PUNJABMAILUSA.COM

ਯੋਗੀ ਅਦਿੱਤਿਆਨਾਥ ਬਣੇ ਯੂ ਪੀ ਦੇ ਮੁੱਖ ਮੰਤਰੀ

ਯੋਗੀ ਅਦਿੱਤਿਆਨਾਥ ਬਣੇ ਯੂ ਪੀ ਦੇ ਮੁੱਖ ਮੰਤਰੀ

ਯੋਗੀ ਅਦਿੱਤਿਆਨਾਥ ਬਣੇ ਯੂ ਪੀ ਦੇ ਮੁੱਖ ਮੰਤਰੀ
March 19
05:43 2017

Yogi Adityanath elected leader of the BJP Legislature Party
ਲਖਨਊ, 18 ਮਾਰਚ (ਪੰਜਾਬ ਮੇਲ) ਕੱਟੜਵਾਦੀ ਹਿੰਦੂਤਵ ਵਿਚਾਰਧਾਰਾ ਦੇ ਬਿੰਬ ਮੰਨੇ ਜਾਂਦੇ ਵਿਵਾਦਿਤ ਆਗੂ ਯੋਗੀ ਆਦਿੱਤਿਆਨਾਥ ਉੱਤਰ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਹੋਣਗੇ ਜਦਕਿ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਕੇਸ਼ਵ ਚੰਦ ਮੌਰਿਆ ਤੇ ਲਖਨਊ ਦੇ ਮੇਅਰ ਦਿਨੇਸ਼ ਸ਼ਰਮਾ ਦੋਵਾਂ ਨੂੰ ਉਪ ਮੁੱਖ ਮੰਤਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਗੋਰਖਪੁਰ ਤੋਂ ਪੰਜ ਵਾਰ ਸੰਸਦ ਮੈਂਬਰ ਰਹੇ 44 ਸਾਲਾ ਯੋਗੀ ਆਦਿਤਿਆਨਾਥ ਦੀ ਨਿਯੁਕਤੀ ਨੇ ਸਿਆਸੀ ਹਲਕਿਆਂ ’ਚ ਨਵੀਂ ਚੁੰਝ ਚਰਚਾ ਛੇੜ ਦਿੱਤੀ ਹੈ। 403 ਮੈਂਬਰੀ ਯੂਪੀ ਵਿਧਾਨ ਸਭਾ ਵਿੱਚ ਭਾਜਪਾ ਦੇ 312 ਵਿਧਾਇਕ ਹਨ। ਆਦਿਤਿਆਨਾਥ ਰਾਜ ਦੇ 21ਵੇਂ ਜਦਕਿ ਭਾਜਪਾ ਦੇ ਚੌਥੇ ਮੁੱਖ ਮੰਤਰੀ ਹੋਣਗੇ ਤੇ ਉਹ ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਅਹੁਦੇ ਦਾ ਹਲਫ਼ ਲੈਣਗੇ।
ਡੇਢ ਦਹਾਕੇ ਮਗਰੋਂ ਯੂਪੀ ਦੀ ਸੱਤਾ ਵਿੱਚ ਤਿੰਨ ਚੌਥਾਈ ਸੀਟਾਂ ਨਾਲ ਬਹੁਮਤ ਹਾਸਲ ਕਰਨ ਤੋਂ ਹਫ਼ਤੇ ਮਗਰੋਂ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਨੇ ਅੱਜ ਮੀਟਿੰਗ ਕਰਕੇ ਯੋਗੀ ਆਦਿਤਿਆਨਾਥ ਨੂੰ ਆਪਣਾ ਆਗੂ ਚੁਣ ਲਿਆ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੇਂਦਰੀ ਮੰਤਰੀ ਐਮ.