PUNJABMAILUSA.COM

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

 Breaking News

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ
May 20
17:48 2018

ਵਾਸ਼ਿੰਗਟਨ ਡੀ.ਸੀ., 20 ਮੲੀ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨ ਵਾਸ਼ਿੰਗਟਨ ਮੈਟਰੋ ਪੁਲਿਟਨ ਦੀ ਨਾਮੀ ਸੰਸਥਾ ਸਿੱਖਸ ਆਫ ਅਮੈਰਿਕਾ ਜੋ ਕਿ ਹਰ ਸਾਲ ਵਾਸ਼ਿੰਗਟਨ ਡੀ.ਸੀ. ਦੀ ਇਤਿਹਾਸਕ 4 ਜੁਲਾਈ ਪਰੇਡ ਵਿਚ ਆਪਣਾ ਵਿਸ਼ੇਸ਼ ਸਿੱਖ ਕੌਮ ਦਾ ਫਲੋਟ ਕੱਢਦੀ ਹੈ ਦਾ ਸਲਾਨਾ ਗਾਲਾ ਡਿਨਰ ਇਤਿਹਾਸਕ ਹੋ ਨਿੱਬੜਿਆ। ਵਾਸ਼ਿੰਗਟਨ ਮੈਟਰੋਪੁਲਿਟਨ ਦੇ ਵੱਖ ਵੱਖ ਗੁਰੂਘਰਾਂ ਦੇ ਪ੍ਰਬੰਧਕਾਂ ਤੋ ਿੲਲਾਵਾ ਭਾਰਤੀ ਜਨਤਾ ਪਾਰਟੀ, ਸ਼ਰੋਮਣੀ ਅਕਾਲੀ ਦਲ ਦੇ ਅਤੇ ਆਮ ਆਦਮੀ ਪਾਰਟੀ ਦੇ ਕੁਝ ਕਾਰਕੁੰਨ ਅਤੇ ਸਿੱਖ ਭਾਈਚਾਰੇ ਤੋਂ ਇਲਾਵਾ ਹੋਰਾਂ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵਾਸ਼ਿੰਗਟਨ ਡੀ.ਸੀ. ਵਿੱਚ ਭਾਰਤੀ ਡਿਪਲੋਮੈਟ ਨਵਤੇਜ ਸਿੰਘ ਸਰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ । ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਬੀ.ਜੇ.ਪੀ ਦੇ ਕੌਮੀ ਜਨਰਲ ਸਕੱਤਰ ਰਾਮ ਮਾਧਵ ਤੋਂ ਇਲਾਵਾ ਅਮਰੀਕੀ ਪ੍ਰਸ਼ਾਸ਼ਨ ਵਿਚੋਂ ਮੈਰੀਲੈਂਡ ਦੇ ਅਟਾਰਨੀ ਜਨਰਲ ਬਰਾਇਨ ਫਰੌਸ਼, ਡਾਇਰੈਕਟਰ ਆਫਿਸ ਆਫ ਗਵਰਨਰ ਮੈਰੀਲੈਂਡ ਮਿਸਟਰ ਸਟੀਵਨ ਜੇ ਮੈਕ ਐਡਮਜ਼ ਵਿਸ਼ੇਸ਼ ਤੌਰ ਤੇ ਕੀ ਨੋਟ ਸਪੀਕਰਾਂ ਦੇ ਤੌਰ ਤੇ ਪਹੁੰਚੇ ਹੋੲੇ ਸਨ ਅਮਰੀਕਾ ਦੀ ਨੈਸ਼ਨਲ ਐਂਥਮ, ਭਾਰਤੀ ਨੈਸ਼ਨਲ ਐਂਥਮ ਅਤੇ ਸਰਬਜੀਤ ਵਲੋਂ ਦੇਹ ਸ਼ਿਵਾ ਬਰ ਮੋਹੇ ਦਾ ਅਗਾਜ਼ ਹੋਇਆ।
