PUNJABMAILUSA.COM

ਯੋਰੋਸ਼ਲਮ ਮਾਮਲਾ-ਅਮਰੀਕਾ ਖ਼ਿਲਾਫ਼ ਵੱਖ-ਵੱਖ ਮੁਲਕਾਂ ’ਚ ਰੋਸ ਮੁਜ਼ਾਹਰੇ

ਯੋਰੋਸ਼ਲਮ ਮਾਮਲਾ-ਅਮਰੀਕਾ ਖ਼ਿਲਾਫ਼ ਵੱਖ-ਵੱਖ ਮੁਲਕਾਂ ’ਚ ਰੋਸ ਮੁਜ਼ਾਹਰੇ

ਯੋਰੋਸ਼ਲਮ ਮਾਮਲਾ-ਅਮਰੀਕਾ ਖ਼ਿਲਾਫ਼ ਵੱਖ-ਵੱਖ ਮੁਲਕਾਂ ’ਚ ਰੋਸ ਮੁਜ਼ਾਹਰੇ
December 09
04:34 2017

ਯੋਰੋਸ਼ਲਮ, 9 ਦਸੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੋਰੋਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਖ਼ਿਲਾਫ਼ ਯੋਰੋਸ਼ਲਮ ਸਮੇਤ ਵੱਖ ਵੱਖ ਮੁਲਕਾਂ ਵਿੱਚ ਅੱਜ ਅਮਰੀਕਾ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ। ਵਾਦੀ ਵਿੱਚ ਸ੍ਰੀਨਗਰ ਦੇ ਮਾਇਸੂਮਾ ਅਤੇ ਹਸਨਾਬਾਦ ਇਲਾਕੇ ਸਮੇਤ ਹੋਰ ਥਾਈਂ ਟਰੰਪ ਖ਼ਿਲਾਫ਼ ਨਾਅਰੇ ਗੂੰਜੇ। ਪ੍ਰਦਰਸ਼ਨਕਾਰੀਆਂ ਨੇ ਟਰੰਪ ਦੀ ਅਰਥੀ ਵੀ ਫੂਕੀ। ਵਾਦੀ ਵਿੱਚ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐਲਐਫ) ਦੇ ਕਾਰਕੁਨਾਂ ਨੇ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੇ ਯੋਰੋਸ਼ਲਮ ਬਾਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕਸ਼ਮੀਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਸ੍ਰੀਨਗਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲੀਸ ਅਤੇ ਸੀਆਰਪੀਐਫ ਦੇ ਵੱਡੀ ਗਿਣਤੀ ਜਵਾਨ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ ਇੰਡੋਨੇਸ਼ੀਆ ਤੇ ਮਲੇਸ਼ੀਆ ’ਚ ਅੱਜ ਹਜ਼ਾਰਾਂ ਲੋਕਾਂ ਨੇ ਅਮਰੀਕਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੇ ਰੋਹ ਕਾਰਨ ਇਨ੍ਹਾਂ ਦੋਵੇਂ ਮੁਲਕਾਂ ਵਿੱਚ ਅਮੈਰਿਕਨ ਸਫਾਰਤੀ ਵਫ਼ਦ ਨੂੰ ਆਪਣੇ ਮੁਲਾਜ਼ਮਾਂ ਵਾਸਤੇ ਸੁਰੱਖਿਆ ਅਲਰਟ ਜਾਰੀ ਕਰਨਾ ਪਿਆ। ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਅਮਰੀਕੀ ਸਫ਼ਾਰਤਖਾਨੇ ਸਾਹਮਣੇ ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਦਾ ਝੰਡਾ ਸਾੜਿਆ। ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਵਿੱਚ ਹਜ਼ਾਰ ਦੇ ਕਰੀਬ ਲੋਕਾਂ ਨੇ ਅਮਰੀਕੀ ਸਫਾਰਤਖਾਨੇ ਨੇੜੇ ਟਰੰਪ ਖ਼ਿਲਾਫ਼ ਨਾਅਰੇ ਲਾਏ ਅਤੇ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ ਅਤੇ ਪੁਤਲੇ ਸਾੜੇ। ਯੋਰੋਸ਼ਲਮ ਬਾਰੇ ਫ਼ੈਸਲੇ ਬਾਅਦ ਆਲਮੀ ਪੱਧਰ ’ਤੇ ਨਿਖੇੜੇ ਜਾਣ ਦਾ ਸਾਹਮਣਾ ਕਰਨ ਰਹੇ ਵ੍ਹਾਈਟ ਹਾਊਸ ਨੇ ਅੱਜ ਰਾਸ਼ਟਰਪਤੀ ਟਰੰਪ ਦੇ ਇਸ ਫ਼ੈਸਲੇ ਦਾ ਬਚਾਅ ਕਰਦਿਆਂ ਕਿਹਾ ਕਿ ਇਹ ਜ਼ਮੀਨੀ ਹਕੀਕਤਾਂ ਦਾ ਝਲਕਾਰਾ ਹੈ ਅਤੇ ਅਮਰੀਕਾ ਮੱਧ ਪੂਰਬ ਸ਼ਾਂਤੀ ਪ੍ਰਕਿਰਿਆ ਲਈ ਵਚਨਬੱਧ ਹੈ। ਇਸ ਮਸਲੇ ’ਚ ਕਿਸੇ ਹੋਰ ਮੁਲਕ ਵੱਲੋਂ ਅਮਰੀਕਾ ਦੇ ਪਦਚਿੰਨ੍ਹਾਂ ’ਤੇ ਚੱਲਣ ਬਾਰੇ ਪੁੱਛਣ ਉਤੇ ਵ੍ਹਾਈਟ ਹਾਊਸ ਪ੍ਰੈੱਸ ਸੈਕਟਰੀ ਸਾਰਾ ਸੈਂਡਰਜ਼ ਨੇ ਕਿਹਾ, ‘ਮੈਂ ਇਹ ਨਹੀਂ ਕਹਿ ਰਹੀ ਕਿ ਉਹ ਨਹੀਂ ਕਰਨਗੇ ਪਰ ਮੈਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ।’

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article