PUNJABMAILUSA.COM

ਰਾਜਾ ਸਵੀਟਸ ਦੇ ਮੱਖਣ ਸਿੰਘ ਬੈਂਸ ਸਰਬਸੰਮਤੀ ਨਾਲ ਯੂਨਾਈਟਿਡ ਸਪੋਰਟਸ ਕਲੱਬ ਦੇ ਚੇਅਰਮੈਨ ਚੁਣੇ ਗਏ

ਰਾਜਾ ਸਵੀਟਸ ਦੇ ਮੱਖਣ ਸਿੰਘ ਬੈਂਸ ਸਰਬਸੰਮਤੀ ਨਾਲ ਯੂਨਾਈਟਿਡ ਸਪੋਰਟਸ ਕਲੱਬ ਦੇ ਚੇਅਰਮੈਨ ਚੁਣੇ ਗਏ

ਰਾਜਾ ਸਵੀਟਸ ਦੇ ਮੱਖਣ ਸਿੰਘ ਬੈਂਸ ਸਰਬਸੰਮਤੀ ਨਾਲ ਯੂਨਾਈਟਿਡ ਸਪੋਰਟਸ ਕਲੱਬ ਦੇ ਚੇਅਰਮੈਨ ਚੁਣੇ ਗਏ
February 10
10:19 2016

30
ਕੈਲੀਫੋਰਨੀਆ, 10 ਫਰਵਰੀ (ਪੰਜਾਬ ਮੇਲ)-ਅਮਰੀਕਾ ਦੇ ਪੰਜਾਬੀ ਭਾਈਚਾਰੇ ‘ਚ ਸਤਿਕਾਰ ਨਾਲ ਜਾਣੇ ਜਾਂਦੇ ਰਾਜਾ ਸਵੀਟਸ ਦੇ ਮਾਲਕ ਮੱਖਣ ਸਿੰਘ ਬੈਂਸ ਨੂੰ ਇੱਥੇ ਹੋਈ ਇਕ ਅਹਿਮ ਮੀਟਿੰਗ ਵਿਚ ਯੂਨਾਈਟਿਡ ਸਪੋਰਟਸ ਕਲੱਬ ਵੱਲੋਂ ਸਰਬਸੰਮਤੀ ਨਾਲ ਆਪਣਾ ਚੇਅਰਮੈਨ ਚੁਣ ਲਿਆ ਗਿਆ ਹੈ। ਕਰੀਬ 13 ਸਾਲ ਇਸ ਕਲੱਬ ਦੇ ਚੇਅਰਮੈਨ ਰਹੇ ਸ. ਅਮੋਲਕ ਸਿੰਘ ਗਾਖ਼ਲ ਨੇ ਕਿਹਾ ਕਿ ਅਮਰੀਕਾ ਵਿਚ ਮਾਂ ਖੇਡ ਕਬੱਡੀ ਨੂੰ ਪ੍ਰਮੋਟ ਕਰਨ ਵਾਲਾ ਇਹ ਕਲੱਬ ਅੱਧੀ ਦਰਜਨ ਤੋਂ ਵੱਧ ਵਿਸ਼ਵ ਕਬੱਡੀ ਕੱਪ ਕਰਵਾ ਕੇ ਅਮਰੀਕਾ ਦੇ ਖੇਡ ਪ੍ਰੇਮੀਆਂ ਵਿਚ ਆਪਣੀ ਖਾਸ ਥਾਂ ਰੱਖਦਾ ਹੈ। ਉਨ੍ਹਾਂ ਨੂੰ ਮਾਣ ਹੀ ਨਹੀਂ, ਸਗੋਂ ਭਰੋਸਾ ਵੀ ਹੈ ਕਿ ਮੱਖਣ ਸਿੰਘ ਬੈਂਸ ਵਰਗਾ ਨਿੱਘਾ, ਸੁਹਿਰਦ ਅਤੇ ਸਿਆਣਾ ਇਨਸਾਨ ਇਸ ਕਲੱਬ ਦੀ ਕਾਰਜਸ਼ੈਲੀ ਨੂੰ ਹੋਰ ਵੀ ਵਧੇਰੇ ਸਾਰਥਿਕ ਅਤੇ ਪ੍ਰਭਾਵਸ਼ਾਲੀ ਬਣਾਉਣ ਵਿਚ ਕਾਮਯਾਬ ਹੋਵੇਗਾ, ਕਿਉਂਕਿ ਬੈਂਸ ਦਾ ਆਪਣੇ-ਆਪ ਵਿਚ ਹੀ ਇਕ ਸੰਸਥਾ ਵਰਗਾ ਨਾਂਅ ਹੈ। ਸ. ਗਾਖ਼ਲ ਨੇ ਹੋਰ ਵੀ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਆਪਣੇ ਫ਼ਿਲਮ ਨਿਰਮਾਣ ਅਤੇ ਏ.ਆਈ. ਟਰੱਕਿੰਗ ਦੇ ਨਾਲ-ਨਾਲ ਹੋਰ ਕੁਝ ਕਾਰੋਬਾਰੀ ਰੁਝੇਵਿਆਂ ਕਾਰਨ ਇਹ ਅਹੁਦੇ ਤੋਂ ਰੁਖਸਤ ਹੋ ਰਹੇ ਹਨ ਤੇ ਉਹ ਇਸ ਕਲੱਬ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸ. ਬੈਂਸ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ। ਇਸ ਮੀਟਿੰਗ ਵਿਚ ਇਕਬਾਲ ਸਿੰਘ ਗਾਖ਼ਲ ਨੂੰ ਡਾਇਰੈਕਟਰ, ਬਲਵੀਰ ਸਿੰਘ ਭਾਟੀਆ ਨੂੰ ਪ੍ਰਧਾਨ, ਗੁਰਦਾਵਰ ਸਿੰਘ ਮਹੇੜੂ ਨੂੰ ਜਨਰਲ ਸਕੱਤਰ ਅਤੇ ਜਗਰਾਜ ਸਿੰਘ ਸਹੋਤਾ ਨੂੰ ਖਜ਼ਾਨਚੀ ਚੁਣਿਆ ਗਿਆ, ਜਦੋਂਕਿ ਨਰਿੰਦਰ ਸਿੰਘ ਸਹੋਤਾ, ਦਲਵਿੰਦਰ ਪੱਡਾ, ਕੁਲਦੀਪ ਸਿੰਘ ਮਾਨ, ਬਖ਼ਤਾਵਰ ਸਿੰਘ ਗਾਖ਼ਲ, ਗੁਰਪ੍ਰੀਤ ਸਿੰਘ ਗਾਖ਼ਲ, ਜਸਵੀਰ ਸਿੰਘ ਸ਼ੀਰਾ, ਸਾਧੂ ਸਿੰਘ ਖਲੌਰ ਅਤੇ ਕਬੱਡੀ ਕੋਚ ਪਰਮਜੀਤ ਸਿੰਘ ਕਲੱਬ ਲਈ ਪਹਿਲਾਂ ਵਾਲੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਸ. ਮੱਖਣ ਸਿੰਘ ਬੈਂਸ ਨੇ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਖੁਸ਼ੀ ਨਾਲ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਹੋਰ ਵੀ ਸੁਹਿਰਦਤਾ ਨਾਲ ਨਿਭਾਉਣਗੇ। ਇਸ ਨਵੀਂ ਚੁਣੀ ਟੀਮ ਨੂੰ ਗਾਖਲ ਬ੍ਰਦਰਜ਼ ਅਤੇ ਗੋਲਡਜ਼ ਜਿੰਮ ਦੇ ਨੱਥਾ ਸਿੰਘ ਗਾਖਲ ਵੱਲੋਂ ਮੁਬਾਰਕਾਂ ਦਿੱਤੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article