PUNJABMAILUSA.COM

ਯੂਨਾਈਟਿਡ ਸਪੋਰਟਸ ਕਲੱਬ ਦਾ ਵਿਸ਼ਵ ਕਬੱਡੀ ਕੱਪ 18 ਸਤੰਬਰ ਨੂੰ

ਯੂਨਾਈਟਿਡ ਸਪੋਰਟਸ ਕਲੱਬ ਦਾ ਵਿਸ਼ਵ ਕਬੱਡੀ ਕੱਪ 18 ਸਤੰਬਰ ਨੂੰ

ਯੂਨਾਈਟਿਡ ਸਪੋਰਟਸ ਕਲੱਬ ਦਾ ਵਿਸ਼ਵ ਕਬੱਡੀ ਕੱਪ 18 ਸਤੰਬਰ ਨੂੰ
July 20
09:49 2016

3
ਯੂਨੀਅਨ ਸਿਟੀ, 20 ਜੁਲਾਈ (ਐੱਸ. ਅਸ਼ੋਕ ਭੌਰਾ/ਪੰਜਾਬ ਮੇਲ)- ਯੂਨਾਈਟਿਡ ਸਪੋਰਟਸ ਕਲੱਬ ਕੈਲੀਫੋਰਨੀਆ ਅਮਰੀਕਾ ਵਲੋਂ ਆਪਣਾ 12ਵਾਂ ਵਿਸ਼ਵ ਕਬੱਡੀ ਕੱਪ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਦੀ ਸਰਪ੍ਰਸਤੀ ਹੇਠ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ਵਿਚ 18 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਚੇਅਰਮੈਨ ਮੱਖਣ ਸਿੰਘ ਬੈਂਸ (ਰਾਜਾ ਸਵੀਟਸ) ਨੇ ਪ੍ਰੈੱਸ ਨੂੰ ਜਾਰੀ ਕੀਤੇ ਇਕ ਪ੍ਰੈੱਸ ਨੋਟ ਵਿਚ ਕਿਹਾ ਹੈ ਕਿ ਇਹ ਕਬੱਡੀ ਕੱਪ ਜਿੱਥੇ ਕਬੱਡੀ ਇਤਿਹਾਸ ਵਿਚ ਨਵੀਆਂ ਪੈੜ੍ਹਾਂ ਪਾਏਗਾ, ਉੱਥੇ ਡਰੱਗ ਰਹਿਤ ਇਸ ਕਬੱਡੀ ਕੱਪ ‘ਚ ਸ਼ਾਮਲ ਟੀਮਾਂ ਨੂੰ ਵੱਡੇ ਅਤੇ ਦਿਲਕਸ਼ ਨਕਦ ਇਨਾਮ ਵੀ ਦਿੱਤੇ ਜਾਣਗੇ। ਕਲੱਬ ਦੇ ਸਰਪ੍ਰਸਤ ਅਮੋਲਕ ਸਿੰਘ ਗਾਖਲ ਨੇ ਕਿਹਾ ਹੈ ਕਿ ਖੇਡਾਂ ਦੇ ਖੇਤਰ ਵਿਚ ਉਨ੍ਹਾਂ ਦੀ ਲਗਨ ਅਤੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਦਾ ਇਹ ਯਤਨ ਇਸ ਕਰਕੇ ਖਾਸ ਹੋਵੇਗਾ ਕਿ ਇਸ ਵਾਰ ਦਾ ਇਹ ਕਬੱਡੀ ਕੱਪ ਕਬੱਡੀ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਹੀ ਨਹੀਂ ਕਰਵਾਇਆ ਜਾ ਰਿਹਾ, ਸਗੋਂ ਅਮਰੀਕਾ ਦੀਆਂ ਸਮੂਹਿਕ ਕਬੱਡੀ ਕਲੱਬਾਂ ਇਸ ਵਿਸ਼ਵ ਕੱਪ ਦੀਆਂ ਹਿੱਸੇਦਾਰ ਬਣਨਗੀਆਂ। ਇੱਥੇ ਰਾਜਾ ਸਵੀਟਸ ਯੂਨੀਅਨ ਸਿਟੀ ਵਿਖੇ ਕਲੱਬ ਦੀ ਹੋਈ ਇਕ ਅਹਿਮ ਮੀਟਿੰਗ ਵਿਚ ਬਲਵੀਰ ਸਿੰਘ ਭਾਟੀਆ, ਯੁਵਰਾਜ ਸਿੰਘ ਸਹੋਤਾ, ਨਰਿੰਦਰ ਸਿੰਘ ਸਹੋਤਾ, ਗੁਰਦਾਵਰ ਸਿੰਘ ਮਹੇੜੂ, ਗੁਰਦੀਪ ਸਿੰਘ ਮਾਨ, ਪਰਮਜੀਤ ਸਿੰਘ ਸੰਧੂ, ਬਿੰਦਰ ਸਿੰਘ ਪੱਡਾ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਪ੍ਰਸਿੱਧ ਕਬੱਡੀ ਖਿਡਾਰੀ ਤੀਰਥ ਸਿੰਘ ਗਾਖਲ, ਜੋ ਇਸ ਸਮੁੱਚੇ ਕਲੱਬ ਦੇ ਤਕਨੀਕੀ ਪ੍ਰਬੰਧਾਂ ਦੀ ਦੇਖ-ਰੇਖ ਵੀ ਕਰਨਗੇ, ਨੇ ਦੱਸਿਆ ਕਿ ਇਹ ਕੱਪ ਹਮੇਸ਼ਾ ਵਾਂਗ ਖਿਡਾਰੀਆਂ ਅੰਦਰ ਉਤਸ਼ਾਹ ਪੈਦਾ ਕਰਨ ਦਾ ਮੁੱਖ ਜ਼ਰੀਆ ਬਣੇਗਾ। ਇਸ ਕਬੱਡੀ ਕੱਪ ਵਿਚ ਭਾਗ ਲੈਣ ਵਾਲੀਆਂ ਟੀਮਾਂ ਵਿਚ ਬੇ-ਏਰੀਆ ਸਪੋਰਟਸ ਕਲੱਬ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਭਗਤ ਸਿੰਘ ਕਲੱਬ ਫਰਿਜ਼ਨੋ ਅਤੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਦੀਆਂ ਟੀਮਾਂ ਪ੍ਰਮੁੱਖ ਰੂਪ ਵਿਚ ਭਾਗ ਲੈਣਗੀਆਂ। ਕਬੱਡੀ ਫੈਡਰੇਸ਼ਨ ਦੇ ਮੁਖੀ ਸੁਰਿੰਦਰ ਸਿੰਘ ਅਟਵਾਲ ਅਨੁਸਾਰ ਪੰਜਾਬ ਵਿਚ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਤੋਂ ਐਨ ਪਹਿਲਾਂ ਇਸ ਕੱਪ ਨੂੰ ਪ੍ਰਸੰਗਿਕ ਰੂਪ ਵਿਚ ਕਬੱਡੀ ਨੂੰ ਨਵਾਂ ਹੁਲਾਰਾ ਦੇਣ ਹਿੱਤ ਇਕ ਅਹਿਮ ਅੰਗੜਾਈ ਮੰਨਿਆ ਜਾਵੇਗਾ।
ਸ. ਅਮੋਲਕ ਸਿੰਘ ਗਾਖਲ ਨੇ ਕਿਹਾ ਹੈ ਕਿ ਹੋਰ ਵੀ ਦਿਲਸਚਪ ਗੱਲ ਕੱਬਡੀ ਕੱਪ ਦੀ ਇਹ ਹੋਵੇਗੀ ਕਿ ਅਮਰੀਕਾ ਦੇ ਸਮੁੱਚੇ ਖੇਡ ਪ੍ਰਮੋਟਰ ਇਸ ਦੇ ਭਾਈਵਾਲ ਬਣੇ ਰਹਿਣਗੇ ਅਤੇ ਇਕ ਤਰ੍ਹਾਂ ਨਾਲ ਕਬੱਡੀ ਪ੍ਰਤੀ ਤੇਹ ਮੋਹ ਅਤੇ ਇਤਫਾਕ ਦਾ ਪ੍ਰਮੁੱਖ ਸੂਚਕ ਵੀ ਹੋਵੇਗਾ। ਜਿੱਥੇ ਉਨ੍ਹਾਂ ਉੱਤਰੀ ਅਮਰੀਕਾ ਦੇ ਸਮੂਹ ਕਬੱਡੀ ਪ੍ਰੇਮੀਆਂ ਨੂੰ ਇਸ ਕਬੱਡੀ ਕੱਪ ‘ਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ, ਉਥੇ ਮਾਂ ਖੇਡ ਕਬੱਡੀ ਪ੍ਰਤੀ ਹੋਰ ਨਵੀਆਂ ਪ੍ਰਾਪਤੀਆਂ ਦਾ ਇਤਿਹਾਸ ਸਿਰਜਣ ਲਈ ਸਾਰਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ। ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਅਤੇ ਇਕਬਾਲ ਸਿੰਘ ਗਾਖਲ ਦੀ ਕਬੱਡੀ ਕੱਪ ਪ੍ਰਤੀ ਪਹਿਲਾਂ ਵਾਂਗ ਵੱਡੀ ਦਿਲਚਸਪੀ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰੇ ਯਤਨ ਕੀਤੇ ਜਾਣਗੇ। ਇੱਥੇ ਜ਼ਿਕਰਯੋਗ ਹੈ ਕਿ ਗਾਖਲ ਭਰਾਵਾਂ ਦੀ ਸਰਪ੍ਰਸਤੀ ਹੇਠ ਹੋਣ ਵਾਲਾ ਇਹ ਕਬੱਡੀ ਕੱਪ ਉੱਤਰੀ ਅਮਰੀਕਾ ਦੇ ਖੇਡ ਪ੍ਰੇਮੀਆਂ ਲਈ ਪਹਿਲਾਂ ਵੀ ਖਾਸ ਸਥਾਨ ਰੱਖਦਾ ਰਿਹਾ ਹੈ ਅਤੇ ਇਸ ਵਾਰ ਵੀ ਇਸ ਨੂੰ ਹਰ ਤਰ੍ਹਾਂ ਨਾਲ ਅੱਗੇ ਲੈ ਕੇ ਜਾਣ ਦੇ ਸਾਰੇ ਉਪਰਾਲੇ ਕੀਤੇ ਗਏ ਹਨ।
————————-

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article