ਮੰਡੀ ਗੋਬਿੰਦਗੜ੍ਹ ਦੀ ਫਰਨਿਸ ‘ਚ ਜ਼ੋਰਦਾਰ ਧਮਾਕੇ ਦੌਰਾਨ 10 ਮਜ਼ਦੂਰ ਝੁਲਸੇ; 6 ਦੀ ਹਾਲਤ ਨਾਜ਼ੁਕ

110
Share

ਮੰਡੀ ਗੋਬਿੰਦਗੜ੍ਹ, 29 ਅਗਸਤ (ਪੰਜਾਬ ਮੇਲ)- ਇਥੋਂ ਦੇ ਫੋਕਲ ਪੁਆਇੰਟ ‘ਚ ਸਵੇਰੇ ਟੀਸੀਜੀ ਫਰਨਿਸ ‘ਚ ਹੋਏ ਜ਼ੋਰਦਾਰ ਧਮਾਕੇ ਕਾਰਨ 10 ਮਜ਼ਦੂਰ ਝੁਲਸੇ ਗਏ। ਇਨ੍ਹਾਂ ਵਿਚੋਂਂ 6 ਦੀ ਹਾਲਤ ਗੰਭੀਰ ਹੈ। ਗੰਭੀਰ ਜ਼ਖ਼ਮੀ 90 ਫੀਸਦ ਤੱਕ ਝੁਲਸੇ ਗਏ ਹਨ ਤੇ ਉਹ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਭੇਜ ਦਿੱਤੇ ਗਏ ਹਨ।
ਚਾਰ ਜ਼ਖ਼ਮੀ ਮਜ਼ਦੂਰਾਂ ਨੂੰ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਮੁਤਾਬਕ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਜਾਂਚ ਕਰ ਰਹੀ ਹੈ। ਉਧਰ ਮਿੱਲ ਮਾਲਕ ਹਰਮੇਸ਼ ਜੈਨ ਨੇ ਕਿਹਾ ਕਿ ਉਹ ਮਜ਼ਦੂਰਾਂ ਦਾ ਇਲਾਜ ਕਰਵਾ ਰਹੇ ਹਨ। ਧਮਾਕੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ।


Share