PUNJABMAILUSA.COM

ਮੰਦਰ ‘ਚ ਮੌਤ ਦੀ ਆਤਿਸ਼ਬਾਜ਼ੀ ਨੇ 110 ਘਰਾਂ ’ਚ ਕੀਤਾ ਹਨੇਰਾ

ਮੰਦਰ ‘ਚ ਮੌਤ ਦੀ ਆਤਿਸ਼ਬਾਜ਼ੀ ਨੇ 110 ਘਰਾਂ ’ਚ ਕੀਤਾ ਹਨੇਰਾ

ਮੰਦਰ ‘ਚ ਮੌਤ ਦੀ ਆਤਿਸ਼ਬਾਜ਼ੀ  ਨੇ 110 ਘਰਾਂ ’ਚ ਕੀਤਾ ਹਨੇਰਾ
April 11
03:39 2016

mandir
ਕੋਲਮ, 10 ਅਪ੍ਰੈਲ, (ਪੰਜਾਬ ਮੇਲ) – ਕੇਰਲਾ ਦੇ ਕੋਲਮ ਜ਼ਿਲ੍ਹੇ ’ਚ ਸਥਿਤ ਸਦੀ ਪੁਰਾਣੇ ਪੁਤਿੰਗਲ ਦੇਵੀ ਮੰਦਰ ਦੇ ਕੰਪਲੈਕਸ ਵਿੱਚ ਅੱਜ ਆਤਿਸ਼ਬਾਜ਼ੀ ਦੌਰਾਨ ਅੱਗ ਲੱਗ ਗਈ, ਜਿਸ ਵਿੱਚ 110 ਵਿਅਕਤੀਅਾਂ ਦੀ ਮੌਤ ਹੋ ਗਈ ਅਤੇ 383 ਜਣੇ ਜ਼ਖ਼ਮੀ ਹੋ ਗਏ। ਅਾਤਿਸ਼ਬਾਜ਼ੀ ਲਈ ਮੰਦਰ ਪ੍ਰਬੰਧਕਾਂ ਨੇ ਆਗਿਆ ਨਹੀਂ ਲਈ ਸੀ। ਪੁਲੀਸ ਸੂਤਰਾਂ ਮੁਤਾਬਕ ਮੰਦਰ ਪ੍ਰਬੰਧਕਾਂ ਅਤੇ ਵਿਸਫੋਟਕ ਲਾਇਸੈਂਸ ਧਾਰਕਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 308 ਅਤੇ ਧਮਾਕਾਖੇਜ਼ ਸਮੱਗਰੀ ਕਾਨੂੰਨ ਦੀ ਧਾਰਾ 4 ਤਹਿਤ ਕੇਸ ਦਰਜ ਕੀਤੇ ਗਏ ਹਨ। ਕੇਰਲਾ ਸਰਕਾਰ ਨੇ ਇਸ ਹਾਦਸੇ ਦੀ ਅਪਰਾਧ ਸ਼ਾਖਾ ਤੋਂ ਪਡ਼ਤਾਲ ਤੋਂ ਇਲਾਵਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਨਿਅਾਂਇਕ ਜਾਂਚ ਕਰਾਉਣ ਦਾ ਹੁਕਮ ਦਿੱਤਾ ਹੈ। ਮੁੱਖ ਮੰਤਰੀ ਓਮਨ ਚਾਂਡੀ ਨੇ ਇਹ ਅੈਲਾਨ ਹਾਦਸੇ ਸਬੰਧੀ ਕੈਬਨਿਟ ਦੀ ਇਕ ਹੰਗਾਮੀ ਬੈਠਕ ਬਾਅਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਘੱਟ ਤੋਂ ਘੱਟ 60 ਲਾਸ਼ਾਂ ਦੀ ਸ਼ਨਾਖਤ ਹੋ ਗਈ ਹੈ ਅਤੇ ਉਨ੍ਹਾਂ ਦਾ ਜਲਦੀ ਤੋਂ ਜਲਦੀ ਪੋਸਟਮਾਰਟਮ ਕਰਾਇਆ ਜਾ ਰਿਹਾ ਹੈ ਤਾਂ ਜੋ ਬਿਨਾਂ ਦੇਰੀ ਤੋਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪੀਅਾਂ ਜਾ ਸਕਣ। ਸ੍ਰੀ ਚਾਂਡੀ ਨੇ ਕਿਹਾ ਕਿ ਜਿਹਡ਼ੀਅਾਂ ਲਾਸ਼ਾਂ ਦੀ ਪਛਾਣ ਨਹੀਂ ਹੋਈ ਉਸ ਲਈ ਵਿਗਿਆਨਕ ਪ੍ਰੀਖਣ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਅਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਅਾਂ ਲਈ ਦੋ ਦੋ ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਅਾਂ ਨੂੰ 50-50 ਹਜ਼ਾਰ ਰੁਪਏ ਸਹਾਇਤਾ ਦੇਣ ਦਾ ਅੈਲਾਨ ਕੀਤਾ ਹੈ। ਇਹ ਹਾਦਸਾ ਐਤਵਾਰ ਤਡ਼ਕੇ ਸਾਢੇ ਤਿੰਨ ਵਜੇ ਮੰਦਰ ਕੰਪਲੈਕਸ ਵਿੱਚ ਆਤਿਸ਼ਬਾਜ਼ੀ ਦੌਰਾਨ ਹੋਇਆ।
