PUNJABMAILUSA.COM

ਰਾਣਾ ਕੇ.ਪੀ. ਸਿੰਘ ਨੂੰ ਮਨਪ੍ਰੀਤ ਸਿੰਘ ਬਾਦਲ ਨੇ ਆਜ਼ਾਦੀ ਤੋਂ ਪਹਿਲਾਂ ਦੀ ਸਾਂਝੀ ਪੰਜਾਬ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਸੌਂਪਿਆ

December 05
16:28 2017

ਚੰਡੀਗੜ੍ਹ, 5 ਦਸੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਦੇ ਖਜ਼ਾਨੇ ਨੂੰ ਅੱਜ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਓਸ ਸਮੇਂ ਭਰਪੂਰ ਕਰ ਦਿੱਤਾ ਜਦੋਂ ਆਜ਼ਾਦੀ ਤੋਂ ਪਹਿਲਾਂ ਦੇ ਸਾਂਝੇ ਪੰਜਾਬ ਦੀ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪਿਆ।
ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਦੇ ਦਫਤਰ ਵਿਚ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਂਝੇ ਪੰਜਾਬ ਦੀ ਵਿਧਾਨ ਸਭਾ ਦੇ 23 ਮਾਰਚ 1937 ਤੋਂ 3 ਮਾਰਚ 1947 ਤੱਕ ਦੇ ਸਮੇਂ ਦੌਰਾਨ ਹੋਈਆਂ ਬਹਿਸਾਂ ਦਾ ਰਿਕਾਰਡ 43 ਖਰੜਿਆਂ ਵਿਚ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਦਿੱਤਾ ਜੋ ਕਿ ਵਿਧਾਨ ਸਭਾ ਦੀ ਲਾਇਬ੍ਰੇਰੀ ਵਿਚ ਰੱਖਿਆ ਜਾਵੇਗਾ।
ਇਸ ਮੌਕੇ ਬੋਲਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਵੰਡ ਤੋਂ ਪਹਿਲਾਂ ਸਾਂਝੇ ਪੰਜਾਬ ਦੀ ਅਸੰਬਲੀ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਤਰਜ਼ਮਾਨੀ ਕਰਦੀ ਸੀ ਅਤੇ ਇਸ ਹਿਸਾਬ ਨਾਲ ਇਨ੍ਹਾਂ ਬਹਿਸਾਂ ਦੀ ਇਤਿਹਾਸਕ ਪੱਧਰ ‘ਤੇ ਬਹੁਤ ਜ਼ਿਆਦਾ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਪੰਜਾਬ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਖੋਜ ਕਾਰਜ ਕਰਨ ਵਾਲੇ ਖੋਜਾਰਥੀਆਂ ਲਈ ਇਹ ਰਿਕਾਰਡ ਬਹੁਤ ਹੀ ਜ਼ਿਆਦਾ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬਹਿਸਾਂ ਨੂੰ ਪੜ੍ਹ ਕੇ ਭਾਰਤ-ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਦੀਆਂ ਪ੍ਰਸਥਿਤੀਆਂ ਬਾਰੇ ਵੀ ਚੰਗੀ ਜਾਣਕਾਰੀ ਹਾਸਲ ਹੋਵੇਗੀ। ਰਾਣਾ ਕੇ.