PUNJABMAILUSA.COM

ਯੂਨੀਅਨ ਸਿਟੀ ਦੀ ਸਿਟੀ ਕੌਂਸਲ ਵੱਲੋਂ ਨਵੰਬਰ 84 ਦੇ ਸਿੱਖ ਕਤਲੇਆਮ ਨੂੰ ਮਾਨਤਾ

ਯੂਨੀਅਨ ਸਿਟੀ ਦੀ ਸਿਟੀ ਕੌਂਸਲ ਵੱਲੋਂ ਨਵੰਬਰ 84 ਦੇ ਸਿੱਖ ਕਤਲੇਆਮ ਨੂੰ ਮਾਨਤਾ

ਯੂਨੀਅਨ ਸਿਟੀ ਦੀ ਸਿਟੀ ਕੌਂਸਲ ਵੱਲੋਂ ਨਵੰਬਰ 84 ਦੇ ਸਿੱਖ ਕਤਲੇਆਮ ਨੂੰ ਮਾਨਤਾ
November 23
10:03 2016

front-web-1ਯੂਨੀਅਨ ਸਿਟੀ, 23 ਨਵੰਬਰ (ਪੰਜਾਬ ਮੇਲ)- ਬੀਤੇ ਮੰਗਲਵਾਰ ਨੂੰ ਯੂਨੀਅਨ ਸਿਟੀ ਦੀ ਸਿਟੀ ਕੌਂਸਲ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਯੂਨੀਅਨ ਸਿਟੀ ਦੀ ਮੇਅਰ ਕਾਰਲ ਡੁਟਰਾਂ ਨੇ ਨਵੰਬਰ 1984 ਵਿਚ ਦਿੱਲੀ ਅਤੇ ਭਾਰਤ ਦੇ ਅਨੇਕਾਂ ਥਾਵਾਂ ਉਪਰ 30 ਹਜ਼ਾਰ ਤੋਂ ਵੱਧ ਹੋਏ ਸਿੱਖਾਂ ਦੇ ਕਤਲੇਆਮ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਬਾਕੀ ਮੈਂਬਰਾਂ ਨੇ ਪ੍ਰਵਾਨਗੀ ਦਿੱਤੀ। ਮਤੇ ਅਨੁਸਾਰ ਸਿੱਖ ਧਰਮ ਦੁਨੀਆਂ ਦੇ ਸਭ ਤੋਂ ਵੱਡੇ ਪੰਜ ਧਰਮਾਂ ਵਿਚੋਂ ਇਕ ਹੈ। 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੀ ਮੌਤ ਉਪਰੰਤ ਜਿਸ ਤਰੀਕੇ ਨਾਲ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਦਿੱਲੀ ਅਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਸਮੂਹਿਕ ਕਤਲੇਆਮ ਕੀਤਾ ਗਿਆ, ਸਿੱਖਾਂ ਦੇ ਗਲਾਂ ਵਿਚ ਟਾਇਰ ਪਾ ਕੇ ਸਾੜਿਆ ਗਿਆ, ਸਿੱਖ ਬੀਬੀਆਂ ਦੀਆਂ ਇੱਜ਼ਤਾਂ ਲੁੱਟੀਆਂ ਗਈਆਂ, ਗੁਰਦੁਆਰਾ ਸਾਹਿਬ ਨੂੰ ਅੱਗਾਂ ਲਾਈਆਂ ਗਈਆਂ। ਇਸ ਤੋਂ ਇਲਾਵਾ ਵੈਸਟ ਬੰਗਾਲ, ਉੱਤਰ ਪ੍ਰਦੇਸ਼, ਬਿਹਾਰ ਅਤੇ ਭਾਰਤ ਦੀਆਂ ਹੋਰ ਅਨੇਕਾਂ ਸਟੇਟਾਂ ਵਿਚੋਂ ਇਹੋ ਜਿਹੀਆਂ ਅਣਗਿਣਤ ਘਟਨਾਵਾਂ ਵਾਪਰੀਆਂ, ਜਿੱਥੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਹਰਿਆਣਾ ਦਾ ਪਿੰਡ ਹੋਂਦ ਚਿਲੜ੍ਹ ਇਸ ਦੀ ਜਿਊਂਦੀ ਜਾਗਦੀ ਮਿਸਾਲ ਹੈ, ਜਿੱਥੇ ਵਹਿਸ਼ੀ ਭੀੜ ਨੇ ਸਿੱਖਾਂ ਦਾ ਸਮੂਹਿਕ ਕਤਲੇਆਮ ਕੀਤਾ, ਗੁਰਦੁਆਰਾ ਸਾਹਿਬ ਅੱਗ ਲਗਾ ਕੇ ਪਾਵਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸਰੂਪ ਅਗਨ ਭੇਂਟ ਕੀਤੇ।
ਨਵੰਬਰ 1984 ਅੱਜ ਤੋਂ 32 ਵਰ੍ਹੇ ਪਹਿਲਾਂ ਇਕ ਆਜ਼ਾਦ ਦੇਸ਼, ਜਿਹੜਾ ਆਪਣੇ ਆਪ ਨੂੰ ਲੋਕਤੰਤਰ ਦਾ ਸਭ ਤੋਂ ਵੱਡਾ ਥੰਮ੍ਹ ਮੰਨਦਾ, ਦੇਸ਼ ਦੀ ਇਕ ਘੱਟ ਗਿਣਤੀ ਕੌਮ ਦੀ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਨਸਲਕੁਸ਼ੀ ਕੀਤੀ। ਉਹ 20ਵੀਂ ਸਦੀ ਦੀ ਸਭ ਤੋਂ ਭਿਆਨਕ, ਜ਼ਾਲਮਾਨਾ ਅਤੇ ਦਰਿੰਦਗੀ ਭਰੀ ਘਟਨਾ ਸੀ, ਜਿਸ ਨਾਲ ਦੁਨੀਆਂ ਦੇ ਇਨਸਾਫ ਪਸੰਦ ਲੋਕਾਂ ਦਾ ਕੰਬ ਜਾਣਾ ਕੁਦਰਤੀ ਸੀ। ਸਿੱਖ ਨਸਲਕੁਸ਼ੀ ਦਾ ਸੱਚ ਸਮੁੱਚੀ ਦੁਨੀਆਂ ਦੇ ਸਾਹਮਣੇ ਜਾਣਾ ਚਾਹੀਦਾ ਹੈ ਅਤੇ ਇਸ ਭਿਆਨਕ ਕਾਂਡ ਨੇ ਸਿੱਖ ਮਾਨਸਿਕਤਾ ਨੂੰ ਕਿਸ ਤਰ੍ਹਾਂ ਝੰਜੋੜਿਆ, ਦਰਬਾਰ ਸਾਹਿਬ ਦੇ ਸਾਕੇ ਅਤੇ ਸਿੱਖ ਕਤਲੇਆਮ ਦੇ ਕਾਰਣ ਸਿੱਖਾਂ ਦੇ ਜ਼ਖਮ ਹਾਲੇ ਤੱਕ ਕਿਸ ਤਰ੍ਹਾਂ ਨਾਸੂਰ ਬਣੇ ਕੇ ਰਿਸਦੇ ਹਨ, ਇਨਸਾਫਪਸੰਦ ਲੋਕਾਂ ਦੀ ਕਚਹਿਰੀ ਵਿਚ ਅਸੀਂ ਆਪਣਾ ਦਰਦ ਪਿਛਲੇ 32 ਵਰ੍ਹਿਆਂ ਤੋਂ ਰੱਖਦੇ ਆ ਰਹੇ ਹਾਂ। ਸਿੱਖ ਕੌਮ ਦਾ ਸਮੂਹਿਕ ਰੂਪ ਵਿਚ ਕਤਲੇਆਮ ਕਰਨਾ ਤੇ ਅੱਜ ਤੱਕ ਕਾਤਲਾਂ ਨੂੰ ਕੋਈ ਸਜ਼ਾ ਨਾ ਮਿਲਣਾ, ਇਸ ਤੋਂ ਵੱਧ ਅਪਮਾਨਜਨਕ ਅਤੇ ਹੈਰਾਨੀਜਨਕ ਕੀ ਹੋਵੇਗਾ।
