PUNJABMAILUSA.COM

ਯੂਨੀਅਨ ਸਿਟੀ ‘ਚ ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ

ਯੂਨੀਅਨ ਸਿਟੀ ‘ਚ ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ

ਯੂਨੀਅਨ ਸਿਟੀ ‘ਚ ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ
August 17
10:14 2016

5
ਯੂਨੀਅਨ ਸਿਟੀ, 17 ਅਗਸਤ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਕੈਲੀਫੋਰਨੀਆ ‘ਚ ਵਾਪਰੀ ਇਕ ਤਾਜ਼ਾ ਵਾਰਦਾਤ ਨੇ ਅਮਰੀਕਾ ਦੇ ਸਿੱਖ ਭਾਈਚਾਰੇ ਨੂੰ ਹਲੂਣ ਕੇ ਰੱਖ ਦਿੱਤਾ ਹੈ। ਅਣਪਛਾਤੇ ਵਿਅਕਤੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਪੋਥੀਆਂ ਨੂੰ ਦਿਨ-ਦਿਹਾੜੇ ਸਿੱਖਾਂ ਸਾਹਮਣੇ ਪਾੜ ਕੇ ਖਿਲਾਰ ਦਿੱਤਾ ਗਿਆ। ਉਹ ਜਾਂਦਾ ਹੋਇਆ ਸਿੱਖਾਂ ਨੂੰ ਅਮਰੀਕਾ ਵਿਚੋਂ ਚਲੇ ਜਾਣ ਦੀ ਚਿਤਾਵਨੀ ਦਿੰਦਾ ਹੋਇਆ ਧਮਕੀ ਦੇ ਗਿਆ ਕਿ ਉਹ ਅਗਲਾ ਹਮਲਾ ਬੰਬ ਨਾਲ ਕਰੇਗਾ।
ਇਹ ਵਾਰਦਾਤ ਬੇ ਏਰੀਏ ਦੇ ਯੂਨੀਅਨ ਸਿਟੀ ਦੇ ਗੁਰਦੁਆਰੇ ਨੇੜੇ ਵਾਪਰੀ। ਨਾਰਥ ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਨੇ ਦੱਸਿਆ ਕਿ ਅਣਪਛਾਤਾ ਵਿਅਕਤੀ ਯੂਨੀਅਨ ਸਿਟੀ ਦੀ ਉਸ ਪਾਰਕ ‘ਚ ਪਹੁੰਚਿਆ, ਜਿਥੇ ਸਿੱਖ ਬਜ਼ੁਰਗ ਵੱਡੀ ਗਿਣਤੀ ‘ਚ ਬੈਠੇ ਹੋਏ ਹਨ। ਉਸ ਨੇ ਆਉਂਦਿਆਂ ਹੀ ਪਾਵਨ ਗੁਰਬਾਣੀ ਦੀਆਂ ਪੋਥੀਆਂ ਪਾੜ ਕੇ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਸਿੱਖਾਂ ਨੂੰ ਗਾਲ੍ਹਾਂ ਕੱਢਦਾ ਰਿਹਾ। ਪ੍ਰਧਾਨ ਹੋਠੀ ਦਾ ਕਹਿਣਾ ਹੈ ਕਿ ਸਿੱਖ ਬਜ਼ੁਰਗ ਐਨੇ ਭੈਅ-ਭੀਤ ਹੋ ਗਏ ਕਿ ਉਸ ਦਾ ਚਿਹਰਾ ਵੀ ਚੰਗੀ ਤਰ੍ਹਾਂ ਨਹੀਂ ਵੇਖ ਸਕੇ।
ਸਿੱਖ ਬਜ਼ੁਰਗਾਂ ਵੱਲੋਂ ਘਟਨਾ ਦੀ ਸੂਚਨਾ ਪੁਲਿਸ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਦਿੱਤੀ ਗਈ। ਗੁਰਬਾਣੀ ਦੀ ਬੇਅਦਬੀ ਦੀ ਖ਼ਬਰ ਸੁਣਦਿਆਂ ਸਾਰ ਹੀ ਸਿੱਖ ਵੱਡੀ ਗਿਣਤੀ ‘ਚ ਘਟਨਾ ਵਾਲੇ ਸਥਾਨ ‘ਤੇ ਜਮ੍ਹਾਂ ਹੋ ਗਏ। ਸਥਿਤੀ ਨੂੰ ਨਾਜ਼ੁਕ ਹੁੰਦਿਆਂ ਵੇਖ ਭਾਰੀ ਪੁਲਿਸ ਫੋਰਸ ਪਹੁੰਚ ਗਈ ਅਤੇ ਸ਼ਹਿਰ ਦੀ ਮੇਅਰ ਕਾਰੋਲ ਡੁਟਰਾ ਵੇਰਨੈਸੀ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨਾ ਦਾ ਭਰੋਸਾ ਦੇ ਕੇ ਸਿੱਖਾਂ ਨੂੰ ਸ਼ਾਂਤ ਕੀਤਾ। ਇਸੇ ਦੌਰਾਨ ਗੁੱਸੇ ਵਿਚ ਆਏ ਸਿੱਖਾਂ ਦਾ ਗ਼ੈਰ-ਸਿੱਖ ਭਾਈਚਾਰੇ ਨਾਲ ਟਕਰਾਅ ਹੋ ਗਿਆ। ਸਥਾਨਕ ਗੁਰਦੁਆਰੇ ‘ਚ ਵੱਡੀ ਗਿਣਤੀ ਵਿਚ ਇਕੱਠੀ ਹੁੰਦੀ ਸੰਗਤ ਤੋਂ ਦੁਖੀ ਗ਼ੈਰ ਸਿੱਖ ਭਾਈਚਾਰਾ ਕਾਫੀ ਸਮੇਂ ਤੋਂ ਨਾਰਾਜ਼ ਚਲਿਆ ਆ ਰਿਹਾ ਸੀ। ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਦੋਵੇਂ ਧਿਰਾਂ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ। ਬੇਸ਼ੱਕ ਪੁਲਿਸ ਦੀ ਹਾਜ਼ਰੀ ਕਾਰਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਪਰ ਦੋਨਾਂ ਫਿਰਕਿਆਂ ‘ਚ ਜ਼ਬਰਦਸਤ ਤਣਾਅ ਬਣਿਆ ਹੋਇਆ ਹੈ।
ਇਕ ਸਥਾਨਕ ਟੀ.ਵੀ. ਚੈੱਨਲ ਨੇ ਬੇਸ਼ੱਕ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਹਿ ਕੇ ਖ਼ਬਰ ਪ੍ਰਸਾਰਿਤ ਕੀਤੀ ਹੈ ਪਰ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਸੁਖਮਨੀ ਸਾਹਿਬ ਦੇ ਪਾਵਨ ਗੁਟਕਿਆਂ ਦੀ ਬੇਅਦਬੀ ਕੀਤੀ ਗਈ ਹੈ। ਕਮੇਟੀ ਦੇ ਬੁਲਾਰੇ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਮਾਮਲਾ ਬਰਾਕ ਓਬਾਮਾ ਪ੍ਰਸ਼ਾਸਨ ਕੋਲ ਉਠਾਇਆ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸਿੱਖ ਭਾਈਚਾਰੇ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਅਮਰੀਕਾ ਕੈਨੇਡਾ ਦੇ ਦੌਰੇ ‘ਤੇ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨਕੇ ਨੇ ਯੂਨੀਅਨ ਸਿਟੀ ਬੇਅਦਬੀ ਘਟਨਾ ਦੀ ਨਿਖੇਧੀ ਕੀਤੀ ਹੈ।
ਅਮਰੀਕਾ ‘ਚ ਬੀਤੇ ਪੰਜ ਮਹੀਨਿਆਂ ‘ਚ ਪਾਵਨ ਗ੍ਰੰਥਾਂ ਦੀ ਬੇਅਦਬੀ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵਾਸ਼ਿੰਗਟਨ ਸਟੇਟ ਦੇ ਸਿਆਟਲ ਸ਼ਹਿਰ ਦੇ ਇਕ ਗੁਰਦੁਆਰੇ ‘ਚ ਇਕ ਸ਼ਰਾਬੀ ਨੇ ਅਲਫ ਨੰਗਾ ਦਾਖ਼ਲ ਹੋ ਕੇ ਪਾਵਨ ਗੁਰੂ ਗ੍ਰੰਥ ਸਾਹਿਬ ਅਤੇ ਧਾਰਮਿਕ ਪੋਥੀਆਂ ਨੂੰ ਫਰਸ਼ ‘ਤੇ ਖ਼ਿਲਾਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article
    ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

Read Full Article
    ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

Read Full Article