PUNJABMAILUSA.COM

ਯੂਪੀ ਚੋਣਾਂ ਵਿਚ ਪਹਿਲੇ ਗੇੜ ’ਚ 64% ਵੋਟਿੰਗ

ਯੂਪੀ ਚੋਣਾਂ ਵਿਚ ਪਹਿਲੇ ਗੇੜ ’ਚ 64% ਵੋਟਿੰਗ

ਯੂਪੀ ਚੋਣਾਂ ਵਿਚ ਪਹਿਲੇ ਗੇੜ ’ਚ 64% ਵੋਟਿੰਗ
February 11
21:08 2017

Voting in Mathura
ਲਖਨਊ, 11 ਫਰਵਰੀ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ 73 ਸੀਟਾਂ ’ਤੇ 64.22 ਫ਼ੀਸਦੀ ਵੋਟਰਾਂ ਨੇ ਆਪਣੇ ਹੱਕ ਦੀ ਵਰਤੋਂ ਕੀਤੀ। ਹਿੰਸਾ ਦੀਆਂ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਪੋਲਿੰਗ ਸ਼ਾਂਤਮਈ ਰਹੀ। ਮੁੱਖ ਚੋਣ ਅਧਿਕਾਰੀ ਟੀ ਵੈਂਕਟੇਸ਼ ਨੇ ਦੱਸਿਆ ਕਿ ਕੁਝ ਥਾਵਾਂ ’ਤੇ ਚੋਣ ਪਰਚੀਆਂ ਖੋਹੇ ਜਾਣ ਦੀਆਂ ਰਿਪੋਰਟਾਂ ਤੋਂ ਬਾਅਦ ਪਥਰਾਅ ਅਤੇ ਝੜਪਾਂ ਹੋਈਆਂ ਹਨ। 2012 ਦੀਆਂ ਚੋਣਾਂ ਨਾਲੋਂ ਪਹਿਲੇ ਗੇੜ ’ਚ ਇਸ ਵਾਰ ਤਿੰਨ ਫ਼ੀਸਦੀ ਵੱਧ ਵੋਟਿੰਗ ਹੋਈ ਹੈ। ਅਧਿਕਾਰੀ ਮੁਤਾਬਕ ਈਟਾ ’ਚ 73 ਫ਼ੀਸਦੀ, ਮੁਜ਼ੱਫਰਨਗਰ ’ਚ 65 ਫ਼ੀਸਦੀ, ਬੁਲੰਦਸ਼ਹਿਰ ’ਚ 64 ਫ਼ੀਸਦੀ, ਨੋਇਡਾ ’ਚ 60 ਫ਼ੀਸਦੀ ਅਤੇ ਗਾਜ਼ੀਆਬਾਦ ’ਚ 57 ਫ਼ੀਸਦੀ ਵੋਟਾਂ ਪਈਆਂ। ਪਿਛਲੀਆਂ ਚੋਣਾਂ ਦੌਰਾਨ ਇਨ੍ਹਾਂ 73 ਸੀਟਾਂ ’ਚੋਂ ਸਮਾਜਵਾਦੀ ਪਾਰਟੀ ਅਤੇ ਬਸਪਾ ਨੂੰ 24-24, ਭਾਜਪਾ ਨੂੰ 11, ਰਾਸ਼ਟਰੀ ਲੋਕ ਦਲ ਨੂੰ 9 ਅਤੇ ਕਾਂਗਰਸ ਨੂੰ ਪੰਜ ਸੀਟਾਂ ਮਿਲੀਆਂ ਸਨ। ਚੋਣਾਂ ਦਾ ਦੂਜਾ ਗੇੜ 15 ਫਰਵਰੀ ਅਤੇ ਆਖਰੀ ਗੇੜ 8 ਮਾਰਚ ਨੂੰ ਮੁਕੰਮਲ ਹੋਏਗਾ। ਬਾਗਪੱਤ ਤੋਂ ਮਿਲੀਆਂ ਰਿਪੋਰਟਾਂ ’ਚ ਕਿਹਾ ਗਿਆ ਹੈ ਕਿ ਦੋ ਫਿਰਕਿਆਂ ਦੇ ਮੈਂਬਰਾਂ ਵਿਚਕਾਰ ਬਾਗੂ ਕਾਲੋਨੀ ’ਚ ਉਸ ਸਮੇਂ ਝੜਪ ਹੋ ਗਈ ਜਦੋਂ ਇਕ ਧੜੇ ਨੇ ਦੂਜੇ ਨੂੰ ਵੋਟਾਂ ਪਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਪੁਲੀਸ ਮੁਤਾਬਕ ਇਸ ਘਟਨਾ ’ਚ 10 ਵਿਅਕਤੀ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ। ਅਜੀਤ ਸਿੰਘ ਦੀ ਅਗਵਾਈ ਹੇਠਲੇ ਰਾਸ਼ਟਰੀ ਲੋਕ ਦਲ ਦੇ ਵਰਕਰਾਂ ਵੱਲੋਂ ਜਦੋ ਬਡੌਤ ਇਲਾਕੇ ਦੇ ਲੂਯਾਨ ’ਚ ਦਲਿਤ ਵੋਟਰਾਂ ਨੂੰ ਵੋਟ ਪਾਉਣ ਤੋਂ ਰੋਕਿਆ ਗਿਆ ਤਾਂ ਉਥੇ ਟਕਰਾਅ ਹੋ ਗਿਆ। ਪੁਲੀਸ ਨੇ ਤਿੰਨ ਪਾਰਟੀ ਵਰਕਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਮੇਰਠ ’ਚ ਭਾਜਪਾ ਦੇ ਵਿਵਾਦਤ ਆਗੂ ਸੰਗੀਤ ਸੋਮ ਦੇ ਭਰਾ ਗਗਨ ਸੋਮ ਨੂੰ ਪੋਲਿੰਗ ਬੂਥ ਅੰਦਰ ਪਿਸਤੌਲ ਲੈ ਕੇ ਜਾਣ ਦੇ ਦੋਸ਼ ਹੇਠ ਪੁਲੀਸ ਨੇ ਉਸ ਨੂੰ ਹਿਰਾਸਤ ’ਚ ਲੈ ਲਿਆ। ਅਧਿਕਾਰੀਆਂ ਮੁਤਾਬਕ ਲਾਇਸੈਂਸੀ ਹਥਿਆਰ ਪੁਲੀਸ ਕੋਲ ਜਮ੍ਹਾਂ ਕਰਾਉਣੇ ਹੁੰਦੇ ਹਨ ਅਤੇ ਸਿਰਫ਼ ਵਿਸ਼ੇਸ਼ ਮਾਮਲਿਆਂ ’ਚ ਇਹ ਕੋਲ ਰੱਖਣ ਦੀ ਛੋਟ ਦਿੱਤੀ ਜਾਂਦੀ ਹੈ। ਪਹਿਲੇ ਗੇੜ ਦੀ ਵੋਟਿੰਗ ਤੋਂ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਪੁੱਤਰ ਪੰਕਜ ਸਿੰਘ, ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਦੀਪ ਮਾਥੁਰ, ਭਾਜਪਾ ਤਰਜਮਾਨ ਸ੍ਰੀਕਾਂਤ ਸ਼ਰਮਾ, ਭਾਜਪਾ ਸੰਸਦ ਮੈਂਬਰ ਹੁਕੁਮ ਸਿੰਘ ਦੀ ਧੀ ਮ੍ਰਿਗੰਕਾ ਸਿੰਘ, ਭਾਜਪਾ ਵਿਧਾਇਕ ਸੰਗੀਤ ਸੋਮ, ਸੁਰੇਸ਼ ਰਾਣਾ, ਲਕਸ਼ਮੀਕਾਂਤ ਬਾਜਪਾਈ, ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਜਵਾਈ ਰਾਹੁਲ ਸਿੰਘ (ਐਸਪੀ) ਅਤੇ ਕਲਿਆਣ ਸਿੰਘ ਦੇ ਪੋਤੇ ਸੰਦੀਪ ਸਿੰਘ ਦੀ ਕਿਸਮਤ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਬੰਦ ਹੋ ਗਈ। -ਪੀਟੀਆਈ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article