PUNJABMAILUSA.COM

ਯੌਨ ਸ਼ੋਸ਼ਣ ਮਾਮਲੇ ‘ਚ ਜੂਲੀਅਨ ਖਿਲਾਫ ਸਵੀਡਨ ‘ਚ ਮੁੜ ਖੁਲ ਸਕਦੀ ਹੈ ਫਾਈਲ

ਯੌਨ ਸ਼ੋਸ਼ਣ ਮਾਮਲੇ ‘ਚ ਜੂਲੀਅਨ ਖਿਲਾਫ ਸਵੀਡਨ ‘ਚ ਮੁੜ ਖੁਲ ਸਕਦੀ ਹੈ ਫਾਈਲ

ਯੌਨ ਸ਼ੋਸ਼ਣ ਮਾਮਲੇ ‘ਚ ਜੂਲੀਅਨ ਖਿਲਾਫ ਸਵੀਡਨ ‘ਚ ਮੁੜ ਖੁਲ ਸਕਦੀ ਹੈ ਫਾਈਲ
May 13
17:25 2019

ਸਟਾਕਹੋਮ, 13 ਮਈ (ਪੰਜਾਬ ਮੇਲ)- ਵਿਕੀਲੀਕਸ ਸੰਸਥਾਪਕ ਜੂਲੀਅਨ ਅਸਾਂਜੇ ਨੂੰ ਲੰਡਨ ਵਿਚ ਇਕਵਾਡੋਰ ਅੰਬੈਸੀ ਤੋਂ ਹਟਾਏ ਜਾਣ ਦੇ ਇਕ ਮਹੀਨੇ ਬਾਅਦ ਸਵੀਡਨ ਇਸ ਗੱਲ ਦਾ ਫੈਸਲਾ ਲਵੇਗਾ ਕਿ ਅਸਾਂਜੇ ਦੇ ਖਿਲਾਫ ਦਰਜ ਯੌਨ ਸ਼ੋਸ਼ਣ ਦਾ ਮਾਮਲਾ ਦੁਬਾਰਾ ਖੋਲਿਆ ਜਾਵੇ ਜਾਂ ਨਹੀਂ। ਹਾਲਾਂਕਿ ਇਹ ਮਾਮਲਾ ਖਤਮ ਹੋ ਚੁੱਕਾ ਹੈ ਪਰ ਪੀੜਤ ਦੇ ਵਕੀਲ ਨੇ ਦੁਬਾਰਾ ਜਾਂਚ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਸ ‘ਤੇ ਸਵੀਡਨ ਦੇ ਪ੍ਰਾਸੀਕਿਊਟਰ ਫੈਸਲਾ ਲੈਣਗੇ ਕਿ ਇਸ ਮਾਮਲੇ ਵਿਚ ਦੁਬਾਰਾ ਜਾਂਚ ਸ਼ੁਰੂ ਹੋਵੇ ਜਾਂ ਨਹੀਂ। ਪੀੜਤਾ ਦੇ ਵਕੀਲ ਦੀ ਅਪੀਲ ‘ਤੇ ਇਸ ਮਾਮਲੇ ਨੂੰ ਦੁਬਾਰਾ ਸ਼ੁਰੂ ਕੀਤਾ ਜਾ ਸਕਦਾ ਹੈ। ਹਾਲਾਂਕਿ ਅਸਾਂਜੇ ਨੇ ਸਵੀਡਨ ਵਿਚ ਕਿਸੇ ਯੌਨ ਸ਼ੋਸ਼ਣ ਦੇ ਅਪਰਾਧ ਤੋਂ ਇਨਕਾਰ ਕੀਤਾ ਹੈ। ਪਰ ਅਮਰੀਕਾ ਵਿਚ ਗੁਪਤ ਦਸਤਾਵੇਜ਼ਾਂ ਨੂੰ ਹਥਿਆ ਕੇ ਉਨ੍ਹਾਂ ਨੂੰ ਜਨਤਕ ਕਰਨ ਦਾ ਗੰਭੀਰ ਦੋਸ਼ ਹੈ। ਅਮਰੀਕਾ ਨੇ ਇਸੇ ਮਾਮਲੇ ਵਿਚ ਦਰਜ ਮੁਕੱਦਮਿਆਂ ਨੂੰ ਲੈ ਕੇ ਅਸਾਂਜੇ ਦੀ ਹਵਾਲਗੀ ਦੀ ਮੰਗ ਕੀਤੀ ਹੈ।
ਸਵੀਡਨ ਦੀ ਪਬਲਿਕ ਪ੍ਰਾਸੀਕਿਊਸ਼ਨ ਡਿਪਟੀ ਡਾਇਰੈਕਟਰ ਈਵਾ-ਮੈਰੀ ਪਰਸਨ ਸਟਾਕਹੋਮ ਵਿਚ ਨਿਊਜ਼ ਕਾਨਫਰੰਸ ਆਯੋਜਿਤ ਕਰੇਗੀ। ਜੇਕਰ ਸਵੀਡਨ ਵਿਚ ਇਹ ਮਾਮਲਾ ਦੁਬਾਰਾ ਸ਼ੁਰੂ ਹੁੰਦਾ ਹੈ ਤਾਂ ਇਹ ਬ੍ਰਿਟੇਨ ਨੂੰ ਫੈਸਲਾ ਲੈਣਾ ਹੋਵੇਗਾ ਕਿ ਅਸਾਂਜੇ ਨੂੰ ਸਪੁਰਦ ਕੀਤਾ ਜਾਵੇ ਜਾਂ ਨਹੀਂ। ਦੱਸ ਦਈਏ ਕਿ ਜੂਲੀਅਨ ਅਸਾਂਜੇ ‘ਤੇ ਸਵੀਡਨ ਵਿਚ ਯੌਨ ਸ਼ੋਸ਼ਣ ਦਾ ਦੋਸ਼ ਲੱਗਾ ਸੀ। ਜਿਸ ਤੋਂ ਬਾਅਦ ਲੰਡਨ ਸਥਿਤ ਵੈਸਟਮਿੰਸਟਰ ਮੈਜਿਸਟ੍ਰੇਟ ਦੀ ਕੋਰਟ ਨੇ 29 ਜੂਨ 2012 ਨੂੰ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਕੋਰਟ ਨੇ ਉਨ੍ਹਾਂ ਨੂੰ ਸਰੰਡਰ ਕਰਨ ਨੂੰ ਕਿਹਾ ਸੀ ਪਰ ਅਸਾਂਜੇ ਨੇ ਗ੍ਰਿਫਤਾਰੀ ਤੋਂ ਬਚਣ ਲਈ ਇਕਵਾਡੋਰੀਅਨ ਸਫਾਰਤਖਾਨੇ ਵਿਚ ਪਨਾਹ ਲੈ ਲਈ ਸੀ। ਬਾਅਦ ਵਿਚ ਸਵੀਡਨ ਨੇ ਅਸਾਂਜੇ ‘ਤੇ ਯੌਨ ਸ਼ੋਸ਼ਣ ਨਾਲ ਜੁੜੇ ਮਾਮਲੇ ਨੂੰ ਹਟਾ ਦਿੱਤਾ। ਬੀਤੇ ਸਾਲ 12 ਦਸੰਬਰ ਤੋਂ ਅਸਾਂਜੇ ਨੂੰ ਇਕਵਾਡੋਰ ਦੀ ਨਾਗਰਿਕਤਾ ਮਿਲੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