PUNJABMAILUSA.COM

ਮੰਤਰੀ ਮੰਡਲ ਵਲੋਂ ਧਰਤੀ ਹੇਠਲੇ ਪਾਣੀ ਦੀ ਸਥਿਤੀ ਦਾ ਅਨੁਮਾਨ ਲਾਉਣ ਤੇ ਹਲ ਲਈ ਸੁਝਾਅ ਦੇਣ ਲਈ 5 ਮੈਂਬਰੀ ਸਬ-ਕਮੇਟੀ ਦਾ ਗਠਨ

June 28
07:41 2018

ਪਾਣੀ ਦੀ ਸੰਭਾਲ ਦੇ ਢੰਗ ਤਰੀਕਿਆਂ ਦਾ ਅਧਿਐਨ ਕਰਨ ਲਈ ਕਮੇਟੀ ਵੱਲੋਂ ਇਜਰਾਈਲ ਦਾ ਦੌਰਾ ਕਰਨ ਦਾ ਕੈਪਟਨ ਅਮਰਿੰਦਰ ਸਿੰਘ ਦਾ ਸੁਝਾਅ
ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਅਨੁਮਾਨ ਲਾਉਣ ਅਤੇ ਇਸ ਅਹਿਮ ਸ੍ਰੋਤ ਦੀ ਸੰਭਾਲ ਵਾਸਤੇ ਵਿਸਤ੍ਰਿਤ ਪ੍ਰਸਤਾਵ ਤਿਆਰ ਕਰਨ ਲਈ 5 ਮੈਂਬਰੀ ਸਬ-ਕਮੇਟੀ ਦਾ ਗਠਨ ਕਰਨ ਕੀਤਾ ਹੈ।
ਮੁੱਖ ਮੰਤਰੀ ਨੇ ਸੁਝਾਅ ਦਿੱਤਾ ਹੈ ਕਿ ਇਹ ਸਬ-ਕਮੇਟੀ ਧਰਤੀ ਹੇਠਲੇ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਇਸ ਅਹਿਮ ਸ੍ਰੋਤ ਦੀ ਸੰਭਾਲ ਕਰਨ ਦੇ ਤਰੀਕਿਆਂ ਦਾ ਅਧਿਐਨ ਕਰਨ ਲਈ ਪੱਛਮੀ ਦੇਸ਼ੀਆ ਦੇ ਦੇਸ਼ ਇਜ਼ਰਾਈਲ ਦਾ ਦੌਰਾ ਕਰੇ।
ਇਸ ਕਮੇਟੀ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮਾਲ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਅਤੇ ਵਾਤਾਵਰਨ ਮੰਤਰੀ ਓ ਪੀ ਸੋਨੀ ਸ਼ਾਮਲ ਹਨ।
ਇਹ ਕੈਬਿਨੇਟ ਸਬ-ਕਮੇਟੀ ਗਠਿਤ ਕਰਨ ਦਾ ਫੈਸਲਾ ਭੂ ਜਲ ਪ੍ਰਬੰਧਨ ਡਾਇਰੈਕਟਰੋਟ ਦੇ ਮਿਸ਼ਨ ਡਾਇਰੈਕਟਰ ਅਰੁਣ ਜੀਤ ਸਿੰਘ ਮਗਲਾਨੀ ਵਲੋਂ ਮੰਤਰੀ ਮੰਡਲ ਅੱਗ ਇਸ ਦੀ ਪੇਸ਼ਕਾਰੀ ਕਰਨ ਅਤੇ ਇਸ ਸੱਮਸਿਆ ਦੀ ਗੰਭੀਰਤਾ ਨੂੰ ਉਜਾਗਰ ਕਰਨ ਤੋਂ ਬਾਅਦ ਲਿਆ।
ਮਿਗਲਾਨੀ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਵਿਸ਼ਵ ਦੀ 18 ਫੀਸਦੀ ਆਬਾਦੀ ਵਿਸ਼ਵ ਦਾ ਕੇਵਲ 4 ਫੀਸਦੀ ਪਾਣੀ ਵਰਤਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਇਥੇ ਸਥਿਤੀ ਬਹੁਤ ਜ਼ਿਆਦਾ ਗੰਭੀਰ ਹੈ ਅਤੇ ਭਾਰਤ, ਅਮਰੀਕਾ ਅਤੇ ਚੀਨ ਤੋਂ ਦੁੱਗਣੇ ਤੋਂ ਵੀ ਜ਼ਿਆਦਾ ਪਾਣੀ ਦੀ ਵਰਤੋਂ ਕਰਦਾ ਹੈ।
Îਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਜੇ ਇਸ ਸਥਿਤੀ ‘ਤੇ ਇਕ ਦਮ ਨਿਯੰਤਰਨ ਨਾ ਕੀਤਾ ਗਿਆ ਤਾਂ ਸੂਬੇ ਵਿੱਚ 15 ਸਾਲ ਬਾਅਦ ਕੋਲ ਕੋਈ ਵੀ ਪਾਣੀ ਨਹੀਂ ਰਹੇਗਾ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਚੇ ਜਾਣ ਦੀ ਦਰ ਸੱਭ ਤੋਂ ਵੱਧ ਹੈ ਅਤੇ ਪੰਜਾਬ ਵਿੱਚ ਦੇਸ਼ ਦੇ ਡਾਰਕ ਜੋਨਾਂ ਦੀ ਫੀਸਦੀ ਵੀ ਸੱਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਦੀ ਵਰਤੋਂ ਦੀ ਦਰ ਸੱਭ ਤੋਂ ਵੱਧ ਹੈ। ਸਾਲ 2008 ਤੋਂ 2013 ਤੱਕ ਔਸਤਨ 28.2 ਮੀਲੀਅਨ ਏਕੜ ਫੁੱਟ ਪਾਣੀ ਸਲਾਨਾ ਧਰਤੀ ਵਿਚੋਂ ਕੱਢਿਆ ਗਿਆ। ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ ਲਈ ਮਾਸਟਰ ਪਲਾਨ ਬਨਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੀ ਬਚਤ ਦੀ ਮਹੱਤਤਾ ਬਾਰੇ ਬੱਚਿਆ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਵੀ ਇਸ ਨੂੰ ਸ਼ਾਮਲ ਕਰਨ ਦਾ ਸੁਝਾਅ ਦਿੱਤਾ।
