PUNJABMAILUSA.COM

ਮੰਤਰੀ ਮੰਡਲ ਵੱਲੋਂ ਵਿਦਿਆਰਥੀਆਂ, ਸੀਨੀਅਰ ਨਾਗਿਰਕਾਂ, ਪਰਵਾਸੀ ਮਜ਼ਦੂਰਾਂ ਦੀਆਂ ਰਿਹਾਇਸ਼ੀ ਮੁਸ਼ਕਲਾਂ ਸੁਲਝਾਉਣ ਲਈ ‘ਰੈਂਟਲ ਹਾਊਸਿੰਗ ਅਕੋਮੋਡੇਸ਼ਨ’ ਦੀ ਖਰੜਾ ਨੀਤੀ ‘ਤੇ ਮੋਹਰ

January 24
18:30 2018

ਚੰਡੀਗੜ੍ਹ, 24 ਜਨਵਰੀ (ਪੰਜਾਬ ਮੇਲ)- ਵਿਦਿਆਰਥੀਆਂ, ਕਾਰਪੋਰੇਟ/ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਲੋਕਾਂ/ਪ੍ਰਵਾਸੀ ਮਜ਼ਦੂਰਾਂ, ਸੀਨੀਅਰ ਨਾਗਰਿਕਾਂ ਆਦਿ ਦੀ ਢੁਕਵੀਂ ਰਿਹਾਇਸ਼ ਲਈ ਆਪਣੀ ਤਰ੍ਹਾਂ ਦੀ ਨਿਵੇਕਲੀ ‘ਰੈਂਟਲ ਹਾਊਸਿੰਗ ਅਕੋਮੋਡੇਸ਼ਨ ਪਾਲਿਸੀ’ (ਕਿਰਾਏ ਦੀ ਰਿਹਾਇਸ਼ ਬਾਰੇ ਨੀਤੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਖਰੜਾ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ।
ਮੰਤਰੀ ਮੰਡਲ ਨੇ ਭਵਿੱਖ ਵਿੱਚ ਇਸ ਨੀਤੀ ਵਿੱਚ ਕੋਈ ਸੋਧ ਜਾਂ ਸਪੱਸ਼ਟੀਕਰਨ ਆਦਿ ਦੀ ਜੇਕਰ ਲੋੜ ਪਵੇ ਤਾਂ ਅਜਿਹੀ ਸੋਧ ਦੇ ਖਰੜੇ ਨੂੰ ਮੁੜ ਮੰਤਰੀ ਮੰਡਲ ਅੱਗੇ ਲਿਆਉਣ ਤੋਂ ਬਗੈਰ ਹੀ ਪ੍ਰਵਾਨ ਕਰਨ ਦੇ ਅਧਿਕਾਰ ਮੁੱਖ ਮੰਤਰੀ ਜੋ ਮਕਾਨ ਤੇ ਸ਼ਹਿਰੀ ਵਿਕਾਸ ਮਹਿਕਮੇ ਦੇ ਮੰਤਰੀ ਵੀ ਹਨ, ਨੂੰ, ਦੇ ਦਿੱਤੇ।
ਇਸ ਨੀਤੀ ਅਨੁਸਾਰ ਕਿਰਾਏ ਦੀ ਰਿਹਾਇਸ਼ ਨੂੰ ਉਤਸ਼ਾਹਿਤ ਕਰਨ ਲਈ ਕੁਝ ਵਿੱਤੀ ਅਤੇ ਫਿਜ਼ੀਕਲ ਨਾਰਮਜ਼ ਸਬੰਧੀ ਰਿਆਇਤਾਂ ਵੀ ਤਜਵੀਜ਼ਤ ਕੀਤੀਆਂ ਗਈਆਂ ਜਿਵੇਂ ਕਿ ਸੀ.ਐਲ.ਯੂ., ਈ.ਡੀ.ਸੀ. ਚਾਰਜਿਜ ਆਦਿ ਵਿੱਚ ਆਮ ਪਲਾਟਾਂ ਵਾਲੇ ਰਿਹਾਇਸ਼ੀ ਪ੍ਰੋਜੈਕਟ ਨਾਲੋਂ 50 ਫੀਸਦੀ ਛੋਟ ਦਿੱਤੀ ਗਈ ਹੈ। ਅਜਿਹੇ ਪ੍ਰੋਜੈਕਟਾਂ ਲਈ ਪਲਾਟ ਦੀ ਗਰਾਊਂਡ ਕਵਰੇਜ 60 ਫੀਸਦੀ ਅਤੇ ਐਫ.ਏ.ਆਰ. 1:3 ਤਜਵੀਜ਼ ਕੀਤਾ ਗਿਆ ਹੈ ਜੋ ਕਿ ਇਸ ਸਾਈਜ਼ ਦੇ ਆਮ ਘਰਾਂ ਲਈ ਪ੍ਰਵਾਨਿਤ ਗਰਾਊਂਡ ਕਵਰੇਜ਼ (50 ਫੀਸਦੀ) ਅਤੇ ਐਫ.ਏ.ਆਰ. (1:1.5) ਤੋਂ ਵਧੇਰੇ ਹੈ।
