PUNJABMAILUSA.COM

ਯੂਐਨ ਨੂੰ ਅਮਰੀਕਾ ਨੇ ਦਿੱਤੀ ਚਿਤਾਵਨੀ

ਯੂਐਨ ਨੂੰ ਅਮਰੀਕਾ ਨੇ ਦਿੱਤੀ ਚਿਤਾਵਨੀ

ਯੂਐਨ ਨੂੰ ਅਮਰੀਕਾ ਨੇ ਦਿੱਤੀ ਚਿਤਾਵਨੀ
April 06
21:23 2017

un
ਜ਼ਿੰਮੇਦਾਰੀ ਨਹੀਂ ਨਿਭਾਈ ਤਾਂ ਅਸੀਂ ਖੁਦ ਕਰਾਂਗੇ ਕਾਰਵਾਈ : ਅਮਰੀਕਾ
ਵਾਸ਼ਿੰਗਟਨ, 6 ਅਪ੍ਰੈਲ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੇ ਨੇ ਯੂਐਨ ਵਿਚ ਕਿਹਾ ਕਿ ਜੇਕਰ ਸੀਰੀਆ ਵਿਚ ਹੋਏ ਰਸਾਇਣਕ ਹਮਲੇ ‘ਤੇ ਉਹ ਕਾਰਵਾਈ ਨਹੀਂ ਕਰਦੀ ਤਾਂ ਅਜਿਹੀ ਸਥਿਤੀ ਵਿਚ ਅਮਰੀਕਾ ਨੂੰ ਅਪਣੇ ਪੱਧਰ ‘ਤੇ ਕਦਮ ਚੁੱਕਣਾ ਪਵੇਗਾ। ਸੀਰੀਆ ਨੂੰ ਲੈ ਕੇ ਸੁਰੱਖਿਆ ਪ੍ਰੀਸ਼ਦ ਦੀ ਇਕ ਬੈਠਕ ਦੇ ਦੌਰਾਨ ਨਿੱਕੀ ਹੈਲੇ ਨੇ ਕਿਹਾ ਕਿ ਜਦ ਸੰਯੁਕਤ ਰਾਸ਼ਟਰ ਲਗਾਤਾਰ ਅਪਣੀ ਜ਼ਿੰਮੇਦਾਰੀ ਪੂਰੀ ਕਰਨ ਵਿਚ ਨਾਕਾਮ ਸਾਬਤ ਹੁੰਦੇ ਹੈ ਤਾਂ ਕਈ ਮੌਕੇ ਅਜਿਹੇ ਆਉਂਦੇ ਹਨ ਜਦ ਅਮਰੀਕਾ ਅਪਣੇ ਪੱਧਰ ‘ਤੇ ਕਾਰਵਾਈ ਕਰਨ ਲਈ ਮਜਬੂਰ ਹੋ ਜਾਂਦਾ ਹੈ। ਨਿੱਕੀ ਹੈਲੇ ਨੇ ਇਹ ਵੀ ਕਿਹਾ ਕਿ ਜਦ ਤੱਕ ਰੂਸ ਸ਼ਹਿ ਦੇਣਾ ਬੰਦ ਨਹੀਂ ਕਰਦਾ ਹੈ, ਤਦ ਤੱਕ ਅਸਦ ਇਸ ਤਰ੍ਹਾਂ ਦੇ ਰਸਾਇਣਕ ਹਮਲੇ ਬੰਦ ਨਹੀਂ ਕਰਨਗੇ। ਯਾਦ ਹੋਵੇ ਕਿ ਸੀਰੀਆ ਦੇ ਇਦਲਿਬ ਸੂਬੇ ਵਿਚ ਮੰਗਲਵਾਰ ਨੂੰ ਹੋਏ ਇਕ ਰਸਾਇਣਕ ਹਮਲੇ ਵਿਚ 75 ਲੋਕ ਮਾਰੇ ਗਏ ਹਨ। ਵੱਡੀ ਗਿਣਤੀ ਵਿਚ ਬੱਚੇ ਇਸ ਹਮਲੇ ਨਾਲ ਪ੍ਰਭਾਵਤ ਹੋਏ ਹਨ। ਇਨ੍ਹਾਂ ਹਮਲਿਆਂ ਦੇ ਮੱਦੇਨਜ਼ਰ ਯੂਐਨ ਵਿਚ ਸੁਰੱਖਿਆ ਪ੍ਰੀਸ਼ਦ ਦੀ ਇਕ ਐਮਰਜੈਂਸੀ ਬੈਠਕ ਬੁਲਾਈ ਗਈ ਸੀ।
ਜ਼ਿਕਰਯੋਗ ਹੈ ਕਿ ਸੀਰੀਆ ਵਿਚ ਬੀਤੇ ਦਿਨ ਹੋਏ ਰਸਾਇਣਕ ਹਮਲੇ ਨਾਲ 75 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਬੱਚੇ ਵੀ ਸ਼ਾਮਲ ਹਨ। ਲਗਭਗ 400 ਲੋਕ ਜ਼ਖ਼ਮੀ ਹਨ। ਹਮਲਾ ਵਿਦਰੋਹੀਆਂ ਦੇ ਪ੍ਰਭਾਵ ਵਾਲੇ ਇਦਲਿਬ ਸੂਬੇ ਦੇ ਖਾਨ ਸ਼ੇਖਹੁਨ ਸ਼ਹਿਰ ਵਿਚ ਕੀਤਾ ਗਿਆ। ਨਿਗਰਾਨੀ ਜਥੇਬੰਦੀ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਸੀਰੀਆਈ ਸਰਕਾਰ ਨੂੰ ਹਮਲੇ ਲਈ ਜ਼ਿੰਮੇਦਾਰ ਦੱਸਿਆ ਹੈ। ਘਟਨਾ ਦੀ ਸੰਯੁਕਤ ਰਾਸ਼ਟਰ ਤੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਜਥੇਬੰਦੀ ਮੁਤਾਬਕ ਜਹਾਜ਼ਾਂ ਨੇ ਸ਼ਹਿਰ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਹਮਲੇ ਕੀਤੇ। ਹਮਲਾ ਹੁੰਦਿਆਂ ਹੀ ਜ਼ਿਆਦਾਤਰ ਲੋਕ ਚੱਕਰ ਖਾ ਕੇ ਡਿੱਗ ਪਏ। ਕੁਝ ਉਲਟੀਆਂ ਕਰਨ ਲੱਗੇ ਤਾਂ ਕਈਆਂ ਦੇ ਮੂੰਹ ਵਿਚੋਂ ਝੱਗ ਨਿਕਲਣ ਲੱਗੀ। ਡਾਕਟਰੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਹੀ ਕਈ ਲੋਕਾਂ ਦੀ ਦਮ ਘੁਟਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਉਸ ਹਸਪਤਾਲ ਵਿਚ ਵੀ ਬੰਬ ਸੁੱਟੇ ਗਏ ਹਨ ਜਿੱਥੇ ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article