ਧਰਤੀ ਹੇਠਲੇ ਪਾਣੀ ਦੇ ਅੱਗੇ ਹੋਰ ਹੇਠਾਂ ਜਾਣ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣ ਦੀ ਫੌਰੀ ਲੋੜ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਟਿਊਬਵੈਲਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਸੂਬੇ ‘ਤੇ ਆਪਣੇ ਹਿੱਤਾਂ ਲਈ ਨਹਰੀ ਪਾਣੀ ਦੀ ਵਰਤੋਂ ‘ਤੇ ਜ਼ੋਰ ਦੇਣ। ਸਿੰਜਾਈ ਦੇ ਮਕਸਦਾਂ ਲਈ ਪੰਜਾਬ 73 ਫੀਸਦੀ ਧਰਤੀ ਹੇਠਲਾ ਪਾਣੀ ਵਰਤਦਾ ਹੈ ਜਦਕਿ ਸਿੰਚਾਈ ਵਾਸਤੇ 27 ਫੀਸਦੀ ਸਤਹੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ। ਸੂਬੇ ਵਿੱਚ 1971 ‘ਚ ਟਿਉਬਵੈਲਾਂ ਦੀ ਗਿਣਤੀ 2 ਲੱਖ ਸੀ ਜੋ 2015-16 ਤੱਕ 12.50 ਲੱਖ ਹੋ ਗਈ। 12.50 ਲੱਖ ਟਿਉਬਵੈਲਾਂ ਵਿਚੋਂ 41 ਫੀਸਦੀ ਟਿਊਬਵੈਲ ਇਸ ਤਰ੍ਹਾਂ ਦੇ ਹਨ ਜੋ 60 ਮੀਟਰ ਤੋਂ ਵੀ ਵੱਧ ਡੁੱਘੇ ਹਨ।
ਮੁੱਖ ਮੰਤਰੀ ਨੇ ਝੋਨੇ ਵਰਗੀ ਪਾਣੀ ਦੀ ਵੱਧ ਵਰਤੋਂ ਵਾਲੀ ਫਸਲ ਦੀ ਥਾਂ ਖੇਤੀ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਦਾ ਸੱਦਾ ਦਿੱਤਾ। ਝੋਨੇ ਦੇ ਲਈ 150 ਸੈਂਟੀਮੀਟਰ ਪਾਣੀ ਦੀ ਵਰਤੇ ਕੀਤੀ ਜਾਂਦੀ ਹੈ ਜਦਕਿ ਪੌਧੇ ਦੇ ਵਾਧੇ ਲਈ ਅਸਲ ਜ਼ਰੂਰਤ ਸਿਰਫ 60 ਸੈਂਟੀਮੀਟਰ ਹੈ। ਇਹ ਵਾਧੂ ਪਾਣੀ ਵਾਸ਼ਪੀਕਰਨ ਨਾਲ ਖਰਾਬ ਹੋ ਰਿਹਾ ਹੈ।
ਪਾਣੀ ਦੀ ਸਾਂਭ ਸੰਭਾਲ ਲਈ ਰਿਆਇਤਾਂ ਦੇਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੀ ਥਾਂ ਵਧ ਸਤਹੀ ਪਾਣੀ ਵਰਤਣ ਲਈ ਉਦਯੋਗ ਨੂੰ ਪ੍ਰੇਰਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਜਲ ਪ੍ਰਦੂਸ਼ਣ ਨੂੰ ਘੱਟ ਕੀਤੇ ਜਾਣ ਲਈ ਵੀ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ।
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰ ਦੀ ਜਲ ਸੰਭਾਲ ਮੁਹਿੰਮ ਬਾਰੇ ਜਾਗਰੂਕਤਾ ਪੈਦਾ ਕਰਨ ਦਾ ਵੀ ਫੈਸਲਾ ਕੀਤਾ। ਜਲ ਸਾਂਭ ਸੰਭਾਲ ਤਕਨੀਕਾਂ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸੋਸ਼ਲ ਮੀਡੀਆ ਲੋਕਾਂ ਵਿੱਚ ਜਾਗਰੂਕਤਾ ਫੈਲਾਅ ਸਕਦਾ ਹੈ। ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ ਵਾਸਤੇ ਲੋਕਾਂ ਦੀ ਮਾਨਸਿਕਤਾ ਵਿੱਚ ਤਬਦੀਲੀ ਲਿਆਉਣ ਲਈ ਮਾਸ ਮੀਡੀਆ ਅਤੇ ਸੋਸ਼ਲ ਮੀਡੀਆ ਮੁਹਿੰਮ ਚਲਾਉਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article