PUNJABMAILUSA.COM

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਿੱਤੀ ਖਡੂਰ ਸਾਹਿਬ ਜ਼ਿਮਨੀ ਚੋਣ

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਿੱਤੀ ਖਡੂਰ ਸਾਹਿਬ ਜ਼ਿਮਨੀ ਚੋਣ

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਿੱਤੀ ਖਡੂਰ ਸਾਹਿਬ ਜ਼ਿਮਨੀ ਚੋਣ
February 17
10:25 2016

24
ਖਡੂਰ ਸਾਹਿਬ, 17 ਫਰਵਰੀ (ਤਰਨ ਤਾਰਨ), (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਲਈ 14 ਫਰਵਰੀ ਨੂੰ ਪਈਆਂ ਵੋਟਾਂ ਦੇ ਐਲਾਨੇ ਨਤੀਜਿਆਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਵਿਰੋਧੀ ਆਜ਼ਾਦ ਉਮੀਦਵਾਰ ਭੁਪਿੰਦਰ ਸਿੰਘ ਬਿੱਟੂ ਨੂੰ 65664 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਜਦਕਿ ਬਾਕੀ ਪੰਜ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ ਅਤੇ ਹਲਕੇ ਦੇ 2252 ਵੋਟਰਾਂ ਨੇ ਕਿਸੇ ਵੀ ਉਮੀਦਵਾਰ ਨੂੰ ਪਸੰਦ ਨਾ ਕਰਦਿਆਂ ‘ਨੋਟਾ’ ਦਾ ਬਟਨ ਦਬਾਇਆ ਹੈ। ਖਡੂਰ ਸਾਹਿਬ ਜ਼ਿਮਨੀ ਚੋਣ ਲਈ 13 ਫਰਵਰੀ ਨੂੰ ਪਈਆਂ ਵੋਟਾਂ ‘ਚ ਹਲਕੇ ਦੇ ਕੁੱਲ 187187 ਵੋਟਰਾਂ ਵਿਚੋਂ 107341 ਵੋਟਰਾਂ ਨੇ ਵੋਟਾਂ ਪਾਈਆਂ ਸਨ, ਜਿਨ੍ਹਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ 83080 ਵੋਟਾਂ ਪਈਆਂ ਹਨ ਅਤੇ ਬਾਕੀ ਉਮੀਦਵਾਰਾਂ ਵਿਚੋਂ ਆਜ਼ਾਦ ਉਮੀਦਵਾਰ ਭੁਪਿੰਦਰ ਸਿੰਘ ਬਿੱਟੂ ਨੂੰ 17416 ਵੋਟਾਂ, ਬਹੁਜਨ ਸਮਾਜ ਪਾਰਟੀ ਅੰਬੇਦਕਰ ਦੇ ਉਮੀਦਵਾਰ ਪੂਰਨ ਸਿੰਘ ਸ਼ੇਖ ਨੂੰ 1815, ਅਨੰਤਜੀਤ ਸਿੰਘ ਸੰਧੂ ਨੂੰ 1621, ਆਜ਼ਾਦ ਉਮੀਦਵਾਰ ਸੁਖਦੇਵ ਸਿੰਘ ਖੋਸਲਾ ਨੂੰ 670 ਤੇ ਹਰਜੀਤ ਨੂੰ 489 ਅਤੇ ਪੰਜਾਬ ਸਾਂਝੀਵਾਲ ਮੋਰਚਾ ਦੇ ਉਮੀਦਵਾਰ ਸੁਮੇਲ ਸਿੰਘ ਸਿੱਧੂ ਨੂੰ 2243 ਵੋਟਾਂ ਪਈਆਂ ਹਨ। ਖਡੂਰ ਸਾਹਿਬ ਹਲਕੇ ਦੀਆਂ ਵੋਟਾਂ ਦੀ ਗਿਣਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਹਾਲ ਵਿਚ ਸਵੇਰੇ 8 ਵਜੇ ਸ਼ੁਰੂ ਹੋਈ, ਗਿਣਤੀ ਹਾਲ ਵਿਚ ਵੋਟਾਂ ਦੀ ਗਿਣਤੀ ਲਈ 14 ਟੇਬਲ ਲਗਾਏ ਗਏ ਸਨ, ਹਰੇਕ ਟੇਬਲ ਤੇ ਇਕ ਅਬਜ਼ਰਵਰ, ਇਕ ਸੁਪਰਵਾਈਜ਼ਰ ਅਤੇ ਇਕ ਸਹਾਇਕ ਸੁਪਰਵਾਈਜ਼ਰ ਤਾਇਨਾਤ ਸੀ। ਵੋਟਾਂ ਦੀ ਗਿਣਤੀ ਦਾ ਕੰਮ 15 ਗੇੜਾਂ ‘ਚ ਮੁਕੰਮਲ ਕੀਤਾ ਗਿਆ, ਵੋਟਾਂ ਦੀ ਪਹਿਲੇ ਗੇੜ ਦੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ 3489 ਦੀ ਲੀਡ ਹਾਸਲ ਕਰ ਲਈ, ਜੋ ਕਿ ਬਾਅਦ ਵਿਚ ਵਧਦੇ ਹੋਏ ਦੂਸਰੇ ਗੇੜ ‘ਚ 8484 ਤੀਸਰੇ ਗੇੜ ‘ਚ 13007, ਚੌਥੇ ਗੇੜ ‘ਚ 17296, ਪੰਜਵੇਂ ਗੇੜ ‘ਚ 22128, ਛੇਵੇਂ ਗੇੜ ‘ਚ 27110, ਸਤਵੇਂ ਗੇੜ ‘ਚ 31941, ਅਠਵੇਂ ਗੇੜ ‘ਚ 36114, ਨੌਵੇਂ ਗੇੜ ‘ਚ 39450, ਦਸਵੇਂ ਗੇੜ ‘ਚ 41816, ਗਿਆਰਵੇਂ ਗੇੜ੍ਹ ‘ਚ 46713, ਬਾਰ੍ਹਵੇਂ ਗੇੜ ‘ਚ 51776 ਤੇ ਤੇਰ੍ਹਵੇਂ ਗੇੜ ‘ਚ 54729, ਚੌਧਵੇਂ ਗੇੜ ‘ਚ 59951 ਅਤੇ ਪੰਦਰਵੇਂ ਗੇੜ ‘ਚ ਇਹ ਜਿੱਤ 65664 ਵੋਟਾਂ ਨਾਲ ਹੋਈ। ਦੁਪਹਿਰ 12 ਵਜੇ ਤੱਕ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ। ਜੇਤੂ ਕਰਾਰ ਦੇਣ ਉਪਰੰਤ ਰਿਟਰਨਿੰਗ ਅਫਸਰ ਰਵਿੰਦਰ ਸਿੰਘ ਨੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ। ਇਸ ਮੌਕੇ ਸੰਸਦ ਮੈਂਬਰ ਜਥੇ: ਰਣਜੀਤ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਜਥੇ: ਦਲਬੀਰ ਸਿੰਘ ਜਹਾਂਗੀਰ ਜ: ਸ: ਸ਼੍ਰੋ: ਅਕਾਲੀ ਦਲ, ਚੇਅ: ਅਮਰੀਕ ਸਿੰਘ ਪਖੋਕੇ, ਚੇਅ: ਯਾਦਵਿੰਦਰ ਸਿੰਘ ਰੂੜੇ ਆਸਲ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਜਸਬੀਰ ਸਿੰਘ ਗੋਲਡੀ, ਸਾਹਿਬ ਜਸਕਰਨ ਸਿੰਘ ਜਹਾਂਗੀਰ, ਯਾਦਵਿੰਦਰ ਸਿੰਘ ਮਾਣੋਚਾਹਲ, ਰਮਨਦੀਪ ਸਿੰਘ ਭਰੋਵਾਲ, ਚੇਅ: ਸਤਿੰਦਰਪਾਲ ਸਿੰਘ ਮਲਮੋਹਰੀ, ਗੁਰਸੇਵਕ ਸਿੰਘ ਸ਼ੇਖ, ਗੁਰਨਾਮ ਸਿੰਘ ਭੂਰੇ ਗਿੱਲ, ਭੁਪਿੰਦਰ ਸਿੰਘ ਭਿੰਦਾ, ਬਖ਼ਸ਼ੀਸ ਸਿੰਘ ਡਿਆਲ ਆਦਿ ਹਾਜ਼ਰ ਸਨ। ਇਸ ਉਪਰੰਤ ਕਾਲਜ ਵਿਚੋਂ ਸ: ਰਵਿੰਦਰ ਸਿੰਘ ਬ੍ਰਹਮਪੁਰਾ ਇਕ ਖੁੱਲ੍ਹੀ ਜੀਪ ‘ਚ ਸਵਾਰ ਹੋ ਕੇ ਆਪਣੇ ਕਾਫਲੇ ਸਮੇਤ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪੁੱਜੇ ਅਤੇ ਇਸ ਤੋਂ ਬਾਅਦ ਇਹ ਕਾਫਲਾ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਆਪਣੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਪੁੱਜਾ। ਇਸ ਮੌਕੇ ਬ੍ਰਹਮਪੁਰਾ ਦੇ ਸਮਰਥਕਾਂ ਵੱਲੋਂ ਆਤਿਸ਼ਬਾਜ਼ੀ ਚਲਾਈ ਗਈ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਪੁਲਿਸ ਵੱਲੋਂ ਕਾਲਜ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article