PUNJABMAILUSA.COM

ਮੰਤਰੀ ਮੰਡਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਲਈ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਹਰੀ ਝੰਡੀ

November 17
17:42 2017

ਚੰਡੀਗੜ੍ਹ, 17 ਨਵੰਬਰ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ਅੱਜ ਵਿਦੇਸ਼ਾਂ ਵਿੱਚ ਵਸ ਰਹੇ ਪੰਜਾਬੀ ਮੂਲ ਦੇ ਨੌਜਵਾਨਾਂ ਤੱਕ ਪਹੁੰਚ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਸ ਪ੍ਰੋਗਰਾਮ ਤਹਿਤ ਪੰਜਾਬ ਮੂਲ ਦੇ ਨੌਜਵਾਨ ਲੜਕੇ-ਲੜਕੀਆਂ ਜਿਨ੍ਹਾਂ ਦੇ ਮਾਂ-ਬਾਪ, ਦਾਦਾ-ਦਾਦੀ ਜਾਂ ਵੱਡੇ-ਵਡੇਰੇ ਵਿਦੇਸ਼ਾਂ ਵਿੱਚ ਰਹਿੰਦੇ ਹਨ ਜਾਂ ਵਸ ਗਏ ਹਨ, ਨੂੰ ਆਪਣੇ ਪੁਰਖਿਆਂ ਦੀਆਂ ਜੜ੍ਹਾਂ ਅਤੇ ਪੰਜਾਬ ਦੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨਾਲ ਜੋੜਣ ਲਈ ਪਹਿਲਕਦਮੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਹਾਲ ਹੀ ਵਿੱਚ ਆਪਣੇ ਲੰਡਨ ਦੌਰੇ ਮੌਕੇ ਇਸ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਅਤੇ ਇਸ ਸਕੀਮ ਦੇ ਉਦੇਸ਼ ਬਾਰੇ ਕੈਬਨਿਟ ਸਾਥੀਆਂ ਨੂੰ ਜਾਣੂੰ ਕਰਵਾਇਆ। ਇਸ ਪ੍ਰੋਗਰਾਮ ਦਾ ਮਕਸਦ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਅਸਲ ਮੌਜੂਦਾ ਸਥਿਤੀ ਬਾਰੇ ਪਰਵਾਸੀ ਨੌਜਵਾਨਾਂ ਨੂੰ ਜਾਣੂੰ ਕਰਵਾਉਣਾ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਤਜਵੀਜ਼ਤ ਸਕੀਮ ਐਨ.ਆਰ.ਆਈ. ਮਾਮਲਿਆਂ ਬਾਰੇ ਵਿਭਾਗ ਵੱਲੋਂ 16 ਤੋਂ 22 ਸਾਲ ਦੀ ਉਮਰ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਜੋ ਕਿ ਹੋਰ ਦੇਸ਼ਾਂ ਵਿੱਚ ਵਸ ਗਏ ਹਨ, ਲਈ ਚਲਾਈ ਜਾਣੀ ਹੈ ਜੋ ਆਪਣੇ ਪਿਤਾ ਪੁਰਖੀ ਦੇਸ਼ ਅਤੇ ਇਲਾਕਿਆਂ ਨੂੰ ਵੇਖਣ ਅਤੇ ਆਪਣੇ ਮੂਲ ਨਾਲ ਜੁੜਨ ਦਾ ਆਧਾਰ ਬਣੇਗੀ। ਇਹ ਸਕੀਮ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਪਰਿਵਾਰਕ ਪਿਛੋਕੜ ਅਤੇ ਸੱਭਿਆਚਾਰ ਜਿਸ ਨਾਲ ਉਹ ਸਬੰਧ ਰੱਖਦੇ ਹਨ, ਨੂੰ ਸਮਝਣ ਅਤੇ ਆਪਣੇ ਦੇਸ਼ ਦੀਆਂ ਜੜ੍ਹਾਂ ਨਾਲ ਭਾਵੁਕ ਸਾਂਝ ਬਣਾਉਣ ਦੇ ਯੋਗ ਬਣਾਏਗੀ। ਨੌਜਵਾਨਾਂ ਦਾ ਪਹਿਲ ਗਰੁੱਪ 9 ਜਨਵਰੀ, 2019 ਦੇ ਨੇੜੇ-ਤੇੜੇ ਆਉਣ ਦੀ ਉਮੀਦ ਹੈ ਜੋ ਇਤਫਾਕਵੱਸ ਪਰਵਾਸੀ ਭਾਰਤੀ ਦਿਵਸ ਹੈ ਅਤੇ ਹਰੇਕ ਗਰੁੱਪ 15 ਨੌਜਵਾਨਾਂ ‘ਤੇ ਅਧਾਰਿਤ ਹੋਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਉਹ ਯੂ.