ਪੀ. ਸਿੰਘ ਨੇ ਵਿਧਾਨ ਸਭਾ ਵੱਲੋਂ ਖਜ਼ਾਨਾ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰੱਦਦ ਨਾਲ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਰਿਕਾਰਡ ਹਾਸਲ ਕਰਕੇ ਵਿਧਾਨ ਸਭਾ ਦੀ ਲਾਇਬ੍ਰੇਰੀ ਤੱਕ ਪਹੁੰਚਾਇਆ ਹੈ ਉਸ ਲਈ ਖਜ਼ਾਨਾ ਮੰਤਰੀ ਦੀ ਪ੍ਰਸੰਸਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਰਿਕਾਰਡ ਨਾਲ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਹੋਰ ਅਮੀਰ ਹੋ ਗਈ ਹੈ।
ਇਸ ਰਿਕਾਰਡ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਇਸ ਬਹਿਸ ਨੂੰ 43 ਖਰੜਿਆਂ ਦੇ ਰੂਪ ਵਿਚ ਉਨ੍ਹਾਂ ਨੇ ਪਾਕਿਸਤਾਨ ਤੋਂ ਫੋਟੋ ਕਾਪੀਆਂ ਦੇ ਰੂਪ ਵਿਚ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰਿਕਾਰਡ ਵਿਚ ਬਹੁਤ ਸਾਰੇ ਅਹਿਮ ਬਿਲਾਂ ਦੀਆਂ ਬਹਿਸਾਂ ਵੀ ਸ਼ਾਮਲ ਹਨ ਜਿਸ ਤੋਂ ਆਜ਼ਾਦੀ ਲਹਿਰ ਸਬੰਧੀ ਵੀ ਅਹਿਮ ਜਾਣਕਾਰੀ ਹਾਸਲ ਹੋਵੇਗੀ। ਉਨ੍ਹਾਂਦੱਸਿਆ ਕਿ ਇਹ ਸਾਰਾ ਰਿਕਾਰਡ ਅੰਗਰੇਜ਼ੀ ਵਿਚ ਉਪਲੱਬਧ ਹੈ ਕਿਉਂ ਕਿ ਓਸ ਸਮੇਂ ਵਿਧਾਨ ਸਭਾ ਦੀ ਸਾਰੀ ਕਾਰਵਾਈ ਅੰਗਰੇਜ਼ੀ ਵਿਚ ਹੀ ਰਿਕਾਰਡ ਹੁੰਦੀ ਸੀ। ਸ੍ਰੀ ਬਾਦਲ ਨੇ ਕਿਹਾ ਕਿ ਇਸ ਰਿਕਾਰਡ ਦੀ ਇਕ-ਇਕ ਕਾਪੀ ਹਰਿਆਣਾ ਵਿਧਾਨ ਸਭਾ ਅਤੇ ਕੌਮੀ ਪੁਰਾਤੱੱਤਵ ਵਿਭਾਗ ਨੂੰ ਵੀ ਦਿੱਤੀ ਜਾਵੇਗੀ। ਉਨ੍ਹਾਂ ਰਿਕਾਰਡ ਹਾਸਲ ਕਰਨ ਵਿਚ ਆਈ.ਏ.ਐਸ ਅਧਿਕਾਰੀ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਵੱਲੋਂ ਕੀਤੀ ਮਦਦ ਦੀ ਪ੍ਰਸੰਸਾ ਵੀ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਸਪੀਕਰ ਸ੍ਰੀ ਅਜੈਬ ਸਿੰਘ ਭੱਟੀ, ਵਿਧਾਇਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਰਾਕੇਸ਼ ਪਾਂਡੇ, ਸ੍ਰੀ ਅਮਰੀਕ ਸਿੰਘ ਢਿੱਲੋਂ, ਸ੍ਰੀ ਨੱਥੂ ਰਾਮ, ਸ੍ਰੀ ਦਰਸ਼ਨ ਲਾਲ, ਸ੍ਰੀ ਸੁਰਜੀਤ ਸਿੰਘ ਧੀਮਾਨ, ਡਾ. ਰਾਜ ਕੁਮਾਰ ਚੱਬੇਵਾਲ, ਪ੍ਰੋ. ਬਲਜਿੰਦਰ ਕੌਰ, ਸ੍ਰੀ ਅਮਨ ਅਰੋੜਾ, ਸ੍ਰੀ ਬਲਦੇਵ ਸਿੰਘ, ਸ੍ਰੀ ਅਮਰਜੀਤ ਸਿੰਘ, ਸ੍ਰੀ ਮਨਜੀਤ ਸਿੰਘ ਬਿਲਾਸਪੁਰ, ਵਿਧਾਨ ਸਭਾ ਦੀ ਸਕੱਤਰ ਸ੍ਰੀਮਤੀ ਸ਼ਸ਼ੀ ਲਖਣਪਾਲ ਮਿਸ਼ਰਾ ਅਤੇ ਸਪੀਕਰ ਦੇ ਨਿੱਜੀ ਸਕੱਤਰ ਸ੍ਰੀ ਰਾਮਲੋਕ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article