PUNJABMAILUSA.COM

ਯੁੱਧ ਹੋਇਆ ਤਾਂ ਉਤਰੀ ਕੋਰੀਆ ਨੂੰ ਕਰ ਦਿੱਤਾ ਜਾਵੇਗਾ ਤਬਾਹ : ਅਮਰੀਕਾ

ਯੁੱਧ ਹੋਇਆ ਤਾਂ ਉਤਰੀ ਕੋਰੀਆ ਨੂੰ ਕਰ ਦਿੱਤਾ ਜਾਵੇਗਾ ਤਬਾਹ : ਅਮਰੀਕਾ

ਯੁੱਧ ਹੋਇਆ ਤਾਂ ਉਤਰੀ ਕੋਰੀਆ ਨੂੰ ਕਰ ਦਿੱਤਾ ਜਾਵੇਗਾ ਤਬਾਹ : ਅਮਰੀਕਾ
November 30
10:30 2017

ਵਾਸ਼ਿੰਗਟਨ, 30 ਨਵੰਬਰ (ਪੰਜਾਬ ਮੇਲ)- ਉਤਰੀ ਕੋਰੀਆ ਵਲੋਂ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਤੋਂ ਬਾਅਦ ਅਮਰੀਕਾ ਨੇ ਉਸ ‘ਤੇ ਨਵੀਂ ਪਾਬੰਦੀ ਲਗਾਉਣ ਦੇ ਨਾਲ ਹੀ ਦੁਨੀਆ ਨੂੰ ਅਪੀਲ ਕੀਤੀ ਹੈ। ਅਮਰੀਕਾ ਨੇ ਇਹ ਵੀ ਕਿਹਾ ਕਿ ਜੇਕਰ ਯੁੱਧ ਹੋਇਆ ਤਾਂ ਉਤਰੀ ਕੋਰੀਆ ਨੂੰ ਤਬਾਹ ਕਰ ਦਿੱਤਾ ਜਾਵੇਗਾ।ਖ਼ਬਰਾਂ ਦੇ ਅਨੁਸਾਰ ਮਿਜ਼ਾਈਲ ਟੈਸਟ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨੀ ਰਾਸ਼ਟਰਪਤੀ ਜਿਨਪਿੰਗ ਨਾਲ ਗੱਲਬਾਤ ਕਰਦੇ ਹੋਏ ਉਤਰੀ ਕੋਰੀਆ ਨੂੰ ਤੇਲ ਦੀ ਸਪਲਾਈ ਬੰਦ ਕਰਨ ਦੀ ਅਪੀਲ ਕੀਤੀ। ਖ਼ਬਰਾਂ ਦੇ ਅਨੁਸਾਰ ਅਮਰੀਕੀ ਅੰਬੈਸਡਰ Îਨਿੱਕੀ ਹੇਲੀ ਨੇ ਇੱਕ ਐਮਰਜੈਂਸੀ ਬੈਠਕ ਬੁਲਾਉਂਦੇ ਹੋਏ ਦੁਨੀਆ ਨੂੰ ਅਪੀਲ ਕੀਤੀ ਕਿ ਉਤਰੀ ਕੋਰੀਆ ਨਾਲ ਸਾਰੇ ਸਿਆਸੀ ਅਤੇ ਕੂਟਨੀਤਿਕ ਸਬੰਧ ਖਤਮ ਕਰ ਲੈਣ।
ਨਿੱਕੀ ਹੇਲੀ ਨੇ ਡੋਨਾਲਡ ਟਰੰਪ ਅਤੇ ਜਿਨਪਿੰਗ ਦੇ ਵਿਚ ਫ਼ੋਨ ‘ਤੇ ਹੋਈ ਗੱਲਬਾਤ ਦਾ ਜ਼ਿਕਰ ਵੀ ਕੀਤਾ। ਨਿੱਕੀ ਹੇਲੀ ਨੇ Îਇਹ ਵੀ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਯੂਨਾਈਟੇਡ ਨੇਸ਼ਨਜ਼ ਵਿਚ ਉਤਰੀ ਕੋਰੀਆ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਵੀ ਵਾਪਸ ਲਵੇ। ਦੱਸ ਦੇਈਏ ਕਿ ਉਤਰੀ ਕੋਰੀਆ ਦੁਆਰਾ ਮਿਜ਼ਾਈਲ ਟੈਸਟ ਤੋਂ ਬਾਅਦ ਸੁਰੱਖਿਆ ਪ੍ਰੀਸ਼ਦ ਦੀ ਇਹ ਐਮਰਜੈਂਸੀ ਬੈਠਕ ਅਮਰੀਕਾ, ਜਾਪਾਨ ਅਤੇ ਦੱਖਣੀ ਕੋਰੀਆ ਦੀ ਮੰਗ ‘ਤੇ ਬੁਲਾਈ ਗਈ ਸੀ। ਨਿੱਕੀ ਹੇਲੀ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਤਾਨਾਸ਼ਾਹ ਦੁਆਰਾ ਮਿਜ਼ਾਈਲ ਟੈਸਟ ਦੁਨੀਆ ਨੂੰ ਯੁੱਧ ਦੇ ਕਰੀਬ ਲੈ ਆਇਆ ਹੈ, ਜੇਕਰ ਯੁੱਧ ਹੁੰਦਾ ਹੈ ਤਾਂ ਕੋਈ ਗਲਤੀ ਨਹੀਂ ਹੋਵੇਗੀ ਅਤੇ ਉਤਰੀ ਕੋਰੀਆ ਨੂੰ ਤਬਾਹ ਕਰ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article