ਮੰਡੀ ਗੋਬਿੰਦਗੜ੍ਹ ‘ਚ ਅਕਾਲੀ ਦਲ ਤੇ ਸਤਿਕਾਰ ਕਮੇਟੀ ਆਹਮੋ-ਸਾਹਮਣੇ, ਲਹਿਰਾਈਆਂ ਤਲਵਾਰਾਂ

September 01
14:47
2018
ਮੰਡੀ ਗੋਬਿੰਦਗੜ੍ਹ, 1 ਸਤੰਬਰ (ਪੰਜਾਬ ਮੇਲ)- ਬੇਅਦਬੀ ਮਾਮਲਿਆਂ ‘ਚ ਵਿਧਾਨ ਸਭਾ ‘ਚ ਪੇਸ਼ ਕੀਤੀ ਗਈ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ ਵਿਚ ਅਕਾਲੀ ਦਲ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦੇ ਮੰਡੀ ਗੋਬਿੰਦਗੜ੍ਹ ਵਿਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਇਸ ਧਰਨਾ ਪ੍ਰਦਰਸ਼ਨ ਦੇ ਵਿਰੋਧ ‘ਚ ਅਕਾਲੀ ਵਰਕਰ ਅਤੇ ਸਤਿਕਾਰ ਕਮੇਟੀ ਮੈਂਬਰ ਆਹਮੋ-ਸਾਹਮਣੇ ਹੋ ਗਏ।
ਅਕਾਲੀ ਦਲ ਵਲੋਂ ਇਥੇ ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਸਾਬਕਾ ਜਸਟਿਸ ਰਣਜੀਤ ਸਿੰਘ, ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਉਥੇ ਪਹੁੰਚ ਕੇ ਅਕਾਲੀ ਦਲ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਪੁਲਿਸ ਨੇ ਸਥਿਤੀ ਨੂੰ ਸੰਭਾਲਦੇ ਹੋਏ ਸਤਿਕਾਰ ਕਮੇਟੀ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ।