PUNJABMAILUSA.COM

ਮੱਕਡ਼ ਵੱਲੋਂ ਸ਼੍ਰੋਮਣੀ ਕਮੇਟੀ ਦੇ ਦੋ ਸਕੱਤਰ ਤੇ ਚਾਰ ਮੁਲਾਜ਼ਮ ਵੀ ਬਹਾਲ

ਮੱਕਡ਼ ਵੱਲੋਂ ਸ਼੍ਰੋਮਣੀ ਕਮੇਟੀ ਦੇ ਦੋ ਸਕੱਤਰ ਤੇ ਚਾਰ ਮੁਲਾਜ਼ਮ ਵੀ ਬਹਾਲ

ਮੱਕਡ਼ ਵੱਲੋਂ ਸ਼੍ਰੋਮਣੀ ਕਮੇਟੀ ਦੇ ਦੋ ਸਕੱਤਰ ਤੇ ਚਾਰ ਮੁਲਾਜ਼ਮ ਵੀ ਬਹਾਲ
October 28
17:27 2015

Panj pyareਅੰਮ੍ਰਿਤਸਰ, 27 ਅਕਤੂਬਰ (ਪੰਜਾਬ ਮੇਲ)- ਮੁਅੱਤਲ ਕੀਤੇ ਪੰਜ ਪਿਆਰਿਆਂ ਦੀ ਬਹਾਲੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਦੋ ਸਕੱਤਰਾਂ ਅਤੇ ਚਾਰ ਹੋਰ ਮੁਲਾਜ਼ਮਾਂ ਨੂੰ ਵੀ ਬਹਾਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 21 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਬਹਾਲ ਹੋਏ ਪੰਜ ਪਿਆਰਿਆਂ ਦੀ ਡਿਊਟੀ ਹੋਰ ਸੂਬੇ ਵਿੱਚ ਲਾ ਦਿੱਤੀ ਗੲੀ ਹੈ, ਜਿਥੇ ਉਹ ਅੱਠ ਨਵੰਬਰ ਤਕ ਅੰਮ੍ਰਿਤ ਸੰਚਾਰ ਕਰਨਗੇ। ੲਿਸ ਦੌਰਾਨ ਹੀ ਅੱਜ ਪ੍ਰਧਾਨ ਅਵਤਾਰ ਸਿੰਘ ਅਤੇ ਹੋਰ ਅਾਗੂਅਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਅਾਨੀ ਗੁਰਬਚਨ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ।
ਬਹਾਲ ਕੀਤੇ ਮੁਲਾਜ਼ਮਾਂ ਵਿਚ ਦੋ ਸਕੱਤਰ ਰੂਪ ਸਿੰਘ ਤੇ ਮਨਜੀਤ ਸਿੰਘ ਤੋਂ ਇਲਾਵਾ ਭਾਈ ਕਾਰਜ ਸਿੰਘ ਤੇ ਭਾਈ ਹਰਚਰਨ ਸਿੰਘ ਖਾਲਸਾ ਰਾਗੀ, ਹਰਪਾਲ ਸਿੰਘ ਸੁਪਰਵਾਈਜ਼ਰ ਤੇ ਸੁਰਜੀਤ ਸਿੰਘ ਪ੍ਰਚਾਰਕ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ੋਵਾਂ ਸਕੱਤਰਾਂ ਅਤੇ ਬਾਕੀ ਚਾਰ ਕਰਮਚਾਰੀਆਂ ਨੂੰ ਵੀ ਬਹਾਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪੰਥ ਦੇ ਵਡੇਰੇ ਹਿੱਤਾਂ ਅਤੇ ਸਮੁੱਚੀ ਸ਼ਾਂਤੀ ਬਹਾਲੀ ਦੀ ਪ੍ਰਕਿਰਿਆ ਤਹਿਤ ਕੀਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਦਿਆਲ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਲਗਪਗ ਅੱਧਾ ਘੰਟਾ ਬੰਦ ਕਮਰਾ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੀ ਹਾਜ਼ਰ ਸਨ। ਇਸ ਮੀਟਿੰਗ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ।
ਪੰਜ ਪਿਆਰਿਆਂ ਨੂੰ ਅੰਮ੍ਰਿਤ ਸੰਚਾਰ ਲਈ ਹੋਰ ਸੂਬਿਅਾਂ ਵਿੱਚ ਭੇਜਿਆ
ਬਹਾਲ ਕੀਤੇ ਪੰਜ ਪਿਆਰਿਆਂ ਦਾ ਤਬਾਦਲਾ ਧਰਮ ਪ੍ਰਚਾਰ ਕਮੇਟੀ ਵਿੱਚ ਕਰਨ ਤੋਂ ਬਾਅਦ ਪੰਜਾਬ ਤੋਂ ਬਾਹਰ ਹੋਰਨਾਂ ਸੂਬਿਆਂ ਵਿੱਚ ਅੰਮ੍ਰਿਤ ਸੰਚਾਰ ਲਈ ਡਿਊਟੀ ਲਾਈ ਗਈ ਹੈ। ਉਹ ਅੱਠ ਨਵੰਬਰ ਤਕ ਬਾਹਰ ਰਹਿਣਗੇ ਅਤੇ ਇਸ ਦੌਰਾਨ ੳੁਹ ਰਾਏਪੁਰ, ਭਲਾਈ, ਦੁਰਗ, ਵਿਸ਼ਾਖਾਪਟਨਮ ਆਦਿ ਥਾਵਾਂ ੳੁੱਤੇ ਅੰਮ੍ਰਿਤ ਸੰਚਾਰ ਕਰਨਗੇ। ਉਹ ਵਾਪਸ ਦੀਵਾਲੀ ਦੇ ਨੇੜੇ ਹੀ ਪੁੱਜ ਸਕਣਗੇ। ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਨਾਲ ਪੰਜ ਪਿਆਰਿਆਂ ਵਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੀ ਇਕੱਤਰਤਾ ਦੇ ਸੰਕਟ ਦਾ ਲਗਪਗ 11 ਨਵੰਬਰ ਤਕ ਮਾਮਲਾ ਟਲ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article