PUNJABMAILUSA.COM

ਮੰਤਰੀ ਮੰਡਲ ਵੱਲੋਂ ਪੰਜਾਬ ਵਿਕਟਿਮ ਔਰ ਦੇਅਰ ਡਿਪੈਂਡੈਂਟਸ ਕੰਪਨਸੇਸ਼ਨ ਸਕੀਮ 2017 ਨੂੰ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਪੰਜਾਬ ਵਿਕਟਿਮ ਔਰ ਦੇਅਰ ਡਿਪੈਂਡੈਂਟਸ ਕੰਪਨਸੇਸ਼ਨ ਸਕੀਮ 2017 ਨੂੰ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਪੰਜਾਬ ਵਿਕਟਿਮ ਔਰ ਦੇਅਰ ਡਿਪੈਂਡੈਂਟਸ ਕੰਪਨਸੇਸ਼ਨ ਸਕੀਮ 2017 ਨੂੰ ਪ੍ਰਵਾਨਗੀ
November 17
17:21 2017

ਚੰਡੀਗੜ੍ਹ, 17 ਨਵੰਬਰ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ਤੇਜ਼ਾਬ ਦੇ ਹਮਲੇ ਨਾਲ ਹਰੇਕ ਪੀੜਤ ਨੂੰ ਘੱਟੋ-ਘੱਟ ਤਿੰਨ ਲੱਖ ਰੁਪਏ ਮੁਆਵਜ਼ਾ ਦੇਣ ਲਈ ਅਤੇ ਅਪਰਾਧ ਦੇ ਪੀੜਤਾਂ ਲਈ ”ਪੰਜਾਬ ਵਿਕਟਿਮ ਔਰ ਦੇਅਰ ਡਿਪੈਂਡੈਂਟਸ ਕੰਪਨਸੇਸ਼ਨ ਸਕੀਮ 2017” ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਅਪਰਾਧ ਦੇ ਪੀੜਤਾਂ ਅਤੇ ਉਨ੍ਹਾਂ ਦੇ ਆਸ਼ਰਤਾਂ ਦੇ ਲਈ ਕੇਂਦਰ ਯਕਮੁਸ਼ਤ 4.01 ਕਰੋੜ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਏਗਾ ਅਤੇ ਸੂਬਾ ਇਸ ਦੇ ਵਾਸਤੇ ਬਾਅਦ ਵਿੱਚ ਬਜਟ ਵਿਵਸਥਾ ਕਰੇਗਾ।
ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵੱਲੋਂ ਨੋਟੀਫਾਈ ਕੀਤੀ ਇਸ ਸਕੀਮ ਦੇ ਹੇਠ ਸੂਬਾ ਸਰਕਾਰ ਹਰ ਸਾਲ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਦੇ ਵਿਭਾਗ ਦੇ ਲਈ ਵੱਖਰੀ ਬਜਟ ਵਿਵਸਥਾ ਕਰੇਗੀ। ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਇਸ ਸਕੀਮ ਨੂੰ ਨਿਯਮਤ ਕਰਨ, ਪ੍ਰਵਾਨ ਕਰਨ ਅਤੇ ਨਿਗਰਾਨੀ ਕਰਨ ਲਈ ਨੋਡਲ ਵਿਭਾਗ ਹੋਵੇਗਾ ਅਤੇ ਇਹ ਸੂਬਾਈ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਢੁੱਕਵੀਂ ਰਾਸ਼ੀ ਜਾਰੀ ਕਰਨ ਨੂੰ ਯਕੀਨੀ ਬਣਾਏਗਾ ਜੋ ਕਿ ਅੱਗੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਰਾਸ਼ੀ ਦੀ ਵੰਡ ਕਰੇਗੀ।
