PUNJABMAILUSA.COM

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ
May 20
06:25 2019

ਵਾਸ਼ਿੰਗਟਨ, 20 ਮਈ (ਪੰਜਾਬ ਮੇਲ)- ਮੱਧ ਅਮਰੀਕਾ ਦੇ ਬਹੁਤ ਸਾਰੇ ਇਲਾਕਿਆਂ ਵਿਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਕਾਰਨ ਕਰੀਬ 7 ਕਰੋੜ ਲੋਕ ਮੁਸੀਬਤ ਵਿਚ ਹਨ। ਇੱਥੋਂ ਦੇ ਇਲਾਕਿਆਂ ਵਿਚ ਆਏ 50 ਤੋਂ ਵੱਧ ਤਬਾਹਕੁੰਨ ਤੂਫਾਨਾਂ ਨੇ ਤਬਾਹੀ ਮਚਾਈ ਹੋਈ ਹੈ। ਵੱਡੇ ਪੱਧਰ ‘ਤੇ ਚੱਲ ਰਹੀਆਂ ਹਵਾਵਾਂ ਨੇ ਕਈ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ, ਸਕੂਲਾਂ ਅਤੇ ਦੁਕਾਨਾਂ ਨੂੰ ਤਬਾਹ ਕਰ ਦਿੱਤਾ। ਤੂਫਾਨ ਨੇ ਟਰੱਕਾਂ ਅਤੇ ਰੁੱਖਾਂ ਨੂੰ ਸੁੱਕ ਪੱਤੇ ਵਾਂਗ ਉਡਾ ਦਿੱਤਾ। ਜ਼ਿਕਰਯੋਗ ਹੈ ਕਿ ਟਾਰਨੇਡੋ ਐਲੇ ਹਮੇਸ਼ਾ ਤੋਂ ਹੀ ਤੂਫਾਨ ਦੇ ਨਿਸ਼ਾਨੇ ‘ਤੇ ਰਿਹਾ ਹੈ। ਟਾਰਨੇਡੋ ਐਲੇ ਵਿਚ ਟੈਕਸਾਸ, ਓਕਲਾਹੋਮਾ, ਕੰਸਾਸ, ਨੇਬਾਰਸਕਾ, ਪੂਰਬੀ ਕੋਲੋਰਾਡੋ ਅਤੇ ਦੱਖਣੀ ਡਕੋਟਾ ਦੇ ਕੁਝ ਹਿੱਸੇ ਆਉਂਦੇ ਹਨ।
ਇਸ ਵਾਰ ਤੂਫਾਨ ਨੇ 18 ਰਾਜਾਂ ਦੇ ਲੱਗਭਗ 4 ਕਰੋੜ ਵਸਨੀਕਾਂ ਦੀ ਜਾਨ ਖਤਰੇ ਵਿਚ ਪਾਈ ਹੋਈ ਹੈ। ਭਾਵੇਂਕਿ ਹਾਲੇ ਤੱਕ ਕਿਸੇ ਦੀ ਮਰਨ ਦੀ ਖਬਰ ਨਹੀਂ ਹੈ ਪਰ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਮਜਬੂਰ ਹਨ। ਸ਼ੁੱਕਰਵਾਰ ਨੂੰ ਨੇਬਾਰਸਕਾ ਅਤੇ ਕੰਸਾਸ ਵਿਚ 30 ਤੋਂ ਵੱਧ ਤੂਫਾਨ ਆਏ। ਟੈਕਸਾਸ ਵਿਚ ਘੱਟੋ-ਘੱਟ 6 ਅਤੇ ਇਕ ਓਕਲਾਹੋਮਾ ਵਿਚ ਆਇਆ। ਰਾਸ਼ਟਰੀ ਮੌਸਮ ਸੇਵਾ ਨੇ ਸ਼ੁੱਕਰਵਾਰ ਨੂੰ ਇਕ ਟਵੀਟ ਵਿਚ ਗੰਭੀਰ ਮੌਸਮ ਦੀ ਚਿਤਾਵਨੀ ਦਿੰਦੇ ਹੋਏ ਦੱਸਿਆ ਕਿ ਗੜੇ ਅਤੇ ਕੁਝ ਤੂਫਾਨ ਸ਼ੁੱਕਰਵਾਰ ਸ਼ਾਮ ਤੱਕ ਮੱਧ ਅਮਰੀਕਾ ਵਿਚ ਆਏ ਜੋ ਮੁੱਖ ਰੂਪ ਨਾਲ ਨੇਬਾਰਸਕਾ ਅਤੇ ਦੱਖਣੀ ਡਕੋਟਾ ਦੇ ਖੇਤਰ ਨੂੰ ਪ੍ਰਭਾਵਿਤ ਕਰ ਰਹੇ ਹਨ।
ਇੱਥੇ ਦੱਸ ਦਈਏ ਕਿ ਤੂਫਾਨ ਦੇ ਕਾਰਨ ਕਈ ਖੇਤਰਾਂ ਵਿਚ ਲੋਕ ਬਿਨਾਂ ਬਿਜਲੀ ਦੇ ਰਹਿਣ ਲਈ ਮਜਬੂਰ ਹਨ। ਪਾਵਰਆਊਟ ਦੇ ਬਾਅਦ ਦੱਖਣ ਵਿਚ ਸ਼ਨੀਵਾਰ ਦੁਪਹਿਰ ਤੱਕ 30,200 ਵਸਨੀਕ ਅਤੇ ਕਾਰੋਬਾਰੀ ਬਿਨਾਂ ਬਿਜਲੀ ਦੇ ਰਹੇ। ਇਨ੍ਹਾਂ ਵਿਚੋਂ 20,000 ਤੋਂ ਵੱਧ ਲੋਕ ਟੈਕਸਾਸ ਵਿਚ ਹੀ ਸਨ। ਦੇਸ਼ ਭਰ ਵਿਚ ਇਸ ਤੂਫਾਨ ਕਾਰਨ 7 ਕਰੋੜ ਲੋਕ ਪ੍ਰਭਾਵਿਤ ਹੋ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article