PUNJABMAILUSA.COM

ਯੂਬਾ ਸਿਟੀ ਦੇ ਨਗਰ ਕੀਰਤਨ ਵਿਚ ਗੂੰਜੀਆਂ ਪੰਥਕ ਸੁਰਾਂ

ਯੂਬਾ ਸਿਟੀ ਦੇ ਨਗਰ ਕੀਰਤਨ ਵਿਚ ਗੂੰਜੀਆਂ ਪੰਥਕ ਸੁਰਾਂ

ਯੂਬਾ ਸਿਟੀ ਦੇ ਨਗਰ ਕੀਰਤਨ ਵਿਚ ਗੂੰਜੀਆਂ ਪੰਥਕ ਸੁਰਾਂ
November 04
13:15 2015

ਖਾਲਿਸਤਾਨੀ ਪੱਖੀ ਜਥੇਬੰਦੀਆਂ ਰਹੀਆਂ ਭਾਰੂ
Yuba City Nagar Kirtanਯੂਬਾ ਸਿਟੀ, 4 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਟਾਇਰਾ ਬੁਆਇਨਾ ਰੋਡ, ਯੂਬਾ ਸਿਟੀ ਵੱਲੋਂ ਜੁਗੋ-ਜੁੱਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ 36ਵਾਂ ਮਹਾਨ ਨਗਰ ਕੀਰਤਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰੀ ਬਾਰਿਸ਼ ਦੇ ਬਾਵਜੂਦ ਵੀ ਸੰਗਤਾਂ ਦੂਰੋਂ-ਨੇੜਿਓਂ ਆਣ ਕੇ ਉਥੇ ਪਹੁੰਚੀਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਲਗਭਗ ਇਕ ਮਹੀਨਾ ਚੱਲੇ ਇਨ੍ਹਾਂ ਸਮਾਗਮਾਂ ਵਿਚ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਹੋਏ। ਇਸ ਦੌਰਾਨ ਪੰਥਕ ਰਾਗੀ, ਢਾਡੀ, ਕੀਰਤਨੀ ਤੇ ਕਵੀਸ਼ਰੀ ਜੱਥੇ ਅਤੇ ਕਥਾਵਾਚਕਾਂ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਜੱਸ ਰਾਹੀਂ ਨਿਹਾਲ ਕੀਤਾ। ਨਗਰ ਕੀਰਤਨ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਸੰਪੰਨ ਹੋਇਆ, ਜਿਸ ਦੇ ਲਈ ਪ੍ਰਬੰਧਕਾਂ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ। ਕੋਈ ਅਣਸੁਖਾਂਵੀਂ ਘਟਨਾ ਦੇਖਣ ਨੂੰ ਨਹੀਂ ਮਿਲੀ। ਗਰਮ ਖਿਆਲੀ ਜਥੇਬੰਦੀਆਂ ਇਸ ਨਗਰ ਕੀਰਤਨ ਵਿਚ ਪੂਰੀ ਤਰ੍ਹਾਂ ਭਾਰੂ ਰਹੀਆਂ, ਜਿਸ ਕਰਕੇ ਉਨ੍ਹਾਂ ਆਪਣਾ ਪੂਰਾ ਦਬਦਬਾ ਸਮੁੱਚੇ ਨਗਰ ਕੀਰਤਨ ਦੌਰਾਨ ਬਣਾਈ ਰੱਖਿਆ। ਪੰਥਕ ਸਟੇਜ ਤੋਂ ਖਾਲਿਸਤਾਨੀ ਪੱਖੀ ਆਗੂਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਆਉਣ ਵਾਲੇ ਸਮੇਂ ਲਈ ਰਣਨੀਤੀ ਬਣਾਉਣ ਲਈ ਵਿਚਾਰਾਂ ਹੋਈਆਂ। ਬਹੁਤੇ ਆਗੂਆਂ ਨੇ ਸਿੱਖ ਕੌਮ ਦੇ ਭਵਿੱਖ ਲਈ ਖਾਲਿਸਤਾਨ ਨੂੰ ਹੀ ਬਿਹਤਰ ਨਿਸ਼ਾਨਾ ਦੱਸਿਆ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਨਿਸ਼ਾਨ ਸਾਹਿਬ ਨੂੰ ਪੌਸ਼ਾਕੇ ਪਹਿਨਾਉਣ ਮੌਕੇ ਇਕ ਅਲੌਕਿਕ ਨਜ਼ਾਰਾ ਦਿਖਾਈ ਦਿੱਤਾ। ਸੰਗਤਾਂ ਨੇ 100 ਫੁੱਟ ਤੋਂ ਵੀ ਉੱਚੇ ਨਿਸ਼ਾਨ ਸਾਹਿਬ ਦੀ ਸੇਵਾ ਬੜੇ ਸੁਚੱਜੇ ਢੰਗ ਨਾਲ ਕੀਤੀ।
ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕੀਤਾ ਗਿਆ, ਜਿਸ ਦੌਰਾਨ ਬਹੁਤ ਸਾਰੇ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਇਸ ਵਾਰ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਨਹੀਂ ਕੀਤਾ ਗਿਆ ਤੇ ਸਿਰਫ ਰੈਣ ਸੁਬਾਈ ਕੀਰਤਨ ਹੀ ਕੀਤਾ ਗਿਆ। ਬੱਚਿਆਂ ਵੱਲੋਂ ਕੀਤੇ ਗਏ ਕੀਰਤਨ ਸ਼ਲਾਘਾਯੋਗ ਸਨ। ਇਸ ਨਾਲ ਬੱਚੇ ਜਿਥੇ ਗੁਰਬਾਣੀ ਨਾਲ ਜੜਦੇ ਹਨ, ਉਥੇ ਆਉਣ ਵਾਲੀ ਪੀੜ੍ਹੀ ਨੂੰ ਵੀ ਉਤਸ਼ਾਹ ਮਿਲਦਾ ਹੈ।
ਪੰਥ ਦੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਕੇਹਰ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਅਤੇ ਢਾਡੀ ਦੀਵਾਨ ਵੀ ਸਜਾਏ ਗਏ। ਦਸ਼ਮੇਸ਼ ਹਾਲ ਵਿਚ ਐਜੂਕੇਸ਼ਨਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਥੇ ਵਿਦਵਾਨਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ।
ਰਾਗੀ ਜੱਥਿਆਂ ਵਿਚ ਭਾਈ ਤਾਰਾ ਸਿੰਘ ਜੀ (ਯੂਬਾ ਸਿਟੀ), ਭਾਈ ਦਵਿੰਦਰ ਸਿੰਘ ਜੀ ਸੋਢੀ ਲੁਧਿਆਣੇ ਵਾਲੇ, ਭਾਈ ਹਰਜੀਤ ਪਾਲ ਜੀ (ਸ੍ਰੀ ਦਰਬਾਰ ਸਾਹਿਬ), ਭਾਈ ਤਜਿੰਦਰ ਸਿੰਘ ਜੀ, ਭਾਈ ਡਿੰਪਲ ਸਿੰਘ ਜੀ ਟੋਹਾਣੇ ਵਾਲਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਭਾਈ ਸਾਹਿਬ ਸਿੰਘ ਜੀ (ਯੂਬਾ ਸਿਟੀ) ਨੇ ਕਥਾ ਪ੍ਰਵਾਹ ਚਲਾਇਆ। ਗਿਆਨੀ ਪ੍ਰਿਤਪਾਲ ਸਿੰਘ ਜੀ ਨੇ ਢਾਡੀ ਵਾਰਾਂ ਗਾਈਆਂ। ਇਸ ਤੋਂ ਇਲਾਵਾ ਸਿੱਖ ਪੰਥ ਦੇ ਹੋਰ ਵੀ ਉੱਚ ਕੋਟੀ ਦੇ ਰਾਗੀ, ਕਥਾਵਾਚਕ ਅਤੇ ਪ੍ਰਚਾਰਕਾਂ ਨੇ ਵੀ ਆਪੋ-ਆਪਣੀ ਹਾਜ਼ਰੀ ਭਰੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਨਗਰ ਕੀਰਤਨ ਵਾਲੇ ਦਿਨ ਸਵੇਰੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਬਹੁਤ ਹੀ ਆਲੀਸ਼ਾਨ ਫਲੋਟ ਵਿਚ ਸੁਸ਼ੋਭਿਤ ਕੀਤੀ ਗਈ। ਹੈੱਡ ਗ੍ਰੰਥੀ ਭਾਈ ਤਾਰਾ ਸਿੰਘ ਜੀ ਨੇ ਅਰਦਾਸ ਕੀਤੀ ਅਤੇ ਸ਼ੁਰੂ ਹੋਇਆ ਵਿਸ਼ਾਲ ਨਗਰ ਕੀਰਤਨ।
