਂ ਇਲਾਵਾ ਇਕ ਆਜ਼ਾਦ ਵਿਧਾਇਕ ਨੇ ਬਿਰਲ ਦੇ ਵਿਰੋਧ ਵਿਚ ਵੋਟ ਪਾਈ।
ਜ਼ਿਕਰਯੋਗ ਹੈ ਕਿ ਇਹ ਹੜਤਾਲ ਪਿਛਲੇ ਪੰਜ ਹਫ਼ਤਿਆਂ ਤੋਂ ਜਾਰੀ ਹੈ, ਜਿਸ ਕਾਰਨ ਪੰਜ ਲੱਖ ਵਿਦਿਆਰਥੀਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ। ਐਨਡੀਪੀ ਨੇ ਸ਼ੁੱਕਰਵਾਰ ਨੂੰ ਲਿਬਰਲ ਸਰਕਾਰ ਵੱਲੋਂ ਪੇਸ਼ ਕੀਤੇ ਬਿੱਲ ਦੇ ਵਿਰੋਧ ‘ਚ ਵੋਟਾਂ ਪਾਈਆਂ ਸਨ ਤੇ ਦੋ ਦਿਨਾਂ ‘ਚ ਦੂਜੀ ਵਾਰ ਇਸ ਨੂੰ ਅਸਰਦਾਰ ਢੰਗ ਨਾਲ ਰੋਕਿਆ। ਐਨਡੀਪੀ ਨੇ ਕੈਥਲਿਨ ਵਿੰਨ ਸਰਕਾਰ ਵੱਲੋਂ ਅਧਿਆਪਕਾਂ ਦੀ ਹੜਤਾਲ ਖਤਮ ਕਰਨ ਲਈ ‘ਕੰਮ ‘ਤੇ ਪਰਤੋ’ ਕਾਨੂੰਨ ਦੀਆਂ ਤਜਵੀਜ਼ਾਂ ਦਾ ਵਿਰੋਧ ਕੀਤਾ। ਹੁਣ ਇਸ ਬਿੱਲ ‘ਤੇ ਵਿਸ਼ੇਸ਼ ਇਜਲਾਸ ਦੌਰਾਨ ਬਹਿਸ ਹੋਵੇਗੀ। ਜਿਸ ਦਾ ਅਰਥ ਹੈ ਕਿ ਵੀਕਐਂਡ ਦੇ ਅਖੀਰ ‘ਤੇ ਬਿੱਲ ‘ਤੇ ਫਾਈਨਲ ਵੋਟ ਤੋਂ ਪਹਿਲਾਂ ਇਸ ਨੂੰ ਵਿਚਾਰ-ਚਰਚਾ ਕਈ ਪੜਾਵਾਂ ‘ਚੋਂ ਲੰਘਣਾ ਪਏਗਾ। ਸੂਬੇ ਦੇ ਅਟਾਰਨੀ ਜਨਰਲ ਦੇ ਪ੍ਰੈੱਸ ਸਕੱਤਰ ਕੈਲੇ ਰਿਚਰਡਸਨ ਨੇ ਐਨਡੀਪੀ ਦੇ ਸਖ਼ਤ ਰਵੱਈਏ ਨੂੰ ‘ਸੰਸਦੀ ਪ੍ਰਕਿਰਿਆ ਦਾ ਬੇਵਜ੍ਹਾ ਅਪਮਾਨ ਕਰਾਰ ਦਿੱਤਾ। ਪ੍ਰੀਮੀਅਰ ਕੈਥਲਿਨ ਵਿੰਨ ਦੀ ਸਰਕਾਰ ਨੇ ਪਹਿਲਾਂ ਵੀਰਵਾਰ ਸ਼ਾਮ ਨੂੰ ਬਿੱਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਐਨਡੀਪੀ ਨੇ ਇਹ ਕਹਿ ਕੇ ਇਸ ਦਾ ਵਿਰੋਧ ਕੀਤਾ ਸੀ ਕਿ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾਵੇ ਤੇ ਬਿੱਲ ‘ਤੇ ਬਹਿਸ ਹੋਣੀ ਚਾਹੀਦੀ ਹੈ। ਐਨਡੀਪੀ ਦੀ ਆਗੂ ਐਂਡਰਿਆ ਹਾਰਵਥ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਅਜਿਹੇ ਕਿਸੇ ਵੀ ਕਾਨੂੰਨ ਦਾ ਸਮਰਥਨ ਨਹੀਂ ਕਰਦੀ ਜਿਹੜਾ ਕਾਮਿਆਂ ਦੇ ਅਧਿਕਾਰਾਂ ਦੇ ਵਿਰੁੱਧ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article