ਵੈਂਕਈਆ ਨਾਇਡੂ ਤੇ ਭਾਜਪਾ ਦੇ ਜਨਰਲ ਸਕੱਤਰ ਭੁਪੇਂਦਰ ਯਾਦਵ ਕੇਂਦਰੀ ਨਿਰੀਖਕ ਵਜੋਂ ਮੌਜੂਦ ਸਨ। ਮੀਟਿੰਗ ਉਪਰੰਤ ਸ੍ਰੀ ਨਾਇਡੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਠ ਵਾਰ ਵਿਧਾਇਕ ਰਹੇ ਸੁਰੇਸ਼ ਖੰਨਾ ਨੇ ਆਦਿਤਿਆਨਾਥ ਦੇ ਨਾਂ ਦੀ ਤਜਵੀਜ਼ ਪੇਸ਼ ਕੀਤੀ ਸੀ, ਜਿਸ ਦੀ ਤਾਈਦ 10 ਹੋਰਨਾਂ ਵਿਧਾਇਕਾਂ ਨੇ ਕੀਤੀ। ਨਾਇਡੂ ਨੇ ਕਿਹਾ ਕਿ ਯੋਗੀ ਦੇ ਨਾਂ ਦੀ ਤਜਵੀਜ਼ ਤੋਂ ਬਾਅਦ ਉਨ੍ਹਾਂ 312 ਨਵੇਂ ਵਿਧਾਇਕਾਂ ਨੂੰ ਕੋਈ ਹੋਰ ਨਾਂ ਦੇਣ ਬਾਰੇ ਵੀ ਪੁੱਛਿਆ, ਪਰ ਸਾਰਿਆਂ ਨੇ ਇਕਮਤ ਹੋ ਕੇ ਆਦਿਤਿਨਾਥ ਦੀ ਹਮਾਇਤ ਕੀਤੀ। ਸ੍ਰੀ ਨਾਇਡੂ ਨੇ ਕਿਹਾ ਕੇਸ਼ਵ ਚੰਦ ਮੌਰਿਆ ਤੇ ਦਿਨੇਸ਼ ਸ਼ਰਮਾ ਨੂੰ ਉਪ ਮੁੱਖ ਮੰਤਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜੋ ਵਿਸ਼ਾਲ ਰਾਜ ਨੂੰ ਚਲਾਉਣ ਵਿੱਚ ਆਦਿਤਿਆਨਾਥ ਦੀ ਮਦਦ ਕਰਨਗੇ। ਇਸ ਤੋਂ ਪਹਿਲਾਂ ਭਾਜਪਾ ਦੇ ਹੈੱਡ ਆਫ਼ਿਸ ਲੋਕ ਭਵਨ ਵਿੱਚ ਵਿਧਾਇਕ ਦਲ ਦੀ ਮੀਟਿੰਗ ਤੋਂ ਐਨ ਪਹਿਲਾਂ ਆਦਿੱਤਿਆਨਾਥ ਦੇ ਸ਼ਾਮਲ ਹੋਣ ਨਾਲ ਭਾਜਪਾ ਵਿਧਾਇਕ ਭੁਚੱਕੇ ਰਹਿ ਗਏ। ਮਗਰੋਂ ਚਲਦੀ ਮੀਟਿੰਗ ਦੌਰਾਨ ਲਖਨਊ ਦੇ ਮੇਅਰ ਦਿਨੇਸ਼ ਸ਼ਰਮਾ ਨੂੰ ਵੀ ਸੱਦਿਆ ਗਿਆ। ਇਥੇ ਇਹ ਕਾਫ਼ੀ ਦਿਲਚਸਪ ਤੱਥ ਹੈ ਕਿ ਆਦਿਤਿਆ, ਮੌਰਿਆ ਤੇ ਸ਼ਰਮਾ ਚੋਂ ਕੋਈ ਵੀ ਅੱਜ ਸ਼ਹਿਰ ਵਿੱਚ ਮੌਜੂਦ ਨਹੀਂ ਸੀ ਤੇ ਤਿੰਨੇ ਮੌਕੇ ’ਤੇ ਹੀ ਮੀਟਿੰਗ ਵਿੱਚ ਪੁੱਜੇ।
ਇਸ ਦੌਰਾਨ ਯੋਗੀ ਆਦਿਤਿਆਨਾਥ ਆਪਣੀਆਂ ਵਿਵਾਦਤ ਟਿੱਪਣੀਆਂ (ਇਸਲਾਮ ਤੇ ਪਾਕਿਸਤਾਨ ਬਾਰੇ) ਕਰ ਕੇ ਹਮੇਸ਼ਾਂ ਸੁਰਖੀਆਂ ’ਚ ਰਹੇ ਹਨ। ਉਨ੍ਹਾਂ ਦੀ ਕੇਂਦਰ ਵਿੱਚ ਭਾਜਪਾ ਆਗੂਆਂ ਨਾਲ ਚੰਗੀ ਸਾਂਝ ਹੈ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਨਾਮਜ਼ਦ ਕੀਤੇ ਜਾਣ ਪਿੱਛੇ ਆਰਐਸਐਸ ਦਾ ਵੱਡਾ ਹੱਥ ਹੈ। ਉਂਜ ਯੋਗੀ ਕਈ ਮੌਕਿਆਂ ’ਤੇ ਆਪਣੀ ਪਾਰਟੀ ਖ਼ਿਲਾਫ਼ ਵੀ ਬਗ਼ਾਵਤ ਦਾ ਝੰਡਾ ਬੁਲੰਦ ਕਰ ਚੁੱਕੇ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article