ਕੇ., ਆਸਟਰੇਲੀਆ ਅਤੇ ਕੈਨੇਡਾ ਸਮੇਤ ਵੱਖ-ਵੱਖ ਮੁਲਕਾਂ ਦੇ ਰਾਜਦੂਤਾਂ ਅਤੇ ਹਾਈ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਇਸ ਸਕੀਮ ਬਾਰੇ ਜਾਣੂੰ ਕਰਵਾਉਣਗੇ ਅਤੇ ਇਨ੍ਹਾਂ ਮੁਲਕਾਂ ਤੋਂ ਨੌਜਵਾਨਾਂ ਨੂੰ ਸੱਦਾ ਦੇਣਗੇ। ਭਵਿੱਖ ਵਿੱਚ ਇਹ ਪ੍ਰੋਗਰਾਮ ਨੌਜਵਾਨਾਂ ਦੇ ਪੱਧਰ ‘ਤੇ ਪਰਵਾਸੀ ਭਾਰਤੀਆਂ ਨੂੰ ਵਿਦੇਸ਼ਾਂ ਅਤੇ ਪੰਜਾਬ ਵਿੱਚ ਰਹਿੰਦੇ ਨੌਜਵਾਨਾਂ ਦੀ ਪ੍ਰਗਤੀ ਲਈ ਸਮਾਜਿਕ ਸਾਂਝ, ਆਧੁਨਿਕਤਾ ਅਤੇ ਸਰਬਪੱਖੀ ਵਿਕਾਸ ਨੂੰ ਵਧਾਉਣ ਵਿੱਚ ਕੜੀ ਵਜੋਂ ਸਹਾਈ ਹੋ ਹੋਵੇਗਾ।
ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਪ੍ਰੋਗਰਾਮ ਦਾ ਐਲਾਨ ਕਰਦਿਆਂ ਨੌਜਵਾਨ ਲੜਕੇ-ਲੜਕੀਆਂ ਖਾਸ ਤੌਰ ‘ਤੇ ਜੋ ਕਦੇ ਵੀ ਭਾਰਤ ਨਹੀਂ ਆਏ, ਨੂੰ ਦੋ ਹਫ਼ਤਿਆਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ ਜੋ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਮੰਚ ਮੁਹੱਈਆ ਕਰਵਾਏਗਾ। ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ ‘ਤੇ ਚਾਹੁੰਦੇ ਹਨ ਕਿ ਉਹ ਪੰਜਾਬ ਦੀ ਫੇਰੀ ਪਾਉਣ ਅਤੇ ਉਨ੍ਹਾਂ ਦੀ ਸਰਕਾਰ ਨੂੰ ਦੱਸਣ ਕਿ ਉਹ ਸੂਬੇ ਪ੍ਰਤੀ ਕੀ ਭਾਵਨਾ ਰੱਖਦੇ ਹਨ ਅਤੇ ਹੋਰ ਸੁਧਾਰ ਕਿਵੇਂ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਉਹ ਅਤੇ ਕੈਬਨਿਟ ਸਾਥੀ ਇਨ੍ਹਾਂ ਨੌਜਵਾਨਾਂ ਦਾ ਪੰਜਾਬ ਆਉਣ ‘ਤੇ ਖੁਦ ਸੁਆਗਤ ਕਰਨਗੇ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜਿੱਥੇ ਚਾਹੁਣ, ਜਾਣ ਦੀ ਇਜਾਜ਼ਤ ਦੇਵੇਗੀ।
ਇਹ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੇ ਜੱਦੀ ਪਿੰਡ ਜਾਂ ਸ਼ਹਿਰ ਦਾ ਦੌਰਾ ਕਰਨ ਦਾ ਮੌਕਾ ਮੁਹੱਈਆ ਕਰਵਾਏਗਾ ਜਿੱਥੇ ਉਨ੍ਹਾਂ ਦੇ ਪੁਰਖੇ ਜੰਮੇ-ਪਲੇ ਅਤੇ ਆਪਣਾ ਬਚਪਨ ਬਿਤਾਇਆ। ਇਹ ਉਪਰਾਲਾ ਉਨ੍ਹਾਂ ਨੂੰ ਆਪਣੀ ਮਾਤ-ਭਾਸ਼ਾ ਸਿੱਖਣ ਤੇ ਬੋਲਣ ਲਈ ਮੌਕਾ ਪ੍ਰਦਾਨ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article