ਰਾਜਪੁਰਾ ਨਜ਼ਦੀਕ ਕਾਰ ਅਤੇ ਟਰੱਕ ਵਿਚਲੇ ਟੱਕਰ: 3 ਨੌਜਵਾਨਾਂ ਦੀ ਮੌਤ

217
Share

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਰਾਜਪੁਰਾ-ਚੰਡੀਗੜ ਸੜਕ ’ਤੇ ਪਿੰਡ ਆਲਮਪੁਰ ਮੋੜ ’ਤੇ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਸਰਕਾਰੀ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਯਸ਼ ਮਿੱਤਲ, ਅੰਕੁਸ਼ ਗੋਇਲ ਅਤੇ ਇਕਾਂਤ ਕਾਲੜਾ ਵਾਸੀ ਮਨੀਮਾਜਰਾ ਵਜੋਂ ਹੀ ਹੈ, ਜਦਕਿ ਜ਼ਖ਼ਮੀ ਦੀ ਪਛਾਣ ਹੁਨਰ ਵਜੋਂ ਹੋਈ ਹੈ। ਚਾਰੋਂ ਨੌਜਵਾਨ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਤੇ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸੀ, ਜਦੋਂ ਉਹ ਪਿੰਡ ਆਲਮਪੁਰ ਦੇ ਮੋੜ ’ਤੇ ਪਹੁੰਚੇ ਤਾਂ ਉਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ। ਪੁਲੀਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਰਾਜਪੁਰਾ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।


Share