PUNJABMAILUSA.COM

ਯੂ.ਕੇ ਵਿਚ ਭਾਰਤੀ ਮੂਲ ਦੇ ਸ਼ਖਸ ਨੂੰ ਸਾਬਕਾ ਪਤਨੀ ਦੇ ਕਤਲ ਦੇ ਦੋਸ਼ ਵਿਚ 18 ਸਾਲ ਦੀ ਸਜ਼ਾ

 Breaking News

ਯੂ.ਕੇ ਵਿਚ ਭਾਰਤੀ ਮੂਲ ਦੇ ਸ਼ਖਸ ਨੂੰ ਸਾਬਕਾ ਪਤਨੀ ਦੇ ਕਤਲ ਦੇ ਦੋਸ਼ ਵਿਚ 18 ਸਾਲ ਦੀ ਸਜ਼ਾ

ਯੂ.ਕੇ ਵਿਚ ਭਾਰਤੀ ਮੂਲ ਦੇ ਸ਼ਖਸ ਨੂੰ ਸਾਬਕਾ ਪਤਨੀ ਦੇ ਕਤਲ ਦੇ ਦੋਸ਼ ਵਿਚ 18 ਸਾਲ ਦੀ ਸਜ਼ਾ
February 03
15:39 2018

ਲੰਡਨ, 3 ਫਰਵਰੀ (ਪੰਜਾਬ ਮੇਲ)- ਯੂ.ਕੇ ਵਿਚ ਭਾਰਤੀ ਮੂਲ ਦੇ ਇਕ ਸ਼ਖਸ ਨੂੰ ਆਪਣੀ ਸਾਬਕਾ ਪਤਨੀ ਦੇ ਕਤਲ ਦੇ ਦੋਸ਼ ਵਿਚ 18 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸ਼ੁੱਕਰਵਾਰ ਨੂੰ ਉਥੇ ਦੀ ਇਕ ਅਦਾਲਤ ਨੇ 51 ਸਾਲਾਂ ਅਸ਼ਵਿਨ ਡੌਡੀਆ ਨੂੰ ਪਤਨੀ ਦੇ ਕਤਲ ਅਤੇ ਲਾਸ਼ ਨੂੰ ਲੁਕਾਉਣ ਦੇ ਦੋਸ਼ ਵਿਚ 18 ਸਾਲ ਦੀ ਜੇਲ ਦੀ ਸਜ਼ਾ ਸੁਣਾਈ। ਜਨਵਰੀ ਵਿਚ ਅਸ਼ਵਿਨ ਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਕਿਰਨ ਦੀ ਲੀਸੈਸਟਰ ਸ਼ਹਿਰ ਸਥਿਤ ਘਰ ਵਿਚ ਡੇਟਿੰਗ ਏਜੰਸੀ ਜੁਆਇਨ ਕਰਨ ਕਾਰਨ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਲਾਸ਼ ਨੂੰ ਬੱਚਿਆਂ ਤੋਂ ਲੁਕਾਉਣ ਲਈ ਟੈਚੀ ਵਿਚ ਪਾ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਸ਼ਵਿਨ ਨੇ ਆਪਣੇ ਉਪਰ ਲੱਗੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਸੀ ਪਰ ਲੀਸੈਸਟਰ ਕਰਾਊਨ ਕੋਰਟ ਨੇ ਉਸ ਨੂੰ ਪਤਨੀ ਦੀ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ।
