PUNJABMAILUSA.COM

ਯੂ.ਪੀ. ਦੀ ਤਰਜ਼ ‘ਤੇ ਪੰਜਾਬ ‘ਚ ਵੀ 50 ਦੀ ਉਮਰ ਪਾਰ ਕਰਨ ਵਾਲੇ ਬਾਬੂਆਂ ‘ਤੇ ਡਿੱਗੇਗੀ ਗਾਜ !

ਯੂ.ਪੀ. ਦੀ ਤਰਜ਼ ‘ਤੇ ਪੰਜਾਬ ‘ਚ ਵੀ 50 ਦੀ ਉਮਰ ਪਾਰ ਕਰਨ ਵਾਲੇ ਬਾਬੂਆਂ ‘ਤੇ ਡਿੱਗੇਗੀ ਗਾਜ !

ਯੂ.ਪੀ. ਦੀ ਤਰਜ਼ ‘ਤੇ ਪੰਜਾਬ ‘ਚ ਵੀ 50 ਦੀ ਉਮਰ ਪਾਰ ਕਰਨ ਵਾਲੇ ਬਾਬੂਆਂ ‘ਤੇ ਡਿੱਗੇਗੀ ਗਾਜ !
July 13
17:28 2018

ਜਲੰਧਰ, 13 ਜੁਲਾਈ (ਪੰਜਾਬ ਮੇਲ)- ਹਾਲ ਹੀ ‘ਚ ਯੂ.ਪੀ. ਸਰਕਾਰ ਵੱਲੋਂ ਲਏ ਗਏ ਇਕ ਵਿਵਾਦਿਤ ਫੈਸਲੇ ਨਾਲ ਸੂਬੇ ਦੇ ਸਰਕਾਰੀ ਤੰਤਰ ‘ਚ ਚਰਚਾ ਸ਼ੁਰੂ ਹੋ ਗਈ ਹੈ ਕਿ ਯੂ.ਪੀ. ਦੀ ਤਰਜ਼ ‘ਤੇ ਪੰਜਾਬ ‘ਚ ਵੀ 50 ਦੀ ਉਮਰ ਪਾਰ ਕਰਨ ਵਾਲੇ ਬਾਬੂਆਂ ‘ਤੇ ਗਾਜ ਡਿੱਗੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ‘ਚ ਰਾਜਸੀ ਆਗੂਆਂ ਦੇ ਇਕ ਵਰਗ ‘ਚ ਯੂ.ਪੀ. ਸਰਕਾਰ ਦੇ ਫੈਸਲੇ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚਰਚਾ ਜਾਰੀ ਹੈ। ਜਿਸ ‘ਚ ਯੂ.ਪੀ. ਸਰਕਾਰ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ‘ਚ ਵੀ ਲਾਗੂ ਕਰਨ ਦੀ ਹਮਾਇਤ ਕੀਤੀ ਜਾ ਰਹੀ ਹੈ। ਭਾਵੇਂ ਇਸ ਦੀ ਅਧਿਕਾਰਤ ਤੌਰ ‘ਤੇ ਕੋਈ ਪੁਸ਼ਟੀ ਨਹੀਂ ਹੋਈ ਤੇ ਨਾ ਹੀ ਕੋਈ ਰਾਜਨੀਤਿਕ ਆਗੂ ਖੁੱਲ੍ਹ ਕੇ ਇਸ ਬਾਰੇ ਕੁਝ ਕਹਿਣ ਨੂੰ ਤਿਆਰ ਹੈ, ਪਰ ਪੂਰੇ ਸਰਕਾਰੀ ਤੰਤਰ ‘ਚ ਯੂ.ਪੀ. ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਚਰਚਾ ਦਾ ਬਾਜ਼ਾਰ ਗਰਮ ਹੈ। ਹਰ ਕਿਸੇ ਦਾ ਇਹ ਮੰਨਣਾ ਹੈ ਕਿ ਯੂ.ਪੀ. ਸਰਕਾਰ ਵੱਲੋਂ ਲਿਆ ਗਿਆ ਫੈਸਲਾ ਜ਼ਿਆਦਾ ਦਿਨਾਂ ਤੱਕ ਟਿਕਣ ਵਾਲਾ ਨਹੀਂ। ਸਰਕਾਰੀ ਤੰਤਰ ਦਾ ਅਹਿਮ ਹਿੱਸਾ ਭਾਵ ਇਸ ਨੂੰ ਚਲਾਉਣ ਵਾਲੇ ਲਗਭਗ ਸਾਰੇ ਅਧਿਕਾਰੀ ਖੁਦ ਵੀ ਇਸ ਦੇ ਖਿਲਾਫ ਹੀ ਨਜ਼ਰ ਆ ਰਹੇ ਹਨ।
ਜ਼ਿਕਰਯੋਗ ਹੈ ਕਿ ਯੂ.ਪੀ ਸਰਕਾਰ ਨੇ ਹਾਲ ਹੀ ‘ਚ ਇਕ ਵੱਡਾ ਫੈਸਲਾ ਲੈਂਦਿਆਂ ਹੁਕਮ ਜਾਰੀ ਕੀਤਾ ਹੈ ਕਿ ਜੇਕਰ 50 ਸਾਲ ਜਾਂ ਇਸ ਤੋਂ ਵਧ ਉਮਰ ਵਾਲਾ ਸਰਕਾਰੀ ਕਰਮਚਾਰੀ ਆਪਣੇ ਕੰਮ ‘ਚ ਲਾਪ੍ਰਵਾਹੀ ਵਰਤਦਾ ਦੇਖਿਆ ਜਾਂਦਾ ਹੈ ਜਾਂ ਫਿਰ ਆਪਣੀ ਡਿਊਟੀ ਕਰਨ ‘ਚ ਅਸਮਰੱਥ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਜ਼ਬਰਦਸਤੀ ਰਿਟਾਇਰ ਕਰ ਦਿੱਤਾ ਜਾਵੇਗਾ। ਯੂ.ਪੀ. ਸਰਕਾਰ ਨੇ ਆਪਣੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ 31 ਜੁਲਾਈ 2018 ਤੱਕ ਨੂੰ ਅਜਿਹੇ ਬਾਬੂਆਂ ਦੀ ਸਕ੍ਰੀਨਿੰਗ ਕਰਕੇ ਵਿਸਥਾਰ ਨਾਲ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ। 31 ਮਾਰਚ 2018 ਨੂੰ ਅਜਿਹੇ ਬਾਬੂਆਂ ਦੀ 50 ਸਾਲ ਦੀ ਉਮਰ ਨੂੰ ਮਾਪਣ ਲਈ ਬਤੌਰ ਮਾਪਦੰਡ ਤੈਅ ਕੀਤਾ ਗਿਆ ਹੈ।
ਯੂ.ਪੀ. ਸਰਕਾਰ ਵੱਲੋਂ ਇਸ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਜੋ ਕਾਰਨ ਦੱਸਿਆ ਜਾ ਰਿਹਾ ਹੈ ਉਹ ਇਹ ਹੈ ਕਿ ਭ੍ਰਿਸ਼ਟ ਅਤੇ ਨਾਨ-ਪਰਫਾਰਮੈਂਸ ਵਾਲੇ ਅਧਿਕਾਰੀ ਖੁਦ ਹੀ ਆਪਣੀ ਮਰਜ਼ੀ ਨਾਲ ਸਵੈ-ਇਛੁੱਕ ਰਿਟਾਇਰਮੈਂਟ ਨੂੰ ਚੁਣ ਲੈਣ। ਸਰਕਾਰ ਨੇ ਇਹ ਵੀ ਸਾਫ ਕੀਤਾ ਹੈ ਕਿ ਉਹ ਇਸ ਮਾਮਲੇ ‘ਚ ਕੋਈ ਰਿਆਇਤ ਨਹੀਂ ਵਰਤੇਗੀ ਅਤੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਦੇ ਟਾਈਮ ਦਾ ਪੂਰਾ ਪਾਬੰਦ ਰਹਿਣਾ ਪਵੇਗਾ ਨਹੀਂ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ‘ਚ ਆਦੇਸ਼ ਲਾਗੂ ਹੋਣ ਦੀ ਸੰਭਾਵਨਾ ਬੇਹੱਦ ਘੱਟ, ਫਿਰ ਵੀ ਅਧਿਕਾਰੀਆਂ ‘ਚ ਡਰ
ਉਂਝ ਯੂ.ਪੀ. ਸਰਕਾਰ ਵਾਂਗ ਸਖਤ ਹੁਕਮ ਪੰਜਾਬ ‘ਚ ਲਾਗੂ ਹੋਣ ਦੀ ਸੰਭਾਵਨਾ ਘੱਟ ਹੀ ਨਜ਼ਰ ਆ ਰਹੀ ਹੈ ਪਰ ਫਿਰ ਵੀ ਮੌਜੂਦਾ ਸਮੇਂ ‘ਚ ਸੂਬੇ ਦੇ ਸਰਕਾਰੀ ਤੰਤਰ ‘ਚ ਸ਼ਾਮਲ ਵੱਡੀ ਗਿਣਤੀ ਅਧਿਕਾਰੀਆਂ ਤੇ ਕਰਮਚਾਰੀਆਂ ‘ਚ ਡਰ ਦੀ ਭਾਵਨਾ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਜੇਕਰ ਇਸ ਹੁਕਮ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਇਹ ਸਰਾਸਰ ਕਰਮਚਾਰੀਆਂ ਦੇ ਹਿੱਤਾਂ ਨਾਲ ਖਿਲਵਾੜ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article