ਯੂ.ਏ.ਈ. ਨੇ ਭਾਰਤੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤੱਕ ਵਧਾਈ

121
Share

ਦੁਬਈ, 24 ਜੁਲਾਈ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਸਰਕਾਰ ਨੇ ਭਾਰਤ, ਬੰਗਲਾਦੇਸ਼, ਪਾਕਿਸਤਾਨ ਅਤੇ ਸ਼੍ਰੀਲੰਕਾ ਤੋਂ ਦੁਬਈ ਲਈ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤੱਕ ਵਧਾ ਦਿੱਤੀ ਹੈ।
ਯੂ.ਏ.ਈ. ਏਅਰਲਾਈਨ ਨੇ ਸ਼ੁੱਕਰਵਾਰ ਨੂੰ ਜਾਰੀ ਐਡਵਾਇਜ਼ਰੀ ’ਚ ਕਿਹਾ ਕਿ ਪਿਛਲੇ 14 ਦਿਨਾਂ ’ਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਯੂ.ਏ.ਈ. ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਯੂ.ਏ.ਈ. ਦੇ ਨਾਗਰਿਕਾਂ, ਗੋਲਡਨ ਵੀਜ਼ਾ ਧਾਰਕਾਂ ਅਤੇ ਰਾਜਨੀਤਿਕ ਮਿਸ਼ਨ ਦੇ ਮੈਂਬਰਾਂ ਨੂੰ ਇਸ ਕੋਵਿਡ ਪ੍ਰੋਟੋਕਾਲ ਤੋਂ ਛੋਟ ਦਿੱਤੀ ਗਈ ਹੈ।

Share