ਯੂ.ਐੱਸ. ਪ੍ਰਾਇਮਰੀ ਸਕੂਲ ‘ਚ ਗੋਲੀਬਾਰੀ ਦੌਰਾਨ 5 ਦੀ ਮੌਤ

November 15
10:36
2017
ਕੈਲੀਫੋਰਨੀਆ, 15 ਨਵੰਬਰ (ਪੰਜਾਬ ਮੇਲ)- ਨਾਰਥਨ ਕੈਲੀਫੋਰਨੀਆ ਦੇ ਯੂ.ਐੱਸ. ਪ੍ਰਾਈਮਰੀ ਸਕੂਲ ‘ਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਇਕ ਬੰਦੂਕਧਾਰੀ ਹਮਲਾਵਰ ਨੇ ਸਕੂਲ ਦੇ ਅੰਦਰ ਦਾਖਲ ਹੋ ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਤੇ 2 ਵਿਦਿਆਰਥੀ ਜ਼ਖਮੀ ਹੋ ਗਏ। ਪੁਲਿਸ ਨੇ ਹਮਲਾਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ‘ਚ ਉਸ ‘ਤੇ ਗੋਲੀ ਚਲਾਈ, ਜਿਸ ਕਾਰਨ ਹਮਲਾਵਰ ਦੀ ਮੌਤ ਹੋ ਗਈ।
ਹਮਲੇ ਦੇ ਇਕ ਚਸ਼ਮਦੀਦ ਨੇ ਦੱਸਿਆ ਕਿ ਉਸ ਨੇ ਤਕਰੀਬਨ 100 ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੇ ਪਾਗਲਾਂ ਵਾਂਗ ਅਚਾਨਕ ਫਾਇਰਿੰਗ ਕਰ ਦਿੱਤੀ ਤੇ ਮੌਕੇ ‘ਤੇ ਪਹੁੰਚੀ ਪੁਲਿਸ ਹੱਥੋਂ ਗੋਲੀ ਲੱਗਣ ਕਾਰਨ ਹਮਲਾਵਰ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਅਜੇ ਦੋਸ਼ੀ ਦੀ ਪਛਾਣ ਜ਼ਾਹਿਰ ਨਹੀਂ ਕੀਤੀ ਹੈ। ਉਥੇ ਪੁਲਿਸ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਮਲਾਵਰ ਵਲੋਂ 7 ਥਾਵਾਂ ‘ਤੇ ਫਾਇਰਿੰਗ ਕੀਤੀ ਗਈ ਸੀ।