PUNJABMAILUSA.COM

ਯੂ. ਐੱਸ. ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਬਿਨਾਂ ਵੀਜ਼ਾ ਅਮਰੀਕਾ ਰਹਿੰਦੇ 689 ਪ੍ਰਵਾਸੀ ਹਿਰਾਸਤ ‘ਚ

 Breaking News

ਯੂ. ਐੱਸ. ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਬਿਨਾਂ ਵੀਜ਼ਾ ਅਮਰੀਕਾ ਰਹਿੰਦੇ 689 ਪ੍ਰਵਾਸੀ ਹਿਰਾਸਤ ‘ਚ

ਯੂ. ਐੱਸ. ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਬਿਨਾਂ ਵੀਜ਼ਾ ਅਮਰੀਕਾ ਰਹਿੰਦੇ 689 ਪ੍ਰਵਾਸੀ ਹਿਰਾਸਤ ‘ਚ
August 09
14:39 2019

ਵਾਸ਼ਿੰਗਟਨ, 9 ਅਗਸਤ (ਪੰਜਾਬ ਮੇਲ)-ਬਿਨਾਂ ਕਾਨੂੰਨੀ ਕਾਗਜ਼ਾਂ ਜਾਂ ਬਿਨਾਂ ਵੀਜ਼ਾ ਦੇ ਅਮਰੀਕਾ ‘ਚ ਰਹਿੰਦੇ ਲੋਕਾਂ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਯੂ. ਐੱਸ. ਇਮੀਗ੍ਰੇਸ਼ਨ ਅਥਾਰਿਟੀ ਨੇ ਇਸ ਤਰ੍ਹਾਂ ਦੇ ਲਗਭਗ 680 ਪ੍ਰਵਾਸੀ ਹਿਰਾਸਤ ‘ਚ ਲਏ ਹਨ, ਜਿਨ੍ਹਾਂ ਕੋਲ ਉੱਥੇ ਰਹਿਣ ਦੇ ਪੱਕੇ ਤੇ ਅਧਿਕਾਰਤ ਕਾਗਜ਼ ਨਹੀਂ ਸਨ। ਮਿਸੀਸਿਪੀ ਦੇ ਦੱਖਣੀ ਜ਼ਿਲ੍ਹੇ ਲਈ ਅਮਰੀਕੀ ਅਟਾਰਨੀ ਮਾਈਕ ਹੌਰਸਟ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਗ੍ਰਿਫਤਾਰੀ ਬੁੱਧਵਾਰ ਨੂੰ ਮਿਸੀਸਿਪੀ ਦੇ 6 ਵੱਖ-ਵੱਖ ਸ਼ਹਿਰਾਂ ‘ਚ ਸੱਤ ਥਾਵਾਂ ਤੋਂ ਹੋਈ ਹੈ। ਯੂ. ਐੱਸ. ‘ਚ ਇਹ ਹੁਣ ਤਕ ਕਿਸੇ ਸੂਬੇ ‘ਚ ਸਭ ਤੋਂ ਵੱਡੀ ਛਾਪੇਮਾਰੀ ਹੈ।
ਰਾਸ਼ਟਰਪਤੀ ਡੋਨਲਡ ਟਰੰਪ ਦੇ ਸੱਤਾ ਸੰਭਾਲਣ ਤੋਂ ਬਾਅਦ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਚੋਰੀ ਛੁਪੇ ਰਹਿ ਰਹੇ ਲੋਕਾਂ ‘ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਇਮੀਗ੍ਰੇਸ਼ਨ ਇਨਫੋਰਸਮੈਂਟ ਨੇ ਮਿਸੀਸਿਪੀ ਦੇ ਫੂਡ ਪ੍ਰੋਸੈਸਿੰਗ ਪਲਾਂਟਾਂ ‘ਤੇ ਛਾਪੇ ਮਾਰੇ ਅਤੇ 680 ਲੋਕ ਹਿਰਾਸਤ ‘ਚ ਲਏ, ਜਿਨਾਂ ‘ਚ ਵੱਡੀ ਗਿਣਤੀ ‘ਚ ਲਾਤੀਨੀ ਹਨ। ਇਸ ਨੂੰ ਅਮਰੀਕਾ ਦੇ ਇਤਿਹਾਸ ‘ਚ ਇਕ ਦਿਨ ‘ਚ ਸਭ ਤੋਂ ਵੱਡੀ ਕਾਰਵਾਈ ਕਿਹਾ ਜਾ ਰਿਹਾ ਹੈ। ਫੂਡ-ਪ੍ਰੋਸੈਸਿੰਗ ਪਲਾਂਟਾਂ ਅਤੇ ਬਾਗਬਾਨੀ ਕੇਂਦਰਾਂ ‘ਤੇ ਪਿਛਲੇ ਸਾਲਾਂ ਦੌਰਾਨ ਵੀ ਕਈ ਵੱਡੇ ਪੱਧਰ ‘ਤੇ ਛਾਪੇ ਮਾਰੇ ਗਏ ਸਨ। ਮਿਸੀਸਿਪੀ ਦੇ ਦੱਖਣੀ ਜ਼ਿਲ੍ਹਾ ਦੇ ਯੂ. ਐੱਸ. ਅਟਾਰਨੀ ਮਾਈਕ ਹੌਰਸਟ ਨੇ ਕਿਹਾ ਕਿ ਬੇਸ਼ੱਕ ਸਾਡਾ ਦੇਸ਼ ਪ੍ਰਵਾਸੀਆਂ ਦਾ ਇਕ ਰਾਸ਼ਟਰ ਹੈ ਪਰ ਲੋਕਾਂ ਨੂੰ ਇਥੇ ਕਾਨੂੰਨੀ ਤੌਰ ‘ਤੇ ਆਉਣਾ ਚਾਹੀਦਾ ਹੈ ਜਾਂ ਉਨ੍ਹਾਂ ਨੂੰ ਇਥੇ ਨਹੀਂ ਆਉਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਟਰੰਪ ਸ਼ੁਰੂ ਤੋਂ ਹੀ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਖਿਲਾਫ ਰਹੇ ਹਨ। ਉਨ੍ਹਾਂ ਨੇ ਰਾਸ਼ਟਰਪਤੀ ਚੋਣ ਮੁਹਿੰਮ ਦੌਰਾਨ ਵੀ ਇਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਭਾਸ਼ਣਾਂ ‘ਚ ਮੈਕਸੀਕੋ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਆਉਣ ਵਾਲੇ ਲੋਕਾਂ ਨੂੰ ਨਿਸ਼ਾਨੇ ‘ਤੇ ਲਿਆ ਸੀ। ਟਰੰਪ ਦਾ ਮੰਨਣਾ ਹੈ ਕਿ ਜੋ ਬਾਹਰਲੇ ਲੋਕ ਗਲਤ ਤਰੀਕੇ ਨਾਲ ਅਮਰੀਕਾ ‘ਚ ਰਹਿੰਦੇ ਹਨ, ਉਹ ਇਥੇ ਨਸ਼ਾ ਫੈਲਾਉਣ ਅਤੇ ਅਪਰਾਧਕ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