PUNJABMAILUSA.COM

ਮੰਤਰੀ ਮੰਡਲ ਵੱਲੋਂ ਅਧਿਆਪਕਾਂ ਦਾ ਸਰਹੱਦੀ ਕਾਡਰ ਬਣਾਉਣ ਨੂੰ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਅਧਿਆਪਕਾਂ ਦਾ ਸਰਹੱਦੀ ਕਾਡਰ ਬਣਾਉਣ ਨੂੰ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਅਧਿਆਪਕਾਂ ਦਾ ਸਰਹੱਦੀ ਕਾਡਰ ਬਣਾਉਣ ਨੂੰ ਹਰੀ ਝੰਡੀ
February 15
17:28 2018

ਸਰਹੱਦੀ ਜ਼ਿਲ੍ਹਿਆਂ ‘ਚੋਂ ਹੀ ਅਧਿਆਪਕਾਂ ਦੀ ਭਰਤੀ ਸਬੰਧੀ ਐਡਵੋਕੇਟ ਜਨਰਲ ਤੋਂ ਲਿਆ ਜਾਵੇਗਾ ਮਸ਼ਵਰਾ
ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਵਾਉਣ ਲਈ ਕੈਬਨਿਟ ਸਬ-ਕਮੇਟੀ ਦਾ ਗਠਨ, ਤਰਕਸੰਗਤ ਨੀਤੀ ‘ਤੇ ਵੀ ਵਿਚਾਰਾਂ
ਚੰਡੀਗੜ੍ਹ, 15 ਫਰਵਰੀ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ਅੱਜ ਅਧਿਆਪਕਾਂ ਲਈ ਸਰਹੱਦੀ ਕਾਡਰ ਬਣਾਉਣ ਨੂੰ ਹਰੀ ਝੰਡੀ ਦਿੰਦਿਆਂ ਫੈਸਲਾ ਲਿਆ ਕਿ ਇਸ ਕਾਡਰ ਲਈ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹੇ ‘ਚੋਂ ਹੀ ਭਰਤੀ ਕਰਨ ਲਈ ਐਡਵੋਕੇਟ ਜਨਰਲ ਦੀ ਸਲਾਹ ਲਈ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਛੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਗੁਰਦਾਸਪੁਰ ਲਈ ਅਧਿਆਪਕਾਂ ਦਾ ਵੱਖਰਾ ਕਾਡਰ ਗਠਿਤ ਕੀਤਾ ਜਾਵੇਗਾ। ਕੁਝ ਮੰਤਰੀਆਂ ਵੱਲੋਂ ਇਹ ਸੁਝਾਅ ਦਿੱਤੇ ਜਾਣ ‘ਤੇ ਕਿ ਸਰਹੱਦੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਉਨ੍ਹਾਂ ਦੇ ਜ਼ਿਲ੍ਹੇ ਵਿਚੋਂ ਹੀ ਕੀਤੀ ਜਾਵੇ ਸਬੰਧੀ, ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਐਡਵੋਕੇਟ ਜਨਰਲ ਤੋਂ ਕਾਨੂੰਨੀ ਰਾਏ ਲਈ ਜਾਵੇਗੀ।
ਮੰਤਰੀ ਮੰਡਲ ਵੱਲੋਂ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਨ ‘ਤੇ ਨਜ਼ਰਸਾਨੀ ਅਤੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਣਾਲੀ ਦੀ ਹੋਰ ਮਜ਼ਬੂਤੀ ਲਈ ਸਿੱਖਿਆ ਵਿਭਾਗ ਦੇ ਸੁਝਾਵਾਂ ਦੀ ਘੋਖ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਦਾ ਵੀ ਫੈਸਲਾ ਲਿਆ ਗਿਆ। ਮੰਤਰੀ ਮੰਡਲ ਵੱਲੋਂ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ ਸਿੱਖਿਆ ਦੇ ਅਧਿਕਾਰ ਦੇ ਬਾਵਜੂਦ ਕਈ ਨਿੱਜੀ ਸਕੂਲ ਗਰੀਬ ਵਿਦਿਆਰਥੀਆਂ ਨੂੰ ਦਾਖਲੇ ਤੋਂ ਵਾਂਝਾ ਰੱਖ ਰਹੇ ਹਨ।
ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਚੇਰੀ ਸਿੱਖਿਆ ਮੰਤਰੀ ਅਰੁਣਾ ਚੌਧਰੀ, ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਅਧਾਰਤ ਸਬ-ਕਮੇਟੀ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਮੰਤਰੀ ਮੰਡਲ ਨੇ ਗੈਰ-ਰਸਮੀ ਤੌਰ ‘ਤੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ-ਵਿਦਿਆਰਥੀ ਅਨੁਪਾਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਤਰਕਸੰਗਤ ਨੀਤੀ ਅਪਣਾਉਣ ਦੇ ਸੁਝਾਅ ਬਾਰੇ ਪ੍ਰਸਤਾਵ ‘ਤੇ ਵੀ ਵਿਚਾਰਾਂ ਕੀਤੀਆਂ। ਇਸ ਸਬੰਧੀ ਵਿਭਾਗ ਨੂੰ ਅਗਲੀ ਮੀਟਿੰਗ ਵਿਚ ਰਸਮੀ ਪ੍ਰਸਤਾਵ ਪੇਸ਼ ਕਰਨ ਲਈ ਕਿਹਾ ਗਿਆ।
ਇਸ ਤੋਂ ਪਹਿਲਾਂ ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੇ 19 ਖਰੜਾ ਸੇਵਾ ਨਿਯਮਾਂ ‘ਤੇ ਮੋਹਰ ਲਾਉਂਦਿਆਂ ਸਰਹੱਦੀ ਜ਼ਿਲ੍ਹਿਆਂ ਵਿਚ ਅਧਿਆਪਕਾਂ ਦੇ ਵਿਸ਼ੇਸ਼ ਕਾਡਰ ਦੀ ਲੋੜ ਨੂੰ ਵੀ ਤਫ਼ਸੀਲ ਨਾਲ ਵਿਚਾਰਿਆ। ਇਹ ਵੀ ਫੈਸਲਾ ਲਿਆ ਗਿਆ ਕਿ ਸਰਹੱਦੀ ਕਾਡਰ ਵਾਲੇ ਅਧਿਕਾਰੀਆਂ/ਮੁਲਾਜ਼ਮਾਂ ਦੀ ਤਰੱਕੀ ਪ੍ਰਣਾਲੀ ਵੀ ਵੱਖਰੀ ਹੋਵੇਗੀ। ਨਵੇਂ ਨਿਯਮਾਂ ਤਹਿਤ ਸਰਹੱਦੀ ਕਾਡਰ ਦੇ ਅਮਲੇ ਨੂੰ ਵਾਧੂ ਮਕਾਨ ਭੱਤਾ ਅਤੇ ਇੱਕ ਵਾਧੂ ਸਲਾਨਾ ਤਰੱਕੀ ਵੀ ਦਿੱਤੀ ਜਾਵੇਗੀ।
ਪੁਰਾਣੇ ਨਿਯਮਾਂ ਨੂੰ ਬਦਲਨਾ ਸਮੇਂ ਦੀ ਮੁੱਖ ਮੰਗ ਸੀ ਕਿÀਂਕਿ ਇਹ ਨਿਯਮ 1941, 1955 ਅਤੇ 1978 ਵਿਚ ਨਾਨ-ਟੀਚਿੰਗ,ਹੈਡਮਾਸਟਰ, ਲੈਕਚਰਾਰ, ਮਾਸਟਰ, ਕਲਾਸਿਕਲ ਅਤੇ ਖੇਤਰੀ ਅਧਿਆਪਕਾਂ ‘ਤੇ ਕ੍ਰਮਵਾਰ ਲਾਗੂ ਹੁੰਦੇ ਸਨ ਜੋ ਮੌਜੂਦਾ ਸਮੇਂ ‘ਚ ਕਾਰਗਰ ਅਤੇ ਅਸਰਦਾਰ ਸਾਬਤ ਨਹੀਂ ਸਨ ਹੋ ਰਹੇ। ਕਈ ਅਦਾਲਤੀ ਫੈਸਲਿਆਂ ਦੇ ਅਧਾਰ ‘ਤੇ ਚੋਣ ਪ੍ਰਕ੍ਰਿਆ ਵਿਚ ਤਬਦੀਲੀ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਇਨ੍ਹਾਂ ਫੈਸਲਿਆਂ ਤੋਂ ਸੇਧ ਲੈਂਦਿਆਂ ਅਤੇ ਵੱਖ ਵੱਖ ਸੇਵਾਵਾਂ ਲਈ ਵਧੀਆ ਅਮਲੇ ਦੀ ਭਰਤੀ ਲਈ ਮੰਤਰੀ ਮੰਡਲ ਨੇ ਨਵੇਂ ਨਿਯਮਾਂ ਨੂੰ ਹਰੀ ਝੰਡੀ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article