ਇਸ ਮੌਕੇ ਸਮੁੱਚੇ ਅਮਰੀਕਾ ਹੀ ਨਹੀਂ, ਸਗੋਂ ਕੈਨੇਡਾ ਅਤੇ ਇੰਗਲੈਂਡ ਤੋਂ ਵੀ ਸੰਗਤਾਂ ਨੇ ਹਾਜ਼ਰੀ ਲਗਵਾਈ। ਨਗਰ ਕੀਰਤਨ ਦੀ ਸ਼ੁਰੂਆਤ ਰਵਾਇਤ ਅਨੁਸਾਰ ਅਮਰੀਕਾ ਅਤੇ ਕੈਲੀਫੋਰਨੀਆ ਦੇ ਝੰਡੇ ਨੂੰ ਸਨਮਾਨ ਦਿੰਦੇ ਹੋਏ ਅੱਗੇ ਸਥਾਨ ਦਿੱਤਾ ਗਿਆ। ਇਸ ਉਪਰੰਤ ਪੰਜ ਕੇਸਰੀ ਨਿਸ਼ਾਨ ਸਾਹਿਬ ਲੈ ਕੇ ਚਲਦੇ ਹੋਏ ਸਿੰਘ ਅਤੇ ਉਪਰੰਤ ਪੰਜ ਪਿਆਰੇ ਅਗਵਾਈ ਕਰ ਰਹੇ ਸਨ। ਇਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਹੁਤ ਹੀ ਖੂਬਸੂਰਤ ਪਾਲਕੀ ‘ਚ ਬਿਰਾਜਮਾਨ ਸਨ। 50 ਤੋਂ ਵੱਧ ਗੁਰਸਿੱਖੀ ਅਤੇ ਪੰਜਾਬੀ ਸੱਭਿਆਚਾਰ ਦੀਆਂ ਝਾਕੀਆਂ ਪੇਸ਼ ਕਰਦੇ ਫਲੋਟ ਵੀ ਨਗਰ ਕੀਰਤਨ ‘ਚ ਸ਼ਾਮਲ ਸਨ। ਬਰਸਾਤੀ ਮੌਸਮ ਹੋਣ ਦੇ ਬਾਵਜੂਦ ਵੀ ਲੱਖਾਂ ਦੀ ਗਿਣਤੀ ‘ਚ ਕੇਸਰੀ, ਪੀਲੀਆਂ, ਨੀਲੀਆਂ ਅਤੇ ਹੋਰ ਰੰਗ ਬਰੰਗੀਆਂ ਚੁੰਨੀਆਂ ਅਤੇ ਦਸਤਾਰਾਂ ਨਾਲ ਸਜਿਆ ਇਹ ਨਗਰ ਕੀਰਤਨ ਨਵੇਂ ਪੰਜਾਬ ਦੀ ਤਸਵੀਰ ਪੇਸ਼ ਕਰ ਰਿਹਾ ਸੀ। ਥਾਂ-ਥਾਂ ਲੱਗੇ ਲੰਗਰਾਂ ‘ਚ ਸੰਗਤ ਲਈ ਵੰਨ-ਸਵੰਨੇ ਭੋਜਨ ਸਨ। ਯੂਬਾ ਸਿਟੀ ਸ਼ਹਿਰ ਦੇ ਮਿੱਥੇ ਪੈਂਡੇ ਦੀ ਪਰਿਕਰਮਾ ਕਰਦਾ ਹੋਇਆ ਨਗਰ ਕੀਰਤਨ ਯਾਦਗਾਰੀ ਹੋ ਨਿਬੜਿਆ।
ਗੁਰਦੁਆਰਾ ਸਾਹਿਬ ਕਮੇਟੀ ਦੇ ਹੈੱਡ ਗ੍ਰੰਥੀ ਭਾਈ ਤਾਰਾ ਸਿੰਘ ਜੀ, ਪ੍ਰਧਾਨ ਪ੍ਰੀਤਮ ਸਿੰਘ, ਸੀਨੀਅਰ ਵਾਈਸ ਪ੍ਰਧਾਨ ਸ. ਸੁਰਜੀਨ ਸਿੰਘ ਨੱਖਵਾਲ, ਵਾਈਸ ਪ੍ਰਧਾਨ ਸ. ਪਾਲ ਸਿੰਘ ਤੱਖਰ, ਸਕੱਤਰ, ਸ. ਕੁਲਵੰਤ ਸਿੰਘ ਜੌਹਲ, ਸੀਨੀਅਰ ਵਾਈਸ ਸਕੱਤਰ ਸ. ਜਗੀਰ ਸਿੰਘ ਜੌਹਲ (ਮਾਸਟਰ), ਸਹਾਇਕ ਸਕੱਤਰ ਸ. ਹਰਜਿੰਦਰ ਸਿੰਘ ਬੈਂਸ, ਖਜ਼ਾਨਚੀ ਸ. ਪਰਮਿੰਦਰ ਸਿੰਘ ਕੂਨਰ, ਸੀਨੀਅਰ ਸਹਾਇਕ ਖਜ਼ਾਨਚੀ ਸ. ਸੁਰਜੀਤ ਸਿੰਘ ਗਿੱਲ, ਸਹਾਇਕ ਖਜ਼ਾਨਚੀ ਸ. ਤਖਤ ਪਾਲ ਸਿੰਘ ਜੌਹਲ ਅਤੇ ਤੇਜਿੰਦਰ ਸਿੰਘ ਦੋਸਾਂਝ ਤੋਂ ਇਲਾਵਾ ਸਮੁੱਚੇ ਪ੍ਰਬੰਧਕ ਕਮੇਟੀ ਮੈਂਬਰ ਅਤੇ ਡਾਇਰੈਕਟਰ ਨੇ ਦਿਨ-ਰਾਤ ਮਿਹਨਤ ਕਰਕੇ ਇਸ ਨਗਰ ਕੀਰਤਨ ਨੂੰ ਸੁਚੱਜੇ ਢੰਗ ਨਾਲ ਸੰਪੂਰਨ ਕਰਵਾਇਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article