PUNJABMAILUSA.COM

ਯੂਨੀਵਰਸਟੀਆਂ ਦੇ ਸਬੰਧ ‘ਚ ਰੈਗੂਲੇਟਰ ਵਾਸਤੇ ਐਡਵੋਕੇਟ ਜਨਰਲ ਦੀਆਂ ਸਿਫਾਰਸ਼ਾਂ ਨੂੰ ਰੱਦ ਨਹੀਂ ਕੀਤਾ-ਕੈਪਟਨ

ਯੂਨੀਵਰਸਟੀਆਂ ਦੇ ਸਬੰਧ ‘ਚ ਰੈਗੂਲੇਟਰ ਵਾਸਤੇ ਐਡਵੋਕੇਟ ਜਨਰਲ ਦੀਆਂ ਸਿਫਾਰਸ਼ਾਂ ਨੂੰ ਰੱਦ ਨਹੀਂ ਕੀਤਾ-ਕੈਪਟਨ

ਯੂਨੀਵਰਸਟੀਆਂ ਦੇ ਸਬੰਧ ‘ਚ ਰੈਗੂਲੇਟਰ ਵਾਸਤੇ ਐਡਵੋਕੇਟ ਜਨਰਲ ਦੀਆਂ ਸਿਫਾਰਸ਼ਾਂ ਨੂੰ ਰੱਦ ਨਹੀਂ ਕੀਤਾ-ਕੈਪਟਨ
October 26
21:27 2017

• ਸਰਕਾਰ ਦਾ ਉਦੇਸ਼ ਦਖਲ ਦੇਣਾ ਨਹੀਂ ਸਗੋਂ ਸੂਬੇ ਵਿੱਚ ਉੱਚ ਸਿੱਖਿਆ ਦੇ ਪੱਧਰ ਨੂੰ ਉਚਿਆਉਣਾ
• ਖਬਰਾਂ ਦੇਣ ਦੇ ਸਬੰਧ ਵਿੱਚ ਮੀਡੀਆ ਨੂੰ ਜ਼ਿਆਦਾ ਜ਼ਿਮੇਵਾਰ ਹੋਣ ਦੀ ਅਪੀਲ
• ਰਿਪੋਰਟਾਂ ਦੇ ਤੱਥ ਤੋੜ ਕੇ ਸਨਸਨੀਖੇਜ਼ ਨਾ ਬਣਾਉਣ ਦੀ ਸਲਾਹ