ਭਾਰਤ ਦੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਅਨੁਸਾਰ ਸੂਬਾ ਸਰਕਾਰ ਤੇਜ਼ਾਬ ਦੇ ਹਮਲੇ ਦੀ ਸ਼ਿਕਾਰ ਹਰੇਕ ਪੀੜਤ ਨੂੰ ਘੱਟੋ-ਘੱਟ ਤਿੰਨ ਲੱਖ ਰਪਏ ਦਾ ਮੁਆਵਜ਼ਾ ਮੁਹੱਈਆ ਕਰਵਾਏਗੀ। ਤੇਜ਼ਾਬ ਦੇ ਹਮਲੇ ਦੇ ਕਾਰਨ ਮੌਤ ਹੋਣ ਦੇ ਮਾਮਲੇ ਵਿੱਚ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਤੇਜ਼ਾਬ ਦੇ ਹਮਲੇ ਦੇ ਪੀੜਤ ਲਈ ਸਰਕਾਰ ਦੇ ਪ੍ਰਵਾਨਿਤ ਹਸਪਤਾਲਾਂ ਵਿੱਚ ਲੋੜ ਅਨੁਸਾਰ 100 ਫੀਸਦੀ ਡਾਕਟਰੀ ਮੁੜ ਭੁਗਤਾਨ ਵੀ ਕਰੇਗੀ ਜਿਸ ਵਿੱਚ ਦਵਾਈਆਂ, ਖੁਰਾਕ, ਬੈਡ ਅਤੇ ਪਲਾਸਟਿਕ ਸਰਜਰੀ ਸ਼ਾਮਲ ਹੋਵੇਗੀ।
ਬਲਾਤਕਾਰ ਦੀ ਪੀੜਤ ਨੂੰ ਤਿੰਨ ਲੱਖ ਰੁਪਏ, ਬਲਾਤਕਾਰ ਦੇ ਨਾਲ ਕਤਲ ਦੇ ਲਈ ਚਾਰ ਲੱਖ ਰੁਪਏ, ਨਾਬਾਲਗ ਦੇ ਸਰੀਰਕ ਸ਼ੋਸਨ ਦੇ ਲਈ ਦੋ ਲੱਖ ਰੁਪਏ, ਮਾਨਵੀ ਤਸਕਰੀ ਦੀ ਪੀੜਤ ਦੇ ਮੁੜ ਵਸੇਬੇ ਲਈ ਇਕ ਲੱਖ ਰੁਪਏ, ਜਨਸੀ ਹਮਲੇ ਲਈ ਪੰਜਾਹ ਹਜ਼ਾਰ ਰੁਪਏ, ਮੌਤ ਲਈ ਦੋ ਲੱਖ ਰੁਪਏ, ਸਥਾਈ ਤੌਰ ‘ਤੇ ਅਪੰਗ ਹੋਣ (80 ਫੀਸਦੀ ਜਾਂ ਵੱਧ) ਦੇ ਮਾਮਲੇ ਵਿੱਚ ਦੋ ਲੱਖ ਰੁਪਏ, ਅੰਸ਼ਿਕ ਤੌਰ ‘ਤੇ (40 ਫੀਸਦੀ ਤੋਂ 80 ਫੀਸਦੀ ਤੱਕ) ਇਕ ਲੱਖ ਰੁਪਏ, ਸਰੀਰ ਦੇ (ਤੇਜ਼ਾਬ ਹਮਲੇ ਤੋਂ ਬਿਨਾਂ) 25 ਫੀਸਦੀ ਤੋਂ ਵੱਧ ਸੜਨ ਕਰਨ ਦੋ ਲੱਖ ਰੁਪਏ, ਭਰੂਣ ਦੇ ਗਿਰਣ ਦੇ ਮਾਮਲੇ ‘ਚ ਪੰਜਾਹ ਹਜ਼ਾਰ ਰੁਪਏ ਅਤੇ ਪੀੜਤ ਦੀ ਜਣਨ ਸਮਰੱਥਾ ਖਤਮ ਹੋ ਜਾਣ ਦੇ ਮਾਮਲੇ ‘ਤੇ 1.5 ਲੱਖ ਰੁਪਏ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਜੇ ਪੀੜਤ 14 ਸਾਲ ਤੋਂ ਘੱਟ ਉਮਰ ਦੀ ਹੋਵੇਗੀ ਤਾਂ ਮੁਆਵਜ਼ਾ ਉਪਰੋਕਤ ਰਾਸ਼ੀ ਤੋਂ 50 ਫੀਸਦੀ ਵਧਾ ਕੇ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article