PUNJABMAILUSA.COM

ਯੂਪੀ ਵਿਧਾਨ ਸਭਾ ਇਜਲਾਸ ਸੀਟੀਆਂ ਅਤੇ ਕਾਗਜ ਦੀਆ ਗੇਦਾਂ ਦੀ ਭੇਂਟ ਚੜਿਆ

ਯੂਪੀ ਵਿਧਾਨ ਸਭਾ ਇਜਲਾਸ ਸੀਟੀਆਂ ਅਤੇ ਕਾਗਜ ਦੀਆ ਗੇਦਾਂ ਦੀ ਭੇਂਟ ਚੜਿਆ

ਯੂਪੀ ਵਿਧਾਨ ਸਭਾ ਇਜਲਾਸ ਸੀਟੀਆਂ ਅਤੇ ਕਾਗਜ ਦੀਆ ਗੇਦਾਂ ਦੀ ਭੇਂਟ ਚੜਿਆ
May 15
21:00 2017

Unruly scene in UP Assembly
ਲਖਨਊ, 15 ਮਈ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਚੁਣੇ ਹੋਏ ਨਵੇਂ ਨੁਮਾਇੰਦਿਆਂ ਦਾ ਪਲੇਠਾ ਇਜਲਾਸ ਅੱਜ ਤੋਂ ਸ਼ੁਰੂ ਹੋਇਆ। ਪਹਿਲੇ ਦਿਨ ਦੀ ਸ਼ੁਰੂਆਤ ਹੀ ਹੰਗਾਮੇਦਾਰ ਰਹੀ। ਭਾਸ਼ਨ ਪੜ੍ਹ ਰਹੇ ਰਾਜਪਾਲ ਰਾਮ ਨਾਇਕ ਵੱਲ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਕਾਗਜ਼ ਦੀਆਂ ਗੇਂਦਾਂ ਬਣਾ ਕੇ ਸੁੱਟੀਆਂ ਗਈਆਂ ਜਿਨ੍ਹਾਂ ਨੂੰ ਮਾਰਸ਼ਲਾਂ ਵੱਲੋਂ ਫਾਈਲਾਂ ਨਾਲ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਯੋਗੀ ਆਦਿੱਤਿਆਨਾਥ ਦੀ ਅਗਵਾਈ ’ਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਇਹ ਵਿਧਾਨ ਸਭਾ ਦਾ ਪਹਿਲਾ ਇਜਲਾਸ ਹੈ। ਰਾਜਪਾਲ ਵੱਲੋਂ ਵਿਧਾਨ ਸਭਾ ਦੇ ਦੋਵੇਂ ਸਦਨਾਂ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕਰਨ ਦੀ ਰਸਮ ਹੰਗਾਮੇ ਦੀ ਭੇਟ ਚੜ੍ਹ ਗਈ। ਰਾਜਪਾਲ ਦੇ 35 ਮਿੰਟਾਂ ਦੇ ਭਾਸ਼ਨ ਦੌਰਾਨ ਸਮਾਜਵਾਦੀ ਪਾਰਟੀ ਦੇ ਵਿਧਾਇਕ ਰਾਜੇਸ਼ ਯਾਦਵ ਸੀਟੀਆਂ ਮਾਰਦੇ ਰਹੇ ਤਾਂ ਜੋ ਭਾਸ਼ਨ ਕਿਸੇ ਨੂੰ ਸੁਣਾਈ ਨਾ ਦੇਵੇ। ਇਸ ਦੌਰਾਨ ਵਿਰੋਧੀ ਧਿਰ ਦੇ ਹੋਰ ਵਿਧਾਇਕ ਕਾਗਜ਼ ਦੀਆਂ ਗੇਂਦਾਂ ਬਣਾ ਕੇ ਸੁੱਟਦੇ ਰਹੇ ਜੋ ਮਾਰਸ਼ਲਾਂ ਦੇ ਬਚਾਉਣ ਦੇ ਬਾਵਜੂਦ ਉਨ੍ਹਾਂ ’ਚੋਂ ਕੁੱਝ ਰਾਜਪਾਲ ਨੂੰ ਲੱਗੀਆਂ ਵੀ। ਵਿਰੋਧੀ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਰਾਜਪਾਲ ਦੇ ਆਸਣ ਸਾਹਮਣੇ ਆ ਗਏ ਅਤੇ ਉਨ੍ਹਾਂ ਹੱਥਾਂ ’ਚ ਤਖ਼ਤੀਆਂ ਤੇ ਬੈਨਰ ਫੜੇ ਹੋਏ ਸਨ। ਰਾਜਪਾਲ ਨੇ ਜਦੋਂ ਭਾਸ਼ਨ ਪੜ੍ਹਨਾ ਸ਼ੁਰੂ ਕੀਤਾ ਤਾਂ ਸਮਾਜਵਾਦੀ ਪਾਰਟੀ, ਕਾਂਗਰਸ ਅਤੇ ਬਸਪਾ ਨੇ ਸੂਬੇ ’ਚ ਅਮਨ ਕਾਨੂੰਨ ਦੇ ਮੁੱਦੇ ’ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਬਸਪਾ ਦੀ ਇੱਕ ਤਖ਼ਤੀ ’ਤੇ ਲਿਖਿਆ ਸੀ,‘‘ਪੁਲੀਸ ਪਿਟ ਰਹੀ ਥਾਨੋਂ ਮੇ, ਯੋਗੀ ਤੇਰੇ ਜ਼ਮਾਨੇ ਮੇਂ। ਗਊ ਰਕਸ਼ਾ ਕੇ ਨਾਮ ਪਰ ਗੁੰਡਾਗਰਦੀ ਬੰਦ ਕਰੋ।’’ ਉਧਰ ਜਦੋਂ ਰਾਜਪਾਲ ਸਰਕਾਰ ਦੇ ਸੋਹਲੇ ਗਾਉਂਦੇ ਤਾਂ ਭਾਜਪਾ ਮੈਂਬਰ ਮੇਜ਼ ਖੜਕਾਉਣ ਲੱਗ ਪੈਂਦੇ ਜਿਸ ਨਾਲ ਸਦਨ ’ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸਦਨ ’ਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਹਾਜ਼ਰ ਸਨ। ਰਾਜਪਾਲ ਨੇ ਯੋਗੀ ਦੀ ਸਰਕਾਰ ਵੱਲੋਂ ਯੂਪੀ ਨੂੰ ਮੋਹਰੀ ਸੂਬਾ ਬਣਾਉਣ ਦੇ ਅਹਿਦ ਦੀ ਸ਼ਲਾਘਾ ਕੀਤੀ। ਸ੍ਰੀ ਨਾਇਕ ਨੇ ਕਿਹਾ ਕਿ ਉੱਤਰ ਪ੍ਰਦੇਸ਼ ਕਦੇ ਪ੍ਰਮੁੱਖ ਸੂਬਾ ਸੀ ਪਰ ਪਿਛਲੇ ਕਈ ਸਾਲਾਂ ਤੋਂ ਇਹ ਹੋਰਨਾਂ ਨਾਲੋਂ ਪੱਛੜ ਗਿਆ ਹੈ। ਰਾਜਪਾਲ ਦੇ ਭਾਸ਼ਨ ਦਾ ਪਹਿਲੀ ਵਾਰ ਟੀਵੀ ’ਤੇ ਪ੍ਰਸਾਰਣ ਕੀਤਾ ਗਿਆ। ਰਾਜਪਾਲ ਨੇ ਹੰਗਾਮਾ ਵਧਦਿਆਂ ਦੇਖ ਇੱਕ ਵਾਰ ਕਿਹਾ ਕਿ ਸਾਰਾ ਉੱਤਰ ਪ੍ਰਦੇਸ਼ ਵਿਧਾਇਕਾਂ ਨੂੰ ਦੇਖ ਰਿਹਾ ਹੈ ਅਤੇ ਸਦਨ ਦੀ ਮਰਿਆਦਾ ਬਣਾ ਕੇ ਰੱਖਣੀ ਚਾਹੀਦੀ ਹੈ। ਸਮਾਜਵਾਦੀ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਅਤੇ ਚਾਚੇ ਸ਼ਿਵਪਾਲ ਯਾਦਵ ਨੇ ਸਦਨ ਅੰਦਰ ਸਿੱਧਾ ਸੰਪਰਕ ਕਰਨ ਤੋਂ ਬਚਾਅ ਕੀਤਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article