PUNJABMAILUSA.COM

ਰਾਜਪਾਲ ਨੂੰ ਮਿਲੇ ਅਕਾਲੀ ਦਲ ਦੇ ਵਫਦ ‘ਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਸ਼ਮੂਲੀਅਤ ਨਹੀਂ

ਰਾਜਪਾਲ ਨੂੰ ਮਿਲੇ ਅਕਾਲੀ ਦਲ ਦੇ ਵਫਦ ‘ਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਸ਼ਮੂਲੀਅਤ ਨਹੀਂ

ਰਾਜਪਾਲ ਨੂੰ ਮਿਲੇ ਅਕਾਲੀ ਦਲ ਦੇ ਵਫਦ ‘ਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਸ਼ਮੂਲੀਅਤ ਨਹੀਂ
August 10
14:31 2018

ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਪਾਲ ਲਈ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਦੀ ਨਿਯੁਕਤੀ ਦਾ ਅਕਾਲੀ ਦਲ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਅਕਾਲੀ ਦਲ ਵਲੋਂ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਦੌਰਾਨ ਅਹਿਮ ਗੱਲ ਇਹ ਰਹੀ ਕਿ ਇਹ ਮੰਗ ਪੱਤਰ ਦੇਣ ਸਮੇਂ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਅਕਾਲੀ ਦਲ ਦੇ ਵਫਦ ‘ਚ ਸ਼ਮੂਲੀਅਤ ਨਹੀਂ ਕੀਤੀ ਗਈ, ਜੋ ਰਾਜਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਵੀਰਵਾਰ ਨੂੰ ਵਫਦ ਨੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦਿਤਾ। ਵਫਦ ਵਿਚ ਭਾਜਪਾ ਦੀ ਨੁਮਾਇੰਦਗੀ ਸਿਰਫ ਪ੍ਰਵੀਨ ਕੁਮਾਰ ਬਾਂਸਲ ਨੇ ਕੀਤੀ। ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਭਾਜਪਾ ਦਾ ਕੋਈ ਵੀ ਵੱਡਾ ਅਹੁਦੇਦਾਰ, ਸਾਬਕਾ ਮੰਤਰੀ ਜਾਂ ਸਾਬਕਾ ਪ੍ਰਧਾਨ ਵਫਦ ‘ਚ ਸ਼ਾਮਲ ਨਹੀਂ ਹੋਇਆ।
ਪਾਰਟੀ ਦੇ ਮੀਡੀਆ ਸਲਾਹਕਾਰ ਮੇਜਰ ਆਰ. ਐੱਸ. ਗਿੱਲ ਨੇ ਕਿਹਾ ਕਿ ਮਲਿਕ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਹਾਜ਼ਰ ਹੋਣ ਕਾਰਨ ਨਹੀਂ ਆ ਸਕੇ ਅਤੇ ਹੋਰ ਆਗੂ ਵੀ ਰੁਝੇਵਿਆਂ ਕਾਰਨ ਹੀ ਅਕਾਲੀਆਂ ਦਾ ਸਾਥ ਦੇਣ ਵਿਚ ਕਾਮਯਾਬ ਨਹੀਂ ਹੋ ਸਕੇ। ਉਧਰ ਅਕਾਲੀ ਦਲ ਦਾ ਦਾਅਵਾ ਹੈ ਕਿ ਰਾਜਪਾਲ ਨੂੰ ਦੋਹਾਂ ਪਾਰਟੀਆਂ ਦਾ ਸਾਂਝਾ ਵਫਦ ਹੀ ਮਿਲਿਆ ਸੀ। ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਦੀ ਲੋਕਪਾਲ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ ਕਿਉਂਕਿ ਜਸਟਿਸ ਗਿੱਲ ਇਸ ਅਹੁਦੇ ਲਈ ਲੋੜੀਂਦੀਆਂ ਸੰਵਿਧਾਨਕ, ਸਿਆਸੀ ਅਤੇ ਨੈਤਿਕ ਸ਼ਰਤਾਂ ਪੂਰੀਆਂ ਨਹੀਂ ਕਰਦੇ ਹਨ। ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫਦ ਨੇ ਕਿਹਾ ਕਿ ਲੋਕਪਾਲ ਵਿਵਾਦ ਤੇ ਸਿਆਸਤ ਤੋਂ ਰਹਿਤ ਵਿਅਕਤੀ ਹੋਣਾ ਚਾਹੀਦਾ ਹੈ। ਵਫਦ ਨੇ ਕਿਹਾ ਕਿ ਪੰਜਾਬ ਲੋਕਪਾਲ ਐਕਟ (1996) ਅਨੁਸਾਰ ਵੀ ਜੱਜ ਦੀ ਇਸ ਵੱਕਾਰੀ ਅਹੁਦੇ ‘ਤੇ ਨਿਯੁਕਤੀ ਨੂੰ ਰੋਕਿਆ ਜਾਣਾ ਬਣਦਾ ਹੈ। ਇਸ ਐਕਟ ਵਿਚ ਸਪੱਸ਼ਟ ਲਿਖਿਆ ਹੈ ਕਿ ਲੋਕਪਾਲ ਕਿਸੇ ਵੀ ਸਿਆਸੀ ਪਾਰਟੀ ਨਾਲ ਜੁੜਿਆ ਨਹੀਂ ਹੋਵੇਗਾ।
ਬਾਦਲ ਨੇ ਦੋਸ਼ ਲਗਾਇਆ ਕਿ ਜਸਟਿਸ ਗਿੱਲ ਕਾਂਗਰਸ ਪਾਰਟੀ ਦੇ ਪੱਕੇ ਵਫਾਦਾਰ ਹਨ। ਉਨ੍ਹਾਂ ਕਿਹਾ ਕਿ ਜੱਜ ਨੇ 2013 ਦੀ ਮੋਗਾ ਜ਼ਿਮਨੀ ਚੋਣ ਦੌਰਾਨ ਚੜਿੱਕ ਪਿੰਡ ਵਿਚ ਆਪਣੀ ਰਿਹਾਇਸ਼ ਉਸ ਸਮੇਂ ਪ੍ਰਦੇਸ਼ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਠਹਿਰਨ ਅਤੇ ਪਾਰਟੀ ਦਾ ਕੰਮ ਕਾਰ ਕਰਨ ਲਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ, 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਗਿੱਲ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਖਾਕਾ ਤਿਆਰ ਕਰਨ ਵਾਲੀ ਕਮੇਟੀ ਦਾ ਮੈਂਬਰ ਵੀ ਨਿਯੁਕਤ ਕੀਤਾ ਸੀ। ਵਫਦ ਨੇ ਦੱਸਿਆ ਕਿ ਸੇਵਾ ਮੁਕਤ ਜੱਜ ਨੇ ਕਾਂਗਰਸ ਸਰਕਾਰ ਨਾਲ ਆਪਣੀ ਨੇੜਤਾ ਹੋਣ ਕਰਕੇ ਅਕਾਲੀ ਦਲ ਦੇ ਰਾਜ ਸਮੇਂ ਦਰਜ ਹੋਈਆਂ ਐੱਫ. ਆਈ. ਆਰਜ਼ ਨੂੰ ਰੱਦ ਕਰਨ ਲਈ ਅਦਾਲਤਾਂ ਤੇ ਜਾਂਚ ਏਜੰਸੀਆਂ ਦੇ ਅਧਿਕਾਰ ਖੇਤਰ ਵਿਚ ਜਾ ਕੇ ਆਪਣੀਆਂ ਸ਼ਕਤੀਆਂ ਦੀ ਦੁਰਵਤੋਂ ਕੀਤੀ ਸੀ। ਇਸ ਵਫਦ ਵਿਚ ਐੱਸ. ਜੀ. ਪੀ. ਸੀ. ਪ੍ਰਧਾਨ ਲੌਂਗੋਵਾਲ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਚੀਮਾ, ਜਗੀਰ ਕੌਰ, ਬਿਕਰਮ ਮਜੀਠੀਆ, ਬਲਦੇਵ ਮਾਨ, ਪਰਮਿੰਦਰ ਢੀਂਡਸਾ ਆਦਿ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article