ਇਹ ਮੰਦਰ ਕੇਰਲਾ ਦੀ ਰਾਜਧਾਨੀ ਤਿਰੂਵੰਨਤਪੁਰਮ ਤੋਂ ਤਕਰੀਬਨ 70 ਕਿਲੋਮੀਟਰ ਦੂਰ ਹੈ। ਮੰਦਿਰ ਵਿੱਚ ਸਾਲਾਨਾ ਸਮਾਰੋਹ ਤਹਿਤ ਅੱਧੀ ਰਾਤ ਨੂੰ ਆਤਿਸ਼ਬਾਜ਼ੀ ਸ਼ੁਰੂ ਹੋਈ। ਅਾਤਿਸ਼ਬਾਜ਼ੀ ਦੇਖਣ ਲਈ ਹਜ਼ਾਰਾਂ ਲੋਕ ਮੰਦਰ ਕੰਪਲੈਕਸ ਵਿੱਚ ਪੁੱਜੇ ਹੋਏ ਸਨ। ਪੁਲੀਸ ਨੇ ਦੱਸਿਆ ਕਿ ਆਤਿਸ਼ਬਾਜ਼ੀ ਦੌਰਾਨ ਗੁਦਾਮ ‘ਕੰਬਪੁਰ’ ਵਿੱਚ ਚੰਗਿਆਡ਼ੇ ਡਿੱਗੇ ਅਤੇ ਉਥੇ ਰੱਖੇ ਪਟਾਕਿਅਾਂ ਵਿੱਚ ਧਮਾਕਾ ਹੋ ਗਿਆ। ਇਸ ਧਮਾਕੇ ਦੀ ਆਵਾਜ਼ ਇਕ ਕਿਲੋਮੀਟਰ ਤੋਂ ਦੂਰ ਤਕ ਸੁਣੀ ਗਈ। ਪ੍ਰਤੱਖਦਰਸ਼ੀਅਾਂ ਨੇ ਦੱਸਿਆ ਕਿ ਬਿਜਲੀ ਸਪਲਾਈ ਠੱਪ ਹੋਣ ਬਾਅਦ ਚਾਰੇ ਪਾਸੇ ਹਨੇਰਾ ਛਾ ਗਿਆ ਅਤੇ ਲੋਕ ਘਬਰਾ ਕੇ ਭੱਜਣ ਲੱਗੇ। ਅਗਨੀਕਾਂਡ ਬਾਅਦ ਲਾਸ਼ਾਂ ਅਤੇ ਮਨੁੱਖੀ ਅੰਗ ਮੰਦਰ ਕੰਪਲੈਕਸ ਵਿੱਚ ਖਿੰਡੇ ਪਏ ਸਨ। ਮੁੱਖ ਮੰਤਰੀ ਚਾਂਡੀ ਨੇ ਦੱਸਿਆ ਕਿ ਕੋਲਮ ਦੀ ਜ਼ਿਲ੍ਹਾ ਕੁਲੈਕਟਰ ਨੇ ਆਤਿਸ਼ਬਾਜ਼ੀ ਦੀ ਆਗਿਆ ਨਹੀਂ ਦਿੱਤੀ ਸੀ। ਜ਼ਿਲ੍ਹਾ ਕੁਲੈਕਟਰ ਏ ਸ਼ਾਇਨਾਮੋਲ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਆਤਿਸ਼ਬਾਜ਼ੀ ਲਈ ਆਗਿਆ ਨਹੀਂ ਦਿੱਤੀ ਸੀ। ਮੰਦਰ ਪ੍ਰਬੰਧਕਾਂ ਨੇ ਆਤਿਸ਼ਬਾਜ਼ੀ ਮੁਕਾਬਲੇ ਲਈ ਆਗਿਆ ਮੰਗੀ ਸੀ ਪਰ ਉਨ੍ਹਾਂ ਇਨਕਾਰ ਕਰ ਦਿੱਤਾ ਸੀ। ਕੇਂਦਰ ਨੇ ਵਿਸਫੋਟਕ ਸੁਰੱਖਿਆ ਸੰਗਠਨ ਪੇਸਕੋ ਦੇ ਅਧਿਕਾਰੀ ਜਾਂਚ ਲਈ ਭੇਜ ਦਿੱਤੇ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਕੰਪਲੈਕਸ ਵਿੱਚ ਮੌਜੂਦ ਮੰਦਰ ਕਮੇਟੀ ਦਾ 15 ਮੈਂਬਰੀ ਦਲ ਹਾਦਸੇ ਬਾਅਦ ਲਾਪਤਾ ਹੋ ਗਿਆ। ਜ਼ਖ਼ਮੀਅਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਲਈ ਜਲ ਸੈਨਾ ਤੇ ਹਵਾਈ ਫ਼ੌਜ ਵੱਲੋਂ ਹੈਲੀਕਾਪਟਰ ਅਤੇ ਅੈਂਬੂਲੈਂਸਾਂ ਲਾਈਅਾਂ ਹੋਈਅਾਂ ਹਨ।
ਰਾਸ਼ਟਰਪਤੀ ਸਮੇਤ ਹੋਰ ਆਗੂਅਾਂ ਵੱਲੋਂ ਦੁੱਖ ਦਾ ਪ੍ਰਗਟਾਵਾ: ਕੇਰਲਾ ਦੇ ਮੰਦਰ ਵਿੱਚ ਵਾਪਰੇ ਦਰਦਨਾਕ ਹਾਦਸੇ ਉਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਵਿੱਤ ਮੰਤਰੀ ਅਰੁਣ ਜੇਤਲੀ, ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ, ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ, ਸੀਪੀਆਈ ਲੀਡਰ ਡੀ ਰਾਜਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਵਿੱਚ ਜਾ ਕੇ ਜ਼ਖ਼ਮੀਅਾਂ ਦਾ ਹਾਲ ਪੁੱਛਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article