PUNJABMAILUSA.COM

ਰਾਜ ਸਭਾ ਮੈਂਬਰੀ ਤੋਂ ਮਾਇਆਵਤੀ ਵੱਲੋਂ ਅਸਤੀਫ਼ਾ

ਰਾਜ ਸਭਾ ਮੈਂਬਰੀ ਤੋਂ ਮਾਇਆਵਤੀ ਵੱਲੋਂ ਅਸਤੀਫ਼ਾ

ਰਾਜ ਸਭਾ ਮੈਂਬਰੀ ਤੋਂ ਮਾਇਆਵਤੀ ਵੱਲੋਂ ਅਸਤੀਫ਼ਾ
July 19
09:01 2017

ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)-ਰਾਜ ਸਭਾ ਦੇ ਉਪ ਚੇਅਰਮੈਨ ਵੱਲੋਂ ਯੂਪੀ ਦੇ ਸਹਾਰਨਪੁਰ ‘ਚ ਦਲਿਤ-ਵਿਰੋਧੀ ਹਿੰਸਾ ਬਾਰੇ ਤਕਰੀਰ ਨੂੰ ਸਮੇਟਣ ਬਾਰੇ ਕਹਿਣ ਤੋਂ ਕੁੱਝ ਘੰਟਿਆਂ ਬਾਅਦ ਅੱਜ ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੇ ਰਾਜ ਸਭਾ ਦੇ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ। ਮਾਇਆਵਤੀ ਨੇ ਰਾਜ ਸਭਾ ਦੇ ਚੇਅਰਮੈਨ ਹਾਮਿਦ ਅੰਸਾਰੀ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਅਸਤੀਫ਼ਾ ਦੇਣ ਬਾਅਦ ਕਿਹਾ, ‘ਮੈਂ ਆਪਣਾ ਅਸਤੀਫ਼ਾ ਪੱਤਰ ਸੌਂਪਣ ਲਈ ਚੇਅਰਮੈਨ ਨੂੰ ਮਿਲੀ ਸੀ। ਇਹ ਠੀਕ ਨਹੀਂ ਹੈ ਕਿ ਮੈਂ ਉਨ੍ਹਾਂ ਮੁੱਦਿਆਂ ‘ਤੇ ਸਦਨ ਵਿੱਚ ਬੋਲ ਨਹੀਂ ਸਕਦੀ, ਜੋ ਮੇਰੇ ਕਰੀਬ ਹਨ। ਜਦੋਂ ਮੈਂ ਬੋਲਣ ਲਈ ਖੜ੍ਹੀ ਹੋਈ ਤਾਂ ਸਰਕਾਰ ਨੇ ਮੈਨੂੰ ਇਸ ਨੂੰ ਮੁਕੰਮਲ ਕਰਨ ਦੀ ਆਗਿਆ ਨਹੀਂ ਦਿੱਤੀ। ਉਨ੍ਹਾਂ ਦੇ ਮੈਂਬਰ ਖੜ੍ਹੇ ਹੋ ਗਏ ਤੇ ਦਖ਼ਲ ਦਿੱਤਾ। ਇਹ ਠੀਕ ਨਹੀਂ ਹੈ।’ ਰਾਜ ਸਭਾ ਸਕੱਤਰੇਤ ਵਿਚਲੇ ਸੂਤਰਾਂ ਮੁਤਾਬਕ ਮਾਇਆਵਤੀ ਦੇ ਅਸਤੀਫ਼ੇ ਨੂੰ ਸਵੀਕਾਰ ਕਰਨ ਦਾ ਫ਼ੈਸਲਾ ਚੇਅਰਮੈਨ ਦੇ ਹੱਥ ਹੈ। ਫਾਰਮੈਟ ਮੁਤਾਬਕ ਅਸਤੀਫ਼ਾ ਪੱਤਰ ਸੰਖੇਪ ਹੋਣਾ ਚਾਹੀਦਾ ਹੈ ਅਤੇ ਇਸ ਵਿੱਚ ਕਾਰਨ ਨਹੀਂ ਦੱਸੇ ਜਾਣੇ ਚਾਹੀਦੇ। ਇਸ ਤੋਂ ਪਹਿਲਾਂ ਰਾਜ ਸਭਾ ਵਿੱਚ ਗੱਲ ਕਹਿਣ ਲਈ ਮਿਲੇ ਤਿੰਨ ਮਿੰਟਾਂ ਤੋਂ ਵੱਧ ਸਮਾਂ ਹੋਣ ‘ਤੇ ਉਪ ਸਭਾਪਤੀ ਪੀ ਜੇ ਕੁਰੀਅਨ ਵੱਲੋਂ ਤਕਰੀਰ ਸਮੇਟਣ ਲਈ ਕਹਿਣ ਉਤੇ ਗੁੱਸੇ ਵਿੱਚ ਆਈ ਮਾਇਆਵਤੀ ਨੇ ਕਿਹਾ, ‘ਮੈਂ ਰਾਜ ਸਭਾ ਤੋਂ ਅਸਤੀਫ਼ਾ ਦੇ ਦੇਵਾਂਗੀ।’
ਮਾਇਆਵਤੀ ਨੇ ਸ੍ਰੀ ਕੁਰੀਅਨ ਨਾਲ ਬਹਿਸਦਿਆਂ ਕਿਹਾ ਕਿ ਉਸ ਨੂੰ ਆਪਣੇ ‘ਸਮਾਜ’ ਤੇ ਦਲਿਤਾਂ ਦੇ ਮੁੱਦੇ ਉਠਾਉਣ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, ‘ਮੈਂ ਹਾਲੇ ਗੱਲ ਪੂਰੀ ਨਹੀਂ ਕੀਤੀ। ਦਲਿਤਾਂ ਉਤੇ ਹੋ ਰਹੇ ਅਤਿਆਚਾਰ ਬਾਰੇ ਜੇਕਰ ਮੈਨੂੰ ਆਪਣੇ ਵਿਚਾਰ ਪ੍ਰਗਟਾਉਣ ਦੀ ਆਗਿਆ ਨਹੀਂ ਦਿੱਤੀ ਜਾਂਦੀ ਤਾਂ ਮੈਨੂੰ ਸਦਨ ਵਿੱਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।’

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article