ਸੈਕਸ਼ਨ 1091, 18 ਯੂ.ਐੱਸ.ਸੀ. ਐਕਟ 2007 ਇਸ ਗੱਲ ਦੀ ਪ੍ਰੋੜਤਾ ਕਰਦਾ ਹੈ ਕਿ ਇਹ ਸਿੱਖ ਨਸਲਕੁਸ਼ੀ ਸੀ। ਗੁਰਦੁਆਰਾ ਸਾਹਿਬ ਫਰੀਮਾਂਟ ਦੀ ਸਿੱਖ ਸੰਗਤ ਅਤੇ ਸਿੱਖ ਪੰਚਾਇਤ ਵੱਲੋਂ ਯੂਨੀਅਨ ਸਿਟੀ ਦੀ ਮੇਅਰ ਅਤੇ ਕੌਂਸਲ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਕਿ ਜ਼ਿਨ੍ਹਾਂ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ, ਨਵੰਬਰ 1984 ਵਿਚ ਹੰਢਾਏ ਹੋਏ ਦਰਦ ਨੂੰ ਮਹਿਸੂਸ ਕਰਦਿਆਂ ਸਿੱਖ ਕੌਮ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ। ਇਸ ਮਤੇ ਦੀ ਕਾਪੀ ਪ੍ਰੈਜ਼ੀਡੈਂਟ ਬਰਾਕ ਓਬਾਮਾ ਅਤੇ ਹੁਣੇ ਹੀ ਨਵੇਂ ਚੁਣੇ ਗਏ ਪ੍ਰੈਜ਼ੀਡੈਂਟ ਡੋਨਲਡ ਟਰੰਪ ਨੂੰ ਵੀ ਭੇਜੀ ਜਾਵੇਗੀ। ਇਸ ਮਤੇ ਨੂੰ ਪਾਸ ਕਰਾਉਣ ਲਈ ਸਿੱਖ ਕਮਿਊਨਿਟੀ ਦੇ ਸੇਵਾਦਾਰਾਂ ਨੇ ਸਿਰਤੋੜ ਯਤਨ ਕੀਤੇ ਅਤੇ ਸਿੱਟੀ ਕੌਂਸਲ ਦੇ ਮੈਂਬਰਾਂ ਨੂੰ ਸਿੱਖਾਂ ਦੀ ਹੋਈ ਨਸਲਕੁਸ਼ੀ ਅਤੇ ਸਮੇਂ-ਸਮੇਂ ‘ਤੇ ਕੌਮ ਨਾਲ ਹੋਏ ਧੱਕਿਆਂ ਬਾਰੇ ਜਾਣੂੰ ਕਰਾਇਆ।
ਇਸ ਮੌਕੇ ਸੁਰਿੰਦਰਪਾਲ ਸਿੰਘ ਵਾਲੀਆ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਪੀੜਤ ਨੇ ਆਪਣੇ ਪਰਿਵਾਰ ਨਾਲ, ਜੋ ਹੋਇਆ ਉਸ ਹੱਡਬੀਤੀ ਨੂੰ ਬੜੇ ਹੀ ਭਾਵੁਕ ਸ਼ਬਦਾਂ ਨਾਲ ਸਿਟੀ ਕੌਂਸਲ ਦੇ ਸਾਹਮਣੇ ਦੱਸਿਆ। ਇਸ ਤੋਂ ਇਲਾਵਾ ਸ਼ਰਨ ਕੌਰ, ਅਰਵਿੰਦਰ ਕੌਰ, ਸਰਬਜੀਤ ਕੌਰ ਚੀਮਾ, ਰਾਜ ਸਿੰਘ, ਹਰਪ੍ਰੀਤ ਸਿੰਘ, ਭਾਈ ਰਾਮ ਸਿੰਘ ਅਤੇ ਸ. ਕਸ਼ਮੀਰ ਸਿੰਘ ਸ਼ਾਹੀ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਯੂਨੀਅਨ ਸਿਟੀ ਕੌਂਸਲ ਦੀ ਮੇਅਰ ਨੇ ਸਾਰੇ ਕੌਂਸਲਮੈਨਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article