PUNJABMAILUSA.COM

ਯੂਬਾ ਸਿਟੀ ਨਗਰ ਕੀਰਤਨ ਦੌਰਾਨ ਵਿਅਕਤੀ ‘ਤੇ ਹਮਲਾ ਕਰਨ ਦੇ ਦੋਸ਼ ਹੇਠ 4 ਪੰਜਾਬੀ ਆਏ ਅੜਿੱਕੇ

 Breaking News

ਯੂਬਾ ਸਿਟੀ ਨਗਰ ਕੀਰਤਨ ਦੌਰਾਨ ਵਿਅਕਤੀ ‘ਤੇ ਹਮਲਾ ਕਰਨ ਦੇ ਦੋਸ਼ ਹੇਠ 4 ਪੰਜਾਬੀ ਆਏ ਅੜਿੱਕੇ

ਯੂਬਾ ਸਿਟੀ ਨਗਰ ਕੀਰਤਨ ਦੌਰਾਨ ਵਿਅਕਤੀ ‘ਤੇ ਹਮਲਾ ਕਰਨ ਦੇ ਦੋਸ਼ ਹੇਠ 4 ਪੰਜਾਬੀ ਆਏ ਅੜਿੱਕੇ
July 10
10:11 2019

ਯੂਬਾ ਸਿਟੀ, 10 ਜੁਲਾਈ (ਪੰਜਾਬ ਮੇਲ)- ਯੂਬਾ ਸਿਟੀ ਵਿਖੇ ਬੀਤੇ ਵਰ੍ਹੇ ਨਵੰਬਰ ‘ਚ ਸਜਾਏ ਗਏ ਨਗਰ ਕੀਰਤਨ ਦੌਰਾਨ ਇਕ ਵਿਅਕਤੀ ‘ਤੇ ਕ੍ਰਿਪਾਨਾਂ ਨਾਲ ਹਮਲਾ ਕਰਨ ਦੇ ਮਾਮਲੇ ‘ਚ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਹੋਰਨਾਂ ਦੀ ਭਾਲ ਕੀਤੀ ਜਾ ਰਹੀ ਹੈ। ਫ਼ੌਕਸ ਨਿਊਜ਼ ਦੀ ਰਿਪੋਰਟ ਮੁਤਾਬਕ 36 ਸਾਲ ਦੇ ਮਨਪ੍ਰੀਤ ਸਿੰਘ ਅਤੇ 39 ਸਾਲ ਦੇ ਪਰਮਵੀਰ ਸਿੰਘ ਗੋਸਲ ਨੇ ਖ਼ੁਦ ਨੂੰ ਪੁਲਿਸ ਹਵਾਲੇ ਕਰ ਦਿੱਤਾ, ਜਿਨ੍ਹ‘ਾਂ ਨੂੰ ਸਟਰ ਕਾਊਂਟੀ ਦੀ ਸੁਪੀਰੀਅਰ ਅਦਾਲਤ ‘ਚ ਪੇਸ਼ ਕਰਦਿਆਂ ਇਰਾਦਾ ਕਤਲ, ਹੱਥੋਪਾਈ ਕਰਨ ਅਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਦੋਸ਼ ਆਇਦ ਕੀਤੇ ਗਏ। ਦੂਜੇ ਪਾਸੇ 29 ਸਾਲ ਦੇ ਹਿਰਦੇਪਾਲ ਸਿੰਘ ਜਿਸ ਨੂੰ ਇਸ ਸਾਲ ਦੇ ਸ਼ੁਰੂ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਵਿਰੁੱਧ ਖ਼ਤਰਨਾਕ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ ਆਇਦ ਕੀਤੇ ਗਏ। ਯੂਬਾ ਸਿਟੀ ਪੁਲਿਸ ਨੇ ਮਾਮਲੇ ਦੀ ਪੜਤਾਲ ਦੌਰਾਨ 9 ਜਣਿਆਂ ਦੀ ਸ਼ਮੂਲੀਅਤ ਦਾ ਜ਼ਿਕਰ ਕੀਤਾ ਸੀ। ਪੁਲਿਸ ਮੁਤਾਬਕ ਨਗਰ ਕੀਰਤਨ ਦੌਰਾਨ ਨਿਸ਼ਾਨਾ ਬਣਾਇਆ ਗਿਆ ਵਿਅਕਤੀ ਇਕ ਮਾਮਲੇ ਦਾ ਗਵਾਹ ਸੀ ਅਤੇ ਹਮਲਾਵਰ ਚਾਹੁੰਦੇ ਸਨ ਕਿ ਉਹ ਗਵਾਹੀ ਤੋਂ ਮੁਕਰ ਜਾਵੇ। ਪੁਲਿਸ ਨੇ ਦੱਸਿਆ ਕਿ ਪਰਮਵੀਰ ਸਿੰਘ ਗੋਸਲ, ਪ੍ਰਿਤਪਾਲ ਸਿੰਘ ਗਿੱਲ, ਜਸਕਰਨ ਸਿੰਘ ਅਤੇ ਨਰਿੰਦਰ ਸਿੰਘ ਵਿਰੁੱਧ ਗਵਾਹ ਨੂੰ ਧਮਕਾਉਣ ਅਤੇ ਲੁੱਟ ਦੇ ਦੋਸ਼ ਵੀ ਆਇਦ ਕੀਤੇ ਗਏ ਹਨ। ਇਨ‘੍ਹਾਂ ਤੋਂ ਇਲਾਵਾ ਪੁਲਿਸ ਵੱਲੋਂ 32 ਸਾਲ ਦੇ ਕਰਨਜੀਤ ਸਿੰਘ, ਸੁਰਿੰਦਰ ਸਿੰਘ ਕੈਲੇ ਅਤੇ 50 ਸਾਲਾ ਮਲਕੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਨਾਲ ਸਬੰਧਤ ਸ਼ੱਕੀਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਯੂਬਾ ਸਿਟੀ ਪੁਲਿਸ ਨਾਲ 530-822-2028 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article