ਸੰਸਥਾ ਦੇ ਪ੍ਰਧਾਨ ਸ੍ਰੀ ਕਮਲਜੀਤ ਸਿੰਘ ਸੋਨੀ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਅਮਰੀਕਾ ਵਿਚ ਸਿੱਖ ਆਈਡੈਂਟਿਟੀ ਦੇ ਸਿੱਖਰ ਨੂੰ ਛੋਹਿਆ ਅਤੇ ਆਰਮੀ ਤੋਂ ਲੈ ਕੇ ਰਾਜਨੀਤਕ ਵਿਚ ਸਿੱਖਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਉਪਰੰਤ ਨਵਤੇਜ ਸਿੰਘ ਸਰਨਾ ਨੇ ਭਾਸ਼ਣ ਵਿਚ ਬੋਲਦਿਆਂ ਕਿਹਾ ਕਿ ਮੈਂ ਹੋਰ ਵੀ ਵੱਖ ਵੱਖ ਕਮਿਉਨਟੀ ਦੇ ਸਮਾਗਮਾਂ ਵਿਚ ਜਾਂਦਾ ਹਾਂ, ਅਕਸਰ ਸਾਡਾ ਭਾਈਚਾਰਾ ਪੁਲਿਸ ਚੀਫ ਨੂੰ ਸੱਦਾ ਦਿੰਦਾ ਹੈ। ਪ੍ਰੰਤੂ ਇਸ ਸਮਾਗਮ ਵਿਚ ਸਟੇਟ ਦੇ ਅਟਾਰਨੀ ਜਨਰਲ ਨੂੰ ਮਹਿਮਾਨ ਵਜੋਂ ਬੁਲਾ ਕੇ ਸਿੱਖ ਭਾਈਚਾਰੇ ਨੇ ਇਕ ਵਿਲੱਖਣਤਾ ਦਾ ਸਬੂਤ ਦਿੱਤਾ ਹੈ। ਉਨਾਂ ਕਿਹਾ ਕਿ ਸਿੱਖ ਕੌਮ ਦੁਨੀਆਂ ਦੇ ਵਿਚ ਅੱਜ ਆਪਣਾ ਵਿਸ਼ੇਸ਼ ਰੁਤਬਾ ਰੱਖਦੀ ਹੈ। ਭਾਈਚਾਰਕ ਸਾਂਝਾਂ ਨੂੰ ਬਹਾਲ ਕਰਨ ਵਾਸਤੇ ਸਾਨੂੰ ਸਾਂਝੇ ਤੌਰ ਤੇ ਉਪਰਾਲੇ ਜਾਰੀ ਰੱਖਣੇ ਚਾਹੀਦੇ ਨੇ। ਇਸ ਮੌਕੇ ਸੰਸਥਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਸਰਨਾ ਨੂੰ ਬਿੱਲ ਕਲਿੰਟਨ ਦਾ ਸਮਾ ਯਾਦ ਕਰਵਾਉਂਦਿਆਂ ਕਿਹਾ ਕਿ ਵਾਜਪਾਈ ਦੀ ਸਰਕਾਰ ਮੌਕੇ ਅਮਰੀਕੀ ਰਾਸ਼ਟਰਪਤੀ ਬਿੱਲ ਕਲਿੰਟਨ ਦੇ ਦੌਰੇ ਤੇ ਮੈਂ ਟੀ.ਵੀ. ਰਾਹੀਂ ਨਵਤੇਜ ਸਿੰਘ ਸਰਨਾ ਨੂੰ ਵੇਖਿਆ ਸੀ। ਉਨਾਂ ਉਸ ਵਕਤ ਸਰਨਾਂ ਦੀ ਉਨਾਭੀ ਪੱਗ ਦਾ ਜ਼ਿਕਰ ਵੀ ਯਾਦ ਕੀਤਾ।
ਜੱਸੀ ਨੇ ਕਿਹਾ ਕਿ ਸਾਡੇ ਧੰਨਭਾਗ ਨੇ ਕਿ ਸਿੱਖੀ ਸਰੂਪ ਵਾਲਾ ਡਿਪਲੋਮੈਟ ਸ. ਸਰਨਾ ਦੇ ਰੂਪ ਵਿਚ ਸਾਨੂੰ ਵਾਸ਼ਿੰਗਟਨ ਡੀ.ਸੀ. ਵਿਚ ਮਿਲਿਆ। ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਮ ਮਾਧਵ ਨੇ ਅਾਪਣੇ ਸੰਬੋਧਨ ਚ’ ਕਿਹਾ ਕਿ ਸਿੱਖ ਭਾਈਚਾਰੇ ਦੇ ਉੱਤੇ ਪੂਰੇ ਹਿੰਦੋਸਤਾਨ ਨੂੰ ਮਾਣ ਹੈ। ਉਨਾਂ ਸ੍ਰੀ ਗੁਰੂ ਤੇਗ ਬਹਾਦਰ ਬਾਰੇ ਆਪਣੇ ਵਲੋਂ ਲਿਖੀ ਕਿਤਾਬ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਉਨਾਂ ਦੀ ਕਿਤਾਬ ਦਾ ਤੇਲਗੂ ਭਾਸ਼ਾ ਦੇ ਵਿਚ ਵੀ ਤਰਜ਼ਮਾਂ ਹੋ ਚੁੱਕਾ ਹੈ। ਉਨਾਂ ਦੱਸਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਸਨ ਤੇ ਮਜ਼ਲੂਮਾਂ ਦੀ ਰੱਖਿਆ ਵਾਸਤੇ ਜੋਸ਼ ਅਤੇ ਸਪਿਰਟ ਲੈਣ ਵਾਸਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਦੀ ਸਾਜਨਾ ਮੌਕੇ ਭਾਰਤ ਦੇ ਪੰਜ ਵੱਖ ਵੱਖ ਖਿੱਤਿਆਂ ਤੋਂ ਪੰਜ ਪਿਆਰਿਆਂ ਨੂੰ ਰੂਹਾਨੀਅਤ, ਜੋਸ਼ ਅਤੇ ਸਾਂਝੀਵਾਲਤਾ ਦੇ ਰੂਪ ਵਿਚ ਅੱਗੇ ਲਿਆਂਦਾ।
ਇਸ ਮੌਕੇ ਤੇ ਪ੍ਰਧਾਨਗੀ ਮੰਡਲ ਵਿਚ ਜਸ ਬਰਾਡਕਾਸਟਿੰਗ ਦੇ ਪ੍ਰੋਗਰਾਮਿੰਗ ਡਾਇਰੈਕਟਰ ਹਰਵਿੰਦਰ ਸਿੰਘ ਰਿਆੜ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,ਅਮਰੀਕਾ ਦੇ ੳੁਘੇ ਅਟਾਰਨੀ ਜਸਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਤੇ ਸਨਮਾਨਿਤ ਸਖਸ਼ੀਅਤਾਂ ਤੋਂ ਇਲਾਵਾ ਦੋ ਵਿਸ਼ੇਸ਼ ਐਵਾਰਡ ਵੀ ਦਿੱਤੇ ਗਏ ਜਿਸ ਵਿਚ ਭਾਰਤੀ ਅਤੇ ਪਾਕਿਸਤਾਨੀ ਭਾਈਚਾਰੇ ਵਿਚਕਾਰ ਿੲੱਕ ਪੁਲ ਦਾ ਕੰਮ ਕਰਨ ਵਾਲੇ ਸ੍ਰੀ ਸ਼ਾਜਿਦ ਤਰਾਰ ਨੂੰ ਵਿਸ਼ੇਸ਼ ਐਵਾਰਡ ਦਿੱਤਾ ਗਿਆ ਅਤੇ ਅਮਰੀਕਾ ਦੀ ਰੋਜ਼ ਡੇਅ ਪਰੇਡ ਵਿਚ ਸਿੱਖਾਂ ਦੇ ਫਲੋਟ ਨੂੰ ਸ਼ਾਮਿਲ ਕਰਵਾਉਣ ਵਾਲੇ ਅਤੇ ਕਰਤਾਰਪੁਰ ਲਾਂਘੇ ਵਾਸਤੇ ਤੱਤਪਰ ਸ੍ਰ. ਰਛਪਾਲ ਸਿੰਘ ਢੀਂਡਸਾ ਭਾਵੇਂ ਕਿਸੇ ਕਾਰਨ ਕੈਲੀਫੋਰਨੀਆਂ ਤੋਂ ਨਹੀਂ ਪਹੁੰਚ ਸਕੇ ਵਾਸਤੇ ਵਿਸ਼ੇਸ਼ ਐਵਾਰਡ ਐਲਾਨਿਆਂ ਗਿਆ। ਇਸ ਮੌਕੇ ਸਾਜਿਦ ਤਰਾਰ ਨੇ ਕਿਹਾ ਕਿ ਜੇ ਪਾਕਿਸਤਾਨ ਮੇਰੀ ਜਾਨ ਹੈ ਤਾਂ ਭਾਰਤ ਮੇਰਾ ਦਿਲ ਹੈ। ਇਸ ਮੌਕੇ ਵੱਖ ਵੱਖ ਰਾਜਾਂ ਦੇ ਸੱਭਿਆਚਾਰਕ ਨਾਚ ਪੇਸ਼ ਕੀਤੇ ਗਏ। ਪ੍ਰੰਤੂ ਗਿੱਧੇ ਅਤੇ ਭੰਗੜੇ ਨੇ ਲੋਕਾਂ ਦਾ ਦਿਲ ਜਿੱਤ ਲਿਆ। ਇਸ ਪ੍ਰੋਗਰਾਮ ਦਾ ਵਿਸ਼ੇਸ਼ ਸੋਵੀਨਾਰ ਤਿਆਰ ਕਰਨ ਦਾ ਸਿਹਰਾ ਡਾ. ਸੁਰਿੰਦਰ ਸਿੰਘ ਗਿੱਲ ਦੇ ਸਿਰ ਜਾਂਦਾ ਹੈ। ਜਿੱਥੇ ਮੰਚ ਸੰਚਾਲਨ ਨੂੰ ਬਾਖੂਬੀ ਗੁਰਮੀਤ ਸੋਢੀ ਨੇ ਆਪਣੇ ਲਫਜ਼ਾਂ ਵਿਚ ਨਿਭਾਇਆ। ਮੀਡੀਆ ਤੋਂ ਵਿਸ਼ੇਸ਼ ਤੌਰ ਤੇ ਸਰਮੁਖ ਸਿੰਘ ਮਣਕੂ, ਡਾ. ਸੁਖਪਾਲ ਸਿੰਘ ਧਨੋਆ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article