PUNJABMAILUSA.COM

ਯੂ.ਕੇ. ‘ਚ ਸਾਕਾ ਨੀਲਾ ਤਾਰਾ ਨਾਲ ਸਬੰਧਤ ਫਾਈਲਾਂ ਜਨਤਕ ਕਰਨ ਦੇ ਹੁਕਮ

ਯੂ.ਕੇ. ‘ਚ ਸਾਕਾ ਨੀਲਾ ਤਾਰਾ ਨਾਲ ਸਬੰਧਤ ਫਾਈਲਾਂ ਜਨਤਕ ਕਰਨ ਦੇ ਹੁਕਮ

ਯੂ.ਕੇ. ‘ਚ ਸਾਕਾ ਨੀਲਾ ਤਾਰਾ ਨਾਲ ਸਬੰਧਤ ਫਾਈਲਾਂ ਜਨਤਕ ਕਰਨ ਦੇ ਹੁਕਮ
June 13
10:27 2018

ਲੰਡਨ, 13 ਜੂਨ (ਪੰਜਾਬ ਮੇਲ)- ਯੂ.ਕੇ. ਦੇ ਇਕ ਜੱਜ ਨੇ ਅਪਰੇਸ਼ਨ ਨੀਲਾ ਤਾਰਾ ਵਿਚ ਬ੍ਰਿਟੇਨ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ਼ਾਂ ਵਾਲੀਆਂ ਫਾਈਲਾਂ ਨੂੰ ਜਨਤਕ ਕਰਨ ਦੇ ਹੁਕਮ ਦਿੱਤੇ ਹਨ। ਉਂਜ ਜੱਜ ਨੇ ਇਹ ਹੁਕਮ ਕਰਦਿਆਂ ਬਰਤਾਨਵੀ ਸਰਕਾਰ ਦੀ ਇਸ ਦਲੀਲ ਨੂੰ ਖਾਰਜ ਕਰ ਦਿੱਤਾ ਕਿ ਫਾਈਲਾਂ ਜਨਤਕ ਕੀਤੇ ਜਾਣ ਨਾਲ ਭਾਰਤ ਨਾਲ ਸਫ਼ਾਰਤੀ ਸਬੰਧਾਂ ਨੂੰ ਢਾਹ ਲੱਗ ਸਕਦੀ ਹੈ। ਯੂ.ਕੇ. ਸਰਕਾਰ ਨੂੰ ਇਸ ਫ਼ੈਸਲੇ ਖ਼ਿਲਾਫ਼ 11 ਜੁਲਾਈ ਤੱਕ ਅਪੀਲ ਕਰਨ ਦਾ ਸਮਾਂ ਦਿੱਤਾ ਗਿਆ ਹੈ।। ਜੱਜ ਮੱਰੇ ਸ਼ੈਂਕਸ ਨੇ ਸੂਚਨਾ ਦੇ ਅਧਿਕਾਰ ਬਾਰੇ ਟ੍ਰਿਬਿਊਨਲ ‘ਚ ਚੱਲੀ ਤਿੰਨ ਦਿਨਾ ਸੁਣਵਾਈ ਮਗਰੋਂ ਫੈਸਲਾ ਸੁਣਾਉਂਦਿਆਂ ਕਿਹਾ ਕਿ 1984 ‘ਚ ਅਪਰੇਸ਼ਨ ਨੀਲਾ ਤਾਰਾ ਨਾਲ ਸਬੰਧਤ ਬਹੁਗਿਣਤੀ ਫਾਈਲਾਂ ਨੂੰ ਜਨਤਕ ਕੀਤਾ ਜਾਵੇ। ਜੱਜ ਨੇ ਭਾਰਤ ਨਾਲ ਸਫ਼ਾਰਤੀ ਸਬੰਧਾਂ ਨੂੰ ਨੁਕਸਾਨ ਪੁੱਜਣ ਸਬੰਧੀ ਯੂ.ਕੇ. ਸਰਕਾਰ ਦੀ ਦਲੀਲ ਨੂੰ ਖਾਰਜ ਕਰ ਦਿੱਤਾ। ਜੱਜ ਨੇ ਹਾਲਾਂਕਿ ਸਵੀਕਾਰ ਕੀਤਾ ਕਿ ਯੂ.ਕੇ. ਦੀ ਜੁਆਇੰਟ ਇੰਟੈਲੀਜੈਂਸ ਕਮੇਟੀ (ਜੇ.ਆਈ.ਸੀ.) ਨਾਲ ਸਬੰਧਤ ਇਕ ਫਾਈਲ ਜਿਸ ‘ਤੇ ‘ਇੰਡੀਆ: ਪੋਲੀਟਿਕਲ’ ਮਾਰਕ ਕੀਤਾ ਹੋਇਆ, ਵਿਚ ਬ੍ਰਿਟਿਸ਼ ਸੂਹੀਆ ਏਜੰਸੀਆਂ ਐੱਮ.ਆਈ.5, ਐੱਮ.ਆਈ.6 ਤੇ ਜੀ.ਸੀ.ਐੱਚ.