ਚੰਡੀਗੜ•/ਜਲੰਧਰ, 26 ਅਕਤੂਬਰ (ਪੰਜਾਬ ਮੇਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜ ਵਿਚ ਯੂਨੀਵਰਸਿਟੀਆਂ ਲਈ ਰੈਗੂਲੇਟਰ ਸਥਾਪਤ ਕਰਨ ਦੀ ਐਡਵੋਕੇਟ ਜਨਰਲ ਵੱਲੋਂ ਕੀਤੀ ਸਿਫਾਰਸ਼ ਨੂੰ ਰੱਦ ਕਰਨ ਦੀ ਗੱਲ ਨੂੰ ਮੂਲੋਂ ਖਾਰਜ ਕਰਦਿਆਂ ਕਿਹਾ ਕਿ ਇਹ ਕਦਮ ਐਡਵੋਕੇਟ ਜਨਰਲ ਦੀ ਸਲਾਹ ‘ਤੇ ਉੱਚ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਹੈ।
ਮੀਡੀਆ ਦੇ ਇਕ ਹਿੱਸੇ ‘ਚ ਆ ਰਹੀਆਂ ਖਬਰਾਂ ਨੂੰ ਖਾਰਿਜ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਯੂਨੀਵਰਸਿਟੀਆਂ ਲਈ ਰਾਜ ਰੈਗੂਲੇਟਰ ਲਾਉਣ ਦੀ ਸਾਫ ਅਤੇ ਸਪੱਸ਼ਟ ਸਿਫਾਰਸ਼ ਕੀਤੀ ਹੈ। ਉਨ•ਾਂ ਕਿਹਾ ਕਿ ਐਡਵੋਕੇਟ ਜਨਰਲ ਦੀ ਸਲਾਹ ਨੂੰ ਨਾ ਤਾਂ ਰੱਦ ਕੀਤਾ ਗਿਆ ਹੈ ਅਤੇ ਨਾ ਹੀ ਉਸਦਾ ਕਿਤੇ ਕੋਈ ਅੰਦਰੂਨੀ ਵਿਰੋਧ ਹੈ ਜਿਸ ਨੂੰ ਮੀਡੀਆ ਰਿਪੋਰਟ ਵਿੱਚ ਉਭਾਰਿਆ ਗਿਆ ਹੈ।
ਮੀਡੀਆ ਰਿਪੋਰਟ ਵਿੱਚ ਤੱਥਾਂ ਨੂੰ ਝੁਠਲਾਉਣ ਅਤੇ ਤੋੜਨ-ਮਰੋੜਨ ਨੂੰ ਬੇਹਦ ਨਿੰਦਣਯੋਗ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਬਰ ਵਿੱਚ ਸਬੰਧਤ ਮੰਤਰੀ ਦਾ ਪੱਖ ਵੀ ਛਾਪਿਆ ਗਿਆ ਹੈ ਜਿਸ ਵਿੱਚ ਉਨ•ਾਂ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਪ੍ਰਸਤਾਵ ਨੂੰ ਝੰਡੀ ਦੇ ਦਿੱਤੀ ਹੈ। ਉਨ•ਾਂ ਕਿਹਾ ਕਿ ਇਸ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਐਡਵੋਕੇਟ ਜਨਰਲ ਨੇ ਪ੍ਰਸਤਾਵ ਦਿੱਤਾ ਹੈ ਕਿ ਰਾਜ ਵਿੱਚ ਯੂਨੀਵਰਸਿਟੀਆਂ ਲਈ ਰੈਗੂਲੇਟਰ ਸਥਾਪਿਤ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਡਵੋਕੇਟ ਜਨਰਲ ਵੱਲੋਂ ਉਨ•ਾਂ ਨੂੰ ਦਿੱਤੀ ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਸਿਫਾਰਿਸ਼ ਕੀਤੀ ਗਈ ਹੈ ਕਿ ਰਾਜ ਸਰਕਾਰ ਕਾਨੂੰਨ ਬਣਾ ਕੇ ‘ਰਾਜ ਰੈਗੂਲੇਟਰ’ ਸਥਾਪਿਤ ਕਰ ਸਕਦਾ ਹੈ ਬਸ਼ਰਤੇ ਕਿ ਇਸ ਨਾਲ ਕੇਂਦਰੀ ਕਾਨੂੰਨਾਂ ਰਾਹੀਂ ਸਥਾਪਤ ਸੰਸਥਾਵਾਂ ਦੀਆਂ ਸ਼ਕਤੀਆਂ ਅਤੇ ਕੰਮਕਾਜ ਵਿੱਚ ਕਿਸੇ ਕਿਸਮ ਦਾ ਟਕਰਾਅ ਨਾ ਹੋਵੇ। ਉਨ•ਾਂ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਇਸ ਦਾ ਇਹ ਅਰਥ ਕਿਵੇਂ ਲਿਆ ਜਾ ਸਕਦਾ ਹੈ ਕਿ ਐਡਵੋਕੇਟ ਜਨਰਲ ਯੂਨੀਵਰਸਿਟੀਆਂ ਲਈ ਰੈਗੂਲੇਟਰ ਸਥਾਪਿਤ ਕਰਨ ਦੇ ਪੱਖ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਵਿੱਚ ਆਪਣੀਆਂ ਖਬਰਾਂ ਨੂੰ ਸਨਸਨੀਖੇਜ਼ ਬਣਾਉਣ ਲਈ ਤੱਥਾਂ ਨੂੰ ਤੋੜ-ਮਰੋੜ ਕੇ ਅਤੇ ਗਲਤ ਢੰਗ ਨਾਲ ਪੇਸ਼ ਕਰਨ ਦਾ ਵਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਹੈ। ਉਨ•ਾਂ ਕਿਹਾ ਕਿ ਲੋਕਤੰਤਰ ਦਾ ਚੌਥੇ ਥੰਮ, ਮੀਡੀਆ ਲੋਕਾਂ ਨੂੰ ਜਵਾਬਦੇਹ ਹੈ ਅਤੇ ਇਸ ਨੂੰ ਆਪਣੀ ਭੂਮਿਕਾ ਨੂੰ ਨਿਆਂਸੰਗਤ ਢੰਗ ਨਾਲ ਨਿਭਾਉਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਡਵੋਕੇਟ ਜਨਰਲ ਦੇ ਸੁਝਾਅ ਮੁਤਾਬਕ ਵਿਦਿਆਰਥੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਰੈਗੂਲੇਟਰੀ ਬੇਹਦ ਜ਼ਰੂਰੀ ਹੈ ਤਾਂ ਜੋ ਉੱਚ ਸਿੱਖਿਆ ਸੰਸਥਾਵਾਂ ਪੜ•ਾਈ ਦੀਆਂ ਦੁਕਾਨਾਂ ਵਾਂਗ ਨਾ ਚਲਾਈਆਂ ਜਾ ਸਕਣ।
ਉਨ•ਾਂ ਕਿਹਾ ਕਿ ਜਵਾਬਦੇਹੀ ਦੀ ਘਾਟ ਕਾਰਨ ਦਾਖਲਿਆਂ, ਫੀਸਾਂ ਦੇ ਢਾਂਚੇ, ਸੀਟਾਂ ਦੀ ਗਿਣਤੀ, ਉੱਚ ਯੋਗਤਾ ਪ੍ਰਾਪਤ ਅਧਿਆਪਨ ਅਮਲਾ ਅਤੇ ਖੋਜ ਦੇ ਪੱਧਰ ਵਿੱਚ ਕਈ ਤਰ•ਾਂ ਦੀਆਂ ਊਣਤਾਈਆਂ ਹਨ ਜਿਨ•ਾਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਾਉਣ ਦੇ ਨਾਲ-ਨਾਲ ਨੌਕਰੀਆਂ ਮੁਹੱਈਆ ਕਰਵਾ ਕੇ ਉਨ•ਾਂ ਨੂੰ ਜ਼ਿੰਦਗੀ ‘ਚ ਸਫਲ ਬਣਾਇਆ ਜਾ ਸਕੇ।
ਬਾਅਦ ਵਿੱਚ, ਜਲੰਧਰ ਵਿਖੇ ਮੁੱਖ ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਸਰਕਾਰ ਦਾ ਇਰਾਦਾ ਉੱਚ ਵਿਦਿਅਕ ਅਦਾਰਿਆਂ ਵਿੱਚ ਦਖ਼ਲਅੰਦਾਜ਼ੀ ਕਰਨਾ ਨਹੀਂ ਸਗੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਾਉਣ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਚੰਗੀਆਂ ਨੌਕਰੀਆਂ ਰਾਹੀਂ ਉੱਚ ਆਮਦਨ ਪ੍ਰਾਪਤ ਕਰ ਸਕਣ।
ਉਨ•ਾਂ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੀਆਂ ਡੀਮਡ ਯੂਨਵਰਸਿਟੀਆਂ ਅਤੇ ਪ੍ਰਾਇਵੇਟ ਸੰਸਥਾਵਾਂ ਹਨ ਜੋ ਕਿ ਕੈਂਪਸ ਵਿੱਚ ਨੌਕਰੀਆਂ ਦਵਾਉਣ ਦੇ ਸਬੰਧ ‘ਚ ਕਾਰਪੋਰੇਟ ਦੀਆਂ ਸ਼ਰਤਾਂ ‘ਤੇ ਪੂਰੀਆਂ ਨਹੀਂ ਉਤਰਦੀਆਂ। ਇਸ ਕਰਕੇ ਇਨ•ਾਂ ਦੇ ਸਿੱਖਿਆ ਦੇ ਪੱਧਰ ਨੂੰ ਉਚਿਆਉਣ ਵਾਸਤੇ ਜ਼ਰੂਰੀ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article