ਅਸ਼ਵਿਨ ਅਤੇ ਕਿਰਨ ਨੇ ਸਾਲ 1988 ਵਿਚ ਭਾਰਤ ਵਿਚ ਵਿਆਹ ਰਚਾਇਆ ਸੀ ਅਤੇ 2014 ਵਿਚ ਦੋਵਾਂ ਨੇ ਤਲਾਕ ਲੈ ਲਿਆ। ਤਲਾਕ ਤੋਂ ਬਾਅਦ ਵੀ ਦੋਵੇਂ ਇਕ ਹੀ ਘਰ ਵਿਚ ਰਹਿ ਰਹੇ ਸਨ। ਜਿਸ ਦਿਨ ਇਹ ਘਟਨਾ ਵਾਪਰੀ ਉਸ ਦਿਨ ਅਸ਼ਵਿਨ ਨੂੰ ਇਹ ਘਰ ਛੱਡ ਕੇ ਜਾਣਾ ਸੀ। 16 ਜਨਵਰੀ 2017 ਨੂੰ ਅਸ਼ਵਿਨ ਅਤੇ ਕਿਰਨ ਵਿਚਕਾਰ ਇਸੇ ਗੱਲ ਨੂੰ ਲੈ ਕੇ ਬਹਿਸ ਹੋ ਰਹੀ ਸੀ ਅਤੇ ਕਿਰਨ ਅਸ਼ਵਿਨ ਨੂੰ ਬੋਲ ਰਹੀ ਸੀ ਕਿ ਉਹ ਅਜੇ ਤੱਕ ਆਪਣਾ ਸਮਾਨ ਲੈ ਕੇ ਘਰੋਂ ਕਿਉਂ ਨਹੀਂ ਗਿਆ। ਕਿਰਨ ਨੇ ਗੁੱਸੇ ਵਿਚ ਅਸ਼ਵਿਨ ਨੂੰ ਭਾਰਤ ਜਾ ਕੇ ਮਰ ਜਾਣ ਲਈ ਵੀ ਕਿਹਾ ਤਾਂ ਗੁੱਸੇ ਵਿਚ ਆ ਕੇ ਅਸ਼ਵਿਨ ਨੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ।
ਅਸ਼ਵਿਨ ਦੇ ਬੱਚਿਆਂ ਨੇ ਜਦੋਂ ਮਾਂ ਦੇ ਬਾਰੇ ਵਿਚ ਪੁੱਛਿਆ ਤਾਂ ਉਸ ਨੇ ਝੂਠ ਬੋਲ ਦਿੱਤਾ ਕਿ ਉਹ ਅਜੇ ਤੱਕ ਆਪਣੇ ਕੰਮ ਤੋਂ ਘਰ ਨਹੀਂ ਪਰਤੀ ਹੈ। ਇਸ ਘਟਨਾ ‘ਤੇ ਪਰਦਾ ਪਾਉਣ ਲਈ ਅਸ਼ਵਿਨ ਨੇ ਕਿਰਨ ਦੀ ਲਾਸ਼ ਨੂੰ ਇਕ ਟੈਚੀ ਵਿਚ ਪਾ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਨਾਲ ਅਸ਼ਵਿਨ ਨੂੰ ਫੜਨਾ ਆਸਾਨ ਹੋ ਗਿਆ। ਪੁਲਸ ਨੇ ਹੱਤਿਆ ਦੇ ਅਗਲੇ ਦਿਨ ਕਿਰਨ ਦੀ ਲਾਸ਼ ਨਾਲ ਵਾਲੀ ਗੱਲੀ ਵਿਚੋਂ ਬਰਾਮਦ ਕੀਤੀ ਗਈ ਸੀ। ਕੋਰਟ ਮੁਤਾਬਕ ਅਸ਼ਵਿਨ ਨੂੰ ਆਪਣੀ ਸਾਬਕਾ ਪਤਨੀ ਦਾ ਦੂਜੇ ਮਰਦਾਂ ਨਾਲ ਮਿਲਣ ਲਈ ਡੇਟਿੰਗ ਏਜੰਸੀ ਜੁਆਇਨ ਕਰਨਾ ਚੰਗਾ ਨਹੀਂ ਲੱਗਾ ਅਤੇ ਇਸ ਕਾਰਨ ਉਸ ਨੇ ਕਿਰਨ ਦੀ ਹੱਤਿਆ ਕਰ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article