PUNJABMAILUSA.COM

ਮੰਤਰੀ ਮੰਡਲ ਵੱਲੋਂ ਐਸ.ਸੀ./ਬੀ.ਸੀ. ਵਿੱਤ ਕਾਰਪੋਰੇਸ਼ਨਾਂ ਤੋਂ ਲਏ ਕਰਜ਼ੇ 50,000/- ਰੁਪਏ ਤੱਕ ਮੁਆਫ ਕਰਨ ਨੂੰ ਹਰੀ ਝੰਡੀ

March 22
17:28 2018

15890 ਲਾਭਪਾਤਰੀਆਂ ਨੂੰ 52 ਕਰੋੜ ਰੁਪਏ ਦਾ ਲਾਭ ਹੋਵੇਗਾ
ਚੰਡੀਗੜ੍ਹ, 22 ਮਾਰਚ (ਪੰਜਾਬ ਮੇਲ)- ਇੱਕ ਹੋਰ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਲ.ਡੀ.ਐਫ.ਸੀ.) ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਬੀ.ਸੀ.ਐਲ.ਡੀ.ਐਫ.ਸੀ.) ਤੋਂ ਲਏ 50,000 ਤੱਕ ਦੇ ਕਰਜ਼ੇ ਮੁਆਫ ਕਰਨ ਦਾ ਫੈਸਲਾ ਕਰ ਲਿਆ ਹੈ।
ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ ਨੇ ਇਸ ਕਰਜ਼ੇ ਮੁਆਫੀ ਲਈ ਰਾਹ ਪੱਧਰਾ ਕਰ ਦਿੱਤਾ ਹੈ ਜਿਸ ਦੇ ਨਾਲ 31 ਮਾਰਚ, 2017 ਤੱਕ ਕਰਜ਼ਾ ਲੈਣ ਵਾਲੇ 15890 ਵਿਅਕਤੀਆਂ ਨੂੰ ਲਾਭ ਹੋਵੇਗਾ ਜਿਨ੍ਹਾਂ ਵਿਚ ਭੁਗਤਾਨ ਨਾ ਕਰਨ ਸਕਣ ਵਾਲੇ ਡਿਫਾਲਟਰ ਵਿਅਕਤੀ ਵੀ ਸ਼ਾਮਲ ਹਨ।
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਕਰਜ਼ਾ ਲੈਣ ਵਾਲੇ 14260 ਵਿਅਕਤੀਆਂ ਨੂੰ ਕਰਜ਼ਾ ਮੁਆਫੀ ਦਾ ਲਾਭ ਪ੍ਰਾਪਤ ਹੋਵੇਗਾ। ਇਸ ਦੀ ਕੁੱਲ ਵਿੱਤੀ ਦੇਣਦਾਰੀ 45.41 ਕਰੋੜ ਰੁਪਏ ਹੈ। ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਲਾਭਪਾਤਰੀਆਂ ਦੀ ਗਿਣਤੀ 1630 ਹੈ ਜਿਨ੍ਹਾਂ ਦੀ ਕੁੱਲ ਵਿੱਤੀ ਦੇਣਦਾਰੀ 6.59 ਕਰੋੜ ਰੁਪਏ ਹੈ।
ਇਸ ਸਕੀਮ ਦੇ ਹੇਠ ਲਾਭਪਾਤਰੀਆਂ ਨੂੰ ਬਕਾਇਆ ਰਾਸ਼ੀ ਸਮੇਤ ਵਿਆਜ਼ ਦਾ 50,000/- ਰੁਪਏ ਘਟਾ ਕੇ ਭੁਗਤਾਨ ਕਰਨ ਤੋਂ ਹੀ ਬਾਅਦ ਭਾਰਹੀਣਤਾ ਦੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਕਿਉਂਕਿ ਇਸ 50,000/- ਰੁਪਏ ਨੂੰ ਸਰਕਾਰ ਨੇ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਵਿਆਜ਼/ਜ਼ੁਰਮਾਨਾ ਵਿਆਜ਼ ਨੂੰ ਜੋੜੇ ਜਾਣ ਦੀ ਆਖ਼ਰੀ ਮਿਤੀ 31 ਮਾਰਚ, 2017 ਨਿਰਧਾਰਤ ਕੀਤੀ ਗਈ ਹੈ।
ਜਿਨ੍ਹਾਂ ਕਰਜ਼ਦਾਰਾਂ ਨੇ ਕਾਰਪੋਰੇਸ਼ਨ ਦੇ ਵਿਰੁੱਧ ਅਦਾਲਤ ਵਿਚ ਪਹਿਲਾਂ ਹੀ ਸਿਵਲ ਮਾਮਲਾ ਦਰਜ ਕੀਤਾ ਹੋਇਆ ਹੈ ਉਨ੍ਹਾਂ ਨੂੰ ਓਦੋਂ ਤੱਕ ਇਸ ਸਕੀਮ ਹੇਠ ਨਹੀਂ ਲਿਆਂਦਾ ਜਾਵੇਗਾ ਜਦੋਂ ਤੱਕ ਉਹ ਬਿਨ੍ਹਾਂ ਸ਼ਰਤ ਕੇਸ ਵਾਪਸ ਨਹੀਂ ਲੈਂਦੇ। ਜੇ ਇਸ ਸਕੀਮ ਦੇ ਹੇਠ ਮੁਆਫੀ ਬਾਰੇ ਕੋਈ ਵਿਵਾਦ ਉਤਪਨ ਹੁੰਦਾ ਹੈ ਤਾਂ ਕਾਰਪੋਰੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਇਸ ਸਬੰਧੀ ਫੈਸਲਾ ਲੈਣ ਦੇ ਸਮਰੱਥ ਅਧਿਕਾਰੀ ਹੋਣਗੇ।
ਇਸ ਸਕੀਮ ਦੇ ਹੇਠ ਕਾਰਪੋਰੇਸ਼ਨ ਦੇ ਨਿਯਮ ਨੂੰ ਸੋਧਿਆ ਮੰਨਿਆ ਜਾਵੇਗਾ। ਜੇ ਇਸ ਸਕੀਮ ਹੇਠ ਕੋਈ ਕਾਨੂੰਨੀ ਵਿਵਾਦ ਉਤਪਨ ਹੁੰਦਾ ਹੈ ਤਾਂ ਇਸ ਦਾ ਕਾਨੂੰਨੀ ਅਧਿਕਾਰ ਖੇਤਰ ਸਿਰਫ ਚੰਡੀਗੜ੍ਹ ਅਦਾਲਤ ਹੋਵੇਗਾ।
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਅਨੁਸੂਚਿਤ ਜਾਤਾਂ ਦੇ ਗ਼ਰੀਬ ਲੋਕਾਂ ਨੂੰ ਬਹੁਤ ਵਾਜਬ ਦਰਾਂ ਦੇ ਵਿਆਜ਼ ‘ਤੇ ਕਰਜ਼ੇ ਦਿੱਤੇ ਸਨ ਜਦਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਪੱਛੜੀਆਂ ਜਾਤਾਂ ਦੇ ਗ਼ਰੀਬ ਲੋਕਾਂ ਨੂੰ ਕਰਜ਼ੇ ਦਿੱਤੇ ਸਨ। ਇਨ੍ਹਾਂ ਦੋਵਾਂ ਦੀ ਕਰਜ਼ਾ ਵਸੂਲੀ ਕ੍ਰਮਵਾਰ 67 ਫੀਸਦੀ ਅਤੇ 85 ਫੀਸਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article