PUNJABMAILUSA.COM

ਯੂ.ਕੇ. ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦਾ ਸਮਾਨ ਵਾਪਸੀ ਤੋਂ ਇਨਕਾਰ

ਯੂ.ਕੇ. ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦਾ ਸਮਾਨ ਵਾਪਸੀ ਤੋਂ ਇਨਕਾਰ

ਯੂ.ਕੇ. ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦਾ ਸਮਾਨ ਵਾਪਸੀ ਤੋਂ ਇਨਕਾਰ
July 31
03:25 2017

ਸੁਨਾਮ ਊਧਮ ਸਿੰਘ ਵਾਲਾ, 30 ਜੁਲਾਈ (ਪੰਜਾਬ ਮੇਲ)- ਸੱਤ ਸਮੁੰਦਰੋਂ ਪਾਰ ਜਾ ਕੇ ਅੰਗਰੇਜ਼ਾਂ ਨੂੰ ਵੰਗਾਰਨ ਵਾਲੇ ਸ਼ਹੀਦ ਊਧਮ ਸਿੰਘ ਨੇ ਅੱਜ ਤੋਂ 77 ਸਾਲ ਪਹਿਲਾਂ 31 ਜੁਲਾਈ 1940 ਨੂੰ ਲੰਡਨ ‘ਚ ਫ਼ਾਂਸੀ ਦਾ ਰੱਸਾ ਚੁੰਮਿਆ ਸੀ | ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਸੁਨਾਮ ‘ਚ ਪੈਦਾ ਹੋਏ ਸ਼ਹੀਦ-ਏ-ਆਜ਼ਮ ਸ: ਊਧਮ ਸਿੰਘ ਦੀ ਫ਼ਾਂਸੀ ਦੇ ਵਕਤ ਇੰਗਲੈਂਡ ਦੀ ਮੈਟਰੋਪੁਲਿਟਨ ਪੁਲਿਸ ਕੋਲ ਪਏ ਸਮਾਨ ਨੂੰ ਇੰਗਲੈਂਡ ਸਰਕਾਰ ਨੇ ਵਾਪਸ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਗੱਲ ਦਾ ਖ਼ੁਲਾਸਾ ਸੂਚਨਾ ਅਧਿਕਾਰ ਕਾਰਕੁੰਨ ਜਤਿੰਦਰ ਜੈਨ ਵੱਲੋਂ ਸੂਚਨਾ ਅਧਿਕਾਰ ਤਹਿਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲਿਆਂ ਤੋਂ ਪੁੱਛੇ ਪ੍ਰਸ਼ਨ ਤੋਂ ਹੋਇਆ | ਜਤਿੰਦਰ ਜੈਨ ਵੱਲੋਂ ਮੰਗੀ ਜਾਣਕਾਰੀ ਸਬੰਧੀ ਵਿਦੇਸ਼ ਮੰਤਰਾਲੇ ਨੇ ਲੰਡਨ ‘ਚ ਭਾਰਤ ਦੇ ਹਾਈ ਕਮਿਸ਼ਨ ਦਾ ਹਵਾਲਾ ਦਿੰਦੇ ਹੋਏ ਆਪਣੇ ਪੱਤਰ ਤਹਿਤ ਲਿਖਿਆ ਕਿ ਸ਼ਹੀਦ ਊਧਮ ਸਿੰਘ ਦੀ ਰਿਵਾਲਵਰ, ਕੌਾਸਲਰ ਚਾਕੂ, ਡਾਇਰੀ ਤੇ ਹੋਰ ਸਮਾਨ ਮੈਟਰੋਪੁਲਿਟਨ ਪੁਲਿਸ ਕੋਲ ਹਨ, ਕਿਉਂਕਿ ਸ਼ਹੀਦ ਊਧਮ ਸਿੰਘ ਦੇ ਕੇਸ ‘ਚ ਇਹ ਸਭ ਕੁਝ ਕੇਸ ਪ੍ਰਾਪਰਟੀ ਦੇ ਰੂਪ ‘ਚ ਹੈ ਅਤੇ ਯੂ.ਕੇ. ਸਰਕਾਰ ਦੇ ਨਿਯਮ ਅਨੁਸਾਰ ਇਨ੍ਹਾਂ ਨੂੰ ਵਾਪਸ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਸ਼ਹੀਦ ਦਾ ਖੈਰ-ਖੁਵਾਹ ਕਹਾਉਣ ਵਾਲੀ ਪੰਜਾਬ ਸਰਕਾਰ ਦੀ ਪੋਲ ਉਦੋਂ ਖੁੱਲ੍ਹ ਗਈ ਜਦੋਂ ਵਿਦੇਸ਼ ਮੰਤਰਾਲੇ ਤੋਂ ਪੁੱਛੇ ਸਵਾਲ ਕਿ ਸ਼ਹੀਦ ਦੀ ਗਿ੍ਫ਼ਤਾਰੀ ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕੀ-ਕੀ ਪੱਤਰ ਵਿਹਾਰ ਜਾਂ ਯਤਨ ਕੀਤੇ ਗਏ ਹਨ | ਇਸ ‘ਤੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਸਾਲ 2014 ‘ਚ ਪੰਜਾਬ ਸਰਕਾਰ ਨੇ ਸਿਰਫ਼ 2004 ਵਿਚ ਹੀ ਇਹ ਸਮਾਨ ਵਾਪਸ ਮੰਗਵਾਉਣ ਲਈ ਇਕ ਬੇਨਤੀ ਪੱਤਰ ਭੇਜਿਆ ਸੀ | ਇਸ ਮੌਕੇ ਜੈਨ ਨੇ ਕਿਹਾ ਕਿ ਹਰ ਸਾਲ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਰਾਜ ਪੱਧਰੀ ਸਮਾਗਮ ‘ਚ ਸ਼ਹੀਦ ਦੇ ਸਮਾਨ ਨੂੰ ਵਾਪਸ ਲਿਆਉਣ ਲਈ ਕੋਸ਼ਿਸ਼ ਕੀਤੇ ਜਾਣ ਦੀ ਗੱਲ ਕਰਕੇ ਸ਼ਹੀਦ ਦੇ ਸ਼ਹਿਰ ਵਾਸੀਆਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਗੁੰਮਰਾਹ ਕਰ ਰਹੀਆਂ ਹਨ | ਇਸ ਮੌਕੇ ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਸ਼ਹੀਦ ਨਾਲ ਸਬੰਧਿਤ ਸਮਾਨ ਜਲਦ ਤੋਂ ਜਲਦ ਭਾਰਤ ਮੰਗਵਾਇਆ ਜਾਵੇ |

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article