ਕਿਊ (ਗਵਰਨਮੈਂਟ ਕਮਿਊਨੀਕੇਸ਼ਨਜ਼ ਹੈੱਡਕੁਆਰਟਰਜ਼) ਨਾਲ ਸਬੰਧਤ ਜਾਣਕਾਰੀ ਹੋ ਸਕਦੀ ਹੈ। ਲਿਹਾਜ਼ਾ ਕੈਬਨਿਟ ਦਫ਼ਤਰ ਤਕਨੀਕੀ ਆਧਾਰ ‘ਤੇ ਅਜਿਹੀ ਸਮੱਗਰੀ ਨੂੰ ਸੂਚਨਾ ਦੀ ਆਜ਼ਾਦੀ (ਐੱਫ.ਓ.ਆਈ.) ਤਹਿਤ ਮੰਗੀ ਜਾਣਕਾਰੀ ਦੇ ਘੇਰੇ ‘ਚੋਂ ਬਾਹਰ ਰੱਖ ਸਕਦਾ ਹੈ।
ਜੱਜ ਨੇ ਆਪਣੇ ਫ਼ੈਸਲੇ ‘ਚ ਲਿਖਿਆ, ‘ਸਾਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਿਸ ਅਰਸੇ ਦੀ ਅਸੀਂ ਗੱਲ ਕਰ ਰਹੇ ਹਾਂ, ਉਹ ਭਾਰਤ ਦੇ ਹਾਲੀਆ ਇਤਿਹਾਸ ਵਿਚ ਬਹੁਤ ਸੰਵੇਦਨਸ਼ੀਲ ਸੀ ਤੇ ਇਸ ਨਾਲ ਜੁੜੀਆਂ ਭਾਵਨਾਵਾਂ ਅੱਜ ਵੀ ਪ੍ਰਬਲ ਹਨ। ਇਹ ਵੀ ਯਾਦ ਰੱਖਿਆ ਜਾਣਾ ਚਾਹੀਦਾ ਹੈ ਕਿ ਇਨ੍ਹਾਂ ਦਸਤਾਵੇਜ਼ਾਂ ਨੂੰ ਇੰਨਾ ਲੰਮਾ ਸਮਾਂ ਦੱਬ ਕੇ ਰੱਖਣ ਦੀ ਵੀ ਕੋਈ ਤੁੱਕ ਨਹੀਂ ਬਣਦੀ।’ ਸੂਚਨਾ ਦੀ ਆਜ਼ਾਦੀ ਤਹਿਤ ਉਪਰੋਕਤ ਜਾਣਕਾਰੀ ਫ੍ਰੀਲਾਂਸ ਪੱਤਰਕਾਰ ਫਿਲ ਮਿੱਲਰ ਨੇ ਮੰਗੀ ਸੀ। ਮਿੱਲਰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਚ ਭਾਰਤੀ ਫ਼ੌਜ ਵੱਲੋਂ ਚਲਾਏ ਅਪਰੇਸ਼ਨ ਵਿਚ ਤਤਕਾਲੀਨ ਮਾਰਗਰੇਟ ਥੈੱਚਰ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਇਮਦਾਦ ਦੀ ਜਾਂਚ-ਪੜਤਾਲ ਕਰ ਰਿਹਾ ਹੈ। ਯਾਦ ਰਹੇ ਕਿ ਸਾਲ 2014 ‘ਚ ਯੂ.ਕੇ. ਸਰਕਾਰ ਵੱਲੋਂ ਜਨਤਕ ਕੀਤੇ ਦਸਤਾਵੇਜ਼ਾਂ ਤੋਂ ਖੁਲਾਸਾ ਹੋਇਆ ਸੀ ਕਿ ਬ੍ਰਿਟਿਸ਼ ਫ਼ੌਜ ਨੇ ਅਪਰੇਸ਼ਨ ਨੀਲਾ ਤਾਰਾ ਤੋਂ ਪਹਿਲਾਂ ਭਾਰਤੀ ਫ਼ੌਜਾਂ ਨੂੰ ਅਪਰੇਸ਼ਨ ਸਬੰਧੀ ਸਲਾਹ-ਮਸ਼ਵਰਾ ਦਿੱਤਾ ਸੀ। ਇਸ ਖੁਲਾਸੇ ਮਗਰੋਂ ਬ੍ਰਿਟਿਸ਼ ਪ੍ਰਧਾਨ ਮੰਤਰੀ ਡੇਵਿਡ ਕੈਮੇਰੌਨ ਨੇ ਇਸ ਸਾਰੇ ਮਾਮਲੇ ‘ਤੇ ਨਜ਼ਰਸਾਨੀ ਦੇ ਹੁਕਮ ਦਿੱਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article