ਉਸਾਰੇ ਗਏ ਕੁੱਲ ਐਫ.ਏ.ਆਰ. ਦਾ 2 ਫੀਸਦੀ ਐਫ.ਏ.ਆਰ. ਰੋਜ਼ਾਨਾ ਦੀਆਂ ਘਰੇਲੂ ਜ਼ਰੂਰਤ ਵਾਲੀਆਂ ਦੁਕਾਨਾਂ ਦੇਣ ਲਈ ਤਜਵੀਜ਼ਤ ਕੀਤਾ ਗਿਆ ਹੈ। ਅਜਿਹੀਆਂ ਬਿਲਡਿੰਗਾਂ ਦੀ ਉਚਾਈ ਦੀ ਕੋਈ ਸੀਮਾ ਨਹੀਂ ਹੋਵੇਗੀ ਬਸ਼ਰਤੇ ਕਿ ਅਜਿਹੀਆਂ ਬਿਲਡਿੰਗਾਂ ਫਾਇਰ ਸੇਫਟੀ, ਸਟਰੱਕਚਰ ਸੇਫਟੀ ਅਤੇ ਪਾਰਕਿੰਗ ਨਾਰਮਜ਼ ਦੀ ਪ੍ਰਤੀ ਪੂਰਤੀ ਕਰਦੀਆਂ ਹੋਣ। ਅਜਿਹੀਆਂ ਬਿਲਡਿੰਗਾਂ ਲਈ ਪਾਰਕਿੰਗ ਨਾਰਮਜ਼ ਇਕ ਈ.ਸੀ.ਐਸ./100 ਸੁਕੈਅਰ ਮੀਟਰ ਕਵਰਡ ਏਰੀਆ ਨਿਰਧਾਰਿਤ ਕੀਤਾ ਗਿਆ ਹੈ ਕਿਉਂ ਜੋ ਅਜਿਹੀਆਂ ਇਮਾਰਤਾਂ ਵਿੱਚ ਕਿਰਾਏਦਾਰ ਕੋਲ ਆਪਣੇ ਵਹੀਕਲ ਹੋਣ ਦੀ ਸੰਭਾਵਨਾ ਘੱਟ ਹੋਵੇਗੀ।
ਇਹ ਨੀਤੀ ਇਸ ਕਰਕੇ ਬਣਾਈ ਗਈ ਹੈ ਕਿਉਂਕਿ ਵਿਦਿਅਕ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਕਾਰਪੋਰੇਟ ਦਫਤਰਾਂ/ਵਪਾਰਿਕ ਅਤੇ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਲਈ ਢੁਕਵੀਂ ਰਿਹਾਇਸ਼ ਦਾ ਪ੍ਰਬੰਧ ਨਾ ਹੋਣ ਕਾਰਨ ਲਗਪਗ 80 ਫੀਸਦੀ ਵਿਦਿਆਰਥੀਆਂ ਅਤੇ ਕਾਮਿਆਂ/ਮਜ਼ਦੂਰਾਂ ਨੂੰ ਇਨ੍ਹਾਂ ਅਦਾਰਿਆਂ ਤੋਂ ਬਾਹਰ ਰਿਹਾਇਸ਼ ਲੱਭਣੀ ਪੈਂਦੀ ਹੈ ਜਿਸ ਕਾਰਨ ਸ਼ਹਿਰਾਂ ਅੰਦਰ ਬਹੁਤ ਸਾਰੇ ਪੇਇੰਗ ਗੈਸਟ, ਬਿਰਧ ਆਸ਼ਰਮ ਆਦਿ ਹੋਂਦ ਵਿੱਚ ਆ ਰਹੇ ਹਨ, ਜਿਨ੍ਹਾਂ ਵਿੱਚ ਰਹਿਣ-ਸਹਿਣ ਦੀਆਂ ਢੁਕਵੀਆਂ ਸਹੂਲਤਾਂ ਨਹੀਂ ਹਨ। ਇਸੇ ਤਰ੍ਹਾਂ ਹੀ ਵਪਾਰਕ ਅਤੇ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਪਰਵਾਸੀ ਮਜ਼ਦੂਰਾਂ ਲਈ ਢੁਕਵੀਂ ਰਿਹਾਇਸ਼ ਦਾ ਪ੍ਰਬੰਧ ਨਾ ਹੋਣ ਕਾਰਨ ਸ਼ਹਿਰਾਂ ਦੇ ਆਲੇ-ਦੁਆਲੇ ਬਸਤੀਆਂ ਬਣ ਰਹੀਆਂ ਹਨ ਜਿਨ੍ਹਾਂ ਵਿੱਚ ਰਹਿਣ-ਸਹਿਣ ਦੀਆਂ ਮੁੱਢਲੀਆਂ ਸਹੂਲਤਾਂ ਦੀ ਮੁਕੰਮਲ ਘਾਟ ਹੁੰਦੀ ਹੈ। ਅਜਿਹਾ ਹੋਣ ਕਾਰਨ ਨਾ ਕੇਵਲ ਇਹਨਾਂ ਲੋਕਾਂ ਨੂੰ ਮੁਸ਼ਕਲ ਹੁੰਦੀ ਹੈ ਬਲਕਿ ਅਣ-ਅਧਿਕਾਰਿਤ ਅਤੇ ਗੈਰ-ਯੋਜਨਾਬੱਧ ਵਿਕਾਸ ਵੀ ਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article