PUNJABMAILUSA.COM

ਯੂਬਾ ਸਿਟੀ ਦਾ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਹੋਇਆ ਸੰਪੰਨ

 Breaking News

ਯੂਬਾ ਸਿਟੀ ਦਾ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਹੋਇਆ ਸੰਪੰਨ

ਯੂਬਾ ਸਿਟੀ ਦਾ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਹੋਇਆ ਸੰਪੰਨ
November 07
10:20 2018

ਸੰਗਤਾਂ ਦਾ ਹੋਇਆ ਰਿਕਾਰਡਤੋੜ ਇਕੱਠ
ਯੂਬਾ ਸਿਟੀ, 7 ਨਵੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਮਹਾਨ ਸਮਾਗਮ ਅਤੇ ਨਗਰ ਕੀਰਤਨ ਗੁਰਦੁਆਰਾ ਸਾਹਿਬ, ਟਰਬਿਆਨਾ ਰੋਡ ਵੱਲੋਂ ਇਥੇ ਆਯੋਜਿਤ ਕੀਤਾ ਗਿਆ। ਮਹੀਨੇ ਤੋਂ ਵੱਧ ਸਮਾਂ ਚੱਲੇ ਇਨ੍ਹਾਂ ਸਮਾਗਮਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਅਖੀਰਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਬੀਤੇ ਐਤਵਾਰ ਪਾਏ ਗਏ।
ਇਸ ਮੌਕੇ 3 ਦਿਨਾਂ ਦੌਰਾਨ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਕਰਨੈਲ ਸਿੰਘ ਰਣੀਕੇ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਚਰਨ ਸਿੰਘ ਖਾਲਸਾ, ਬੀਬੀ ਬਲਜੀਤ ਕੌਰ ਕੈਨੇਡਾ ਵਾਲੇ, ਭਾਈ ਨਿਰੰਜਣ ਸਿੰਘ ਜਵੱਦੀ ਕਲਾਂ, ਭਾਈ ਮਨੋਹਰ ਸਿੰਘ ਦਿੱਲੀ ਵਾਲੇ, ਭਾਈ ਹਰਮਨਦੀਪ ਸਿੰਘ ਖਾਲਸਾ, ਭਾਈ ਸਾਹਿਬ ਸਿੰਘ ਜੀ, ਭਾਈ ਇਕਬਾਲ ਸਿੰਘ ਜੀ ਕਥਾਵਾਚਕ, ਢਾਡੀ ਜੱਥਾ ਭਾਈ ਅਮਰਜੀਤ ਸਿੰਘ ਜੌਹਲ ਬਿੱਧੀਪੁਰ, ਭਾਈ ਲਖਵਿੰਦਰ ਸਿੰਘ ਸੋਹਲ, ਡਾ. ਸੁਖਪ੍ਰੀਤ ਸਿੰਘ ਉਦੋਕੇ ਅਤੇ ਹੋਰ ਵੀ ਬਹੁਤ ਸਾਰੇ ਪੰਥ ਦੇ ਮਹਾਨ ਰਾਗੀ, ਢਾਡੀ ਪ੍ਰਚਾਰਕਾਂ ਨੇ ਇਸ ਸਮਾਗਮ ਵਿਚ ਆਪਣੀਆਂ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਦੌਰਾਨ ਛੋਟੇ ਬੱਚਿਆਂ ਵੱਲੋਂ ਕੀਰਤਨ ਦੀਵਾਨ ਵਿਚ ਹਿੱਸਾ ਲਿਆ ਗਿਆ। 3 ਨਵੰਬਰ ਨੂੰ ਦਸ਼ਮੇਸ਼ ਹਾਲ ਵਿਚ ਅੰਮ੍ਰਿਤ ਸੰਚਾਰ ਹੋਇਆ, ਜਿੱਥੇ ਬਹੁਤ ਸਾਰੇ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲੇ ਦੀ ਸੇਵਾ ਸਮੂਹ ਸੰਗਤ ਵੱਲੋਂ ਕੀਤੀ ਗਈ। ਇਸ ਦੌਰਾਨ ਵੱਖਰੇ ਹਾਲੇ ਵਿਚ ਸਿੱਖੀ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਹੁਤ ਸਾਰੇ ਵਿਦਵਾਨਾਂ ਨੇ ਹਿੱਸਾ ਲਿਆ। ਨਗਰ ਕੀਰਤਨ ਤੋਂ ਦੋ ਦਿਨ ਪਹਿਲਾਂ ਆਤਿਸ਼ਬਾਜ਼ੀ ਕੀਤੀ ਗਈ।
ਐਤਵਾਰ ਵਾਲੇ ਦਿਨ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਡੇਢ ਲੱਖ ਦੇ ਕਰੀਬ ਇਕੱਤਰ ਹੋਈਆਂ ਸੰਗਤਾਂ ਨਾਲ ਰਵਾਨਾ ਹੋਇਆ। ਇਸ ਵਿਚ ਵੱਖ-ਵੱਖ ਜਥੇਬੰਦੀਆਂ ਅਤੇ ਫਲੋਟ ਸ਼ਾਮਲ ਹੋਏ ਸਨ। ਰਸਤੇ ਵਿਚ ਥਾਂ-ਥਾਂ ‘ਤੇ ਸੰਸਥਾਵਾਂ ਵੱਲੋਂ ਛਬੀਲਾਂ ਅਤੇ ਲੰਗਰ ਲਾਏ ਗਏ। ਇਸ ਵਾਰ ਸੁਰੱਖਿਆ ਦਸਤਿਆਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਕਰਕੇ ਨਗਰ ਕੀਰਤਨ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਘਟੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਗੁਰਨਾਮ ਸਿੰਘ ਪੰਮਾ, ਬਲਬੀਰ ਸਿੰਘ ਸੋਹਲ, ਹਰਮਨਦੀਪ ਸਿੰਘ ਸੰਧੂ, ਗੁਰਮੇਜ ਸਿੰਘ ਗਿੱਲ, ਸੁਖਵਿੰਦਰ ਸਿੰਘ, ਹਰਭਜਨ ਸਿੰਘ ਢੇਰੀ, ਪਰਮਿੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article