PUNJABMAILUSA.COM

ਰਾਜ ਮਾਰਗਾਂ ’ਤੇ ਸਥਿਤ ਹੋਟਲਾਂ, ਰੈਸਤਰਾਵਾਂ ਅਤੇ ਮੈਰਿਜ ਪੈਲਿਸਾਂ ਵਿੱਚ ਮੁੜ ਖੜਕੇਗੀ ਗਲਾਸੀ

ਰਾਜ ਮਾਰਗਾਂ ’ਤੇ ਸਥਿਤ ਹੋਟਲਾਂ, ਰੈਸਤਰਾਵਾਂ ਅਤੇ ਮੈਰਿਜ ਪੈਲਿਸਾਂ ਵਿੱਚ ਮੁੜ ਖੜਕੇਗੀ ਗਲਾਸੀ

ਰਾਜ ਮਾਰਗਾਂ ’ਤੇ ਸਥਿਤ ਹੋਟਲਾਂ, ਰੈਸਤਰਾਵਾਂ ਅਤੇ ਮੈਰਿਜ ਪੈਲਿਸਾਂ ਵਿੱਚ ਮੁੜ ਖੜਕੇਗੀ ਗਲਾਸੀ
June 23
22:00 2017

ਚੰਡੀਗੜ੍ਹ, 23 ਜੂਨ (ਪੰਜਾਬ ਮੇਲ) – ਪੰਜਾਬ ਵਿਧਾਨ ਸਭਾ ਨੇ ਆਬਕਾਰੀ ਕਾਨੂੰਨ ਸੋਧ ਬਿਲ ’ਤੇ ਆਪਣੀ ਪ੍ਰਵਾਨਗੀ ਦੀ ਮੋਹਰ ਲਾਉਂਦਿਆਂ ਸੂਬੇ ਵਿਚਲੇ ਕੌਮੀ ਸ਼ਾਹਰਾਹਾਂ ਤੇ ਰਾਜ ਮਾਰਗਾਂ ’ਤੇ ਸਥਿਤ ਹੋਟਲਾਂ, ਰੈਸਤਰਾਵਾਂ ਅਤੇ ਮੈਰਿਜ ਪੈਲਿਸਾਂ ਵਿੱਚ ਸ਼ਰਾਬ ਪਰੋਸਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਵਿਧਾਨ ਸਭਾ ਵੱਲੋਂ ਅੱਜ 12 ਬਿਲ ਪਾਸ ਕੀਤੇ ਗਏ, ਜਿਨ੍ਹਾਂ ਵਿੱਚ ਖਾਲਸਾ ਯੂਨੀਵਰਸਿਟੀ ਦੀ ਸਥਾਪਨਾ ਵਾਲਾ ਕਾਨੂੰਨ ਵਾਪਸ ਲੈਣ ਵਾਲਾ ਬਿਲ ਵੀ ਸ਼ਾਮਲ ਹੈ, ਜਿਸ ਨੇ ਇਸ ਸਬੰਧੀ ਪਹਿਲਾਂ ਜਾਰੀ ਆਰਡੀਨੈਂਸ ਦੀ ਥਾਂ ਲਈ ਹੈ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰਮੌਜੂਦਗੀ ਵਿੱਚ ਆਬਕਾਰੀ ਸੋਧ ਬਿਲ ਪੇਸ਼ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕੌਮੀ ਤੇ ਰਾਜ ਮਾਰਗਾਂ ਦੇ 500 ਮੀਟਰ ਦੇ ਘੇਰੇ ਵਿੱਚ ਸ਼ਰਾਬ ਵੇਚਣ ’ਤੇ ਲਾਈ ਪਾਬੰਦੀ ਤੋਂ ਪੈਦਾ ਹੋਏ ਹਾਲਾਤ ਕਾਰਨ ਇਸ ਸੋਧ ਦੀ ਜ਼ਰੂਰਤ ਪਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਰਾਜ ਦਾ ਮਾਲੀਆ ਹੀ ਪ੍ਰਭਾਵਿਤ ਨਹੀਂ ਹੋ ਰਿਹਾ, ਸਗੋਂ ਰੁਜ਼ਗਾਰ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਸਦਨ ਨੇ ਖਾਲਸਾ ਯੂਨੀਵਰਸਿਟੀ ਐਕਟ 2016 ਨੂੰ ਮਨਸੂਖ ਕਰਨ ਦਾ ਬਿਲ ਵੀ ਪਾਸ ਕਰ ਦਿੱਤਾ, ਜੋ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਪੇਸ਼ ਕੀਤਾ। ਕਾਂਗਰਸ ਦੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਬਿਲ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਖਾਲਸਾ ਕਾਲਜ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹਨ ਪਰ ਮਜੀਠੀਆ ਪਰਿਵਾਰ ਨੇ ਇਸ ’ਤੇ ਕਬਜ਼ਾ ਕਰਨ ਦੀ ਮਨਸ਼ਾ ਨਾਲ ਨਿੱਜੀ ਯੂਨੀਵਰਸਿਟੀ ਬਣਾਈ ਸੀ। ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਿੱਜੀ ਯੂਨੀਵਰਸਿਟੀਆਂ ਦੀ ਕਾਰਗੁਜ਼ਾਰੀ ’ਤੇ ਵਾਲ ਖੜ੍ਹੇ ਕਰਦਿਆਂ ਸੂਬੇ ਵਿਚਲੀਆਂ ਨਿੱਜੀ ਯੂਨੀਵਰਸਿਟੀਆਂ ਦੀ ਪੜਤਾਲ ਕਰਾਉਣ ਦੀ ਮੰਗ ਕੀਤੀ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਮਿਉਂਸਿਪਲ ਬੁਨਿਆਦੀ ਢਾਂਚਾ ਵਿਕਾਸ ਫੰਡ ਸੋਧ ਬਿਲ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਵੈਟ ਦੀ ਥਾਂ ਜੀਐਸਟੀ ਲਾਗੂ ਹੋਣ ਨਾਲ ਮਿਉਂਸਿਪਲ ਕਮੇਟੀਆਂ ਨੂੰ ਸਾਲ 2015-16 ਦੌਰਾਨ ਦਿੱਤੇ ਮਾਲੀਏ ਵਿੱਚ 14 ਫੀਸਦੀ ਦਾ ਵਾਧਾ ਕਰਕੇ ਦਿੱਤਾ ਜਾਵੇਗਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰੀ ਲੋਕਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਚ ਸ਼ਹਿਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।
ਵਿਧਾਨ ਸਭਾ ਨੇ ਪੰਜਾਬ ਪੰਚਾਇਤੀ ਰਾਜ ਸੋਧ ਬਿਲ, ਮਿਉਂਸਿਪਲ ਸੋਧ ਬਿਲ ਅਤੇ ਮਿਉਂਸਿਪਲ ਕਾਰਪੋਰੇਸ਼ਨ ਸੋਧ ਬਿਲ ਵੀ ਪਾਸ ਕਰ ਦਿੱਤਾ, ਜਿਸ ਨਾਲ ਪੰਚਾਇਤੀ ਅਤੇ ਸ਼ਹਿਰੀ ਸੰਸਥਾਵਾਂ ਵਿੱਚ ਔਰਤਾਂ ਦਾ ਰਾਖਵਾਂਕਰਨ 33 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਅਤੇ ਇੰਦਰ ਕੁਮਾਰ ਗੁਜਰਾਲ ਯੂਨੀਵਰਸਿਟੀ ਜਲੰਧਰ ਦੇ ਪ੍ਰਬੰਧਕੀ ਬੋਰਡ ਵਿੱਚ ਤਕਨੀਕੀ ਖੇਤਰ ਨਾਲ ਜੁੜੀ ਸ਼ਖ਼ਸੀਅਤ ਨੂੰ ਚੇਅਰਮੈਨ ਲਾਉਣ ਦਾ ਰਾਹ ਪੱਧਰਾ ਕਰਦਿਆਂ ਦੋਹਾਂ ਯੂਨੀਵਰਸਿਟੀਆਂ ਦੇ ਸੋਧ ਬਿਲ ਵੀ ਸਦਨ ਨੇ ਪਾਸ ਕੀਤੇ। ਪੀਆਈਡੀਬੀ ਐਕਟ ਸੋਧ ਬਿਲ ਪਾਸ ਕਰਦਿਆਂ ਇਸ ਬੋਰਡ ਦੀ ਆਮਦਨ ਨੂੰ ਬਜਟ ਦਾ ਹਿੱਸਾ ਬਣਾਉਣ ਲਈ ਹਰੀ ਝੰਡੀ ਦਿੱਤੀ ਗਈ। ਬਿਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੇਸ਼ ਕੀਤਾ। ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਦਾ ਬਿਲ ਅਤੇ ਮੰਡੀ ਬੋਰਡ ਸੋਧ ਬਿਲ ਪਾਸ ਕਰਕੇ ਮੰਡੀਆਂ ਵਿੱਚ ਈ-ਮਾਰਕੀਟਿੰਗ ਨੂੰ ਉਤਸ਼